Punjab News: ਦਿੱਲੀ ਆਰਡੀਨੈਂਸ ਮੁੱਦੇ 'ਤੇ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ  ਨੂੰ ਸਮਰਥਨ ਦੇਣ 'ਤੇ ਇੱਕ ਨਵੀਂ ਸਿਆਸੀ ਚਰਚਾ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀ ਤੰਜ ਕਸਿਆ ਹੈ।


ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਗਠਜੋੜ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ!  ਦਿੱਲੀ ਵਿੱਚ ਪ੍ਰਸ਼ਾਸਨਿਕ ਸ਼ਕਤੀਆਂ ਨੂੰ ਖਤਮ ਕਰਨ ਦੇ ਆਰਡੀਨੈਂਸ ਦੇ ਮੁੱਦੇ 'ਤੇ ਇਕੱਠਾ ਹੋਣਾ ਇਹ ਦਰਸਾਉਂਦਾ ਹੈ ਕਿ ਦੋਵੇਂ ਪਾਰਟੀਆਂ ਇੱਕ ਹਨ ਅਤੇ ਇਹ ਇੱਕ ਲੁਕਿਆ ਹੋਇਆ ਗਠਜੋੜ ਹੈ ਜੋ ਇੱਕ ਵਾਰ ਫਿਰ ਸਾਹਮਣੇ ਆ ਗਿਆ ਹੈ।






ਮਜੀਠੀਆ ਨੇ ਕਿਹਾ ਕਿ ਪੰਜਾਬੀ ਅਜਿਹੀਆਂ ਪਾਰਟੀਆਂ 'ਤੇ ਕਦੇ ਵੀ ਭਰੋਸਾ ਨਹੀਂ ਕਰ ਸਕਦੇ ਜੋ ਲੋਕਾਂ ਦੇ ਸਾਹਮਣੇ ਇੱਕ-ਦੂਜੇ ਦਾ ਵਿਰੋਧ ਕਰਦੀਆਂ ਹਨ ਪਰ ਅੰਦਰੋਂ ਇੱਕ ਹਨ। ਅਜਿਹਾ ਲੱਗਦਾ ਹੈ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਆਪਣੇ ਭ੍ਰਿਸ਼ਟ ਨੇਤਾਵਾਂ ਵਿਰੁੱਧ ਕਾਰਵਾਈ ਨੂੰ ਰੋਕਣ ਲਈ 'ਆਪ' ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ।


ਜ਼ਿਕਰ ਕਰ ਦਈਏ ਕਿ  ਕਾਂਗਰਸ ਨੇ ਸੋਮਵਾਰ (17 ਜੁਲਾਈ) ਨੂੰ ਬੈਂਗਲੁਰੂ 'ਚ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਬੈਠਕ ਤੋਂ ਇਕ ਦਿਨ ਪਹਿਲਾਂ ਦਿੱਲੀ ਆਰਡੀਨੈਂਸ ਦਾ ਵਿਰੋਧ ਕਰਨ ਦੀ ਗੱਲ ਕਹੀ ਹੈ। ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਇਸ ਰਵੱਈਏ ਨੂੰ ‘ਸਕਾਰਾਤਮਕ’ ਦੱਸਿਆ ਹੈ। ਇਸ ਤੋਂ ਪਹਿਲਾਂ 'ਆਪ' ਨੇ ਇਹ ਸ਼ਰਤ ਰੱਖੀ ਸੀ ਕਿ ਉਹ ਵਿਰੋਧੀ ਪਾਰਟੀਆਂ ਦੀ ਬੈਠਕ 'ਚ ਤਾਂ ਹੀ ਸ਼ਿਰਕਤ ਕਰੇਗੀ ਜੇਕਰ ਕਾਂਗਰਸ ਦਿੱਲੀ ਆਰਡੀਨੈਂਸ ਖਿਲਾਫ ਸੰਸਦ 'ਚ ਸਮਰਥਨ ਕਰੇਗੀ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।