ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਵੱਡੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਮੁਤਾਬਕ ਪਾਰਟੀ ਸਿੱਧੂ ਨੂੰ ਉਪ ਮੁੱਖ ਮੰਤਰੀ ਤੇ 'ਆਵਾਜ਼-ਏ-ਪੰਜਾਬ' ਨੂੰ ਪੰਜ ਸੀਟਾਂ ਦੇਣ ਲਈ ਰਾਜ਼ੀ ਹੈ।
ਦਰਅਸਲ ਆਮ ਆਦਮੀ ਪਾਰਟੀ ਨਵਜੋਤ ਸਿੰਘ ਸਿੱਧੂ ਦੇ ਫਰੰਟ 'ਆਵਾਜ਼-ਏ-ਪੰਜਾਬ' ਨਾਲ ਗੱਠਜੋੜ ਕਰਨ ਦੀ ਇੱਛੁਕ ਹੈ। ਇਸ ਬਾਰੇ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ।ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਸਿੱਧੂ ਨੂੰ ਸ਼ਾਮਲ ਨਹੀਂ ਕਰਨਾ ਚਾਹੁੰਦੀ ਸਗੋਂ ਚੋਣਾਂ ਲਈ ਗੱਠਜੋੜ ਕਰਨਾ ਚਾਹੁੰਦੀ ਹੈ। ਇਸ ਲਈ 'ਆਪ' ਵੱਲੋਂ ਸਿੱਧੂ ਨੂੰ ਪੰਜਾਬ ਦੇ ਉੱਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਵੀ ਹੋਈ ਹੈ।
ਇੰਨਾ ਹੀ ਨਹੀਂ 'ਆਪ' ਨੇ ਸਿੱਧੂ ਦੇ ਫਰੰਟ ਨੂੰ ਪੰਜ ਸੀਟਾਂ ਦੇਣ ਦੀ ਪੇਸ਼ਕਸ਼ ਕੀਤੀ ਹੈ। ਕੇਜਰੀਵਾਲ ਨੇ ਵੀ ਪੁਸ਼ਟੀ ਕੀਤੀ ਹੈ ਕਿ ਸਿੱਧੂ ਨਾਲ ਗੱਲਬਾਤ ਚੱਲ ਰਹੀ ਹੈ। ਦਰਅਸਲ 'ਆਪ' ਨਹੀਂ ਚਾਹੁੰਦੀ ਕਿ ਫਰੰਟ ਦਾ ਕਾਂਗਰਸ ਨਾਲ ਗੱਠਜੋੜ ਹੋਏ।