ਚੋਣਾਂ ਤੋਂ ਪਹਿਲਾਂ AAP ਅਤੇ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਆਹ ਆਗੂ ਕਾਂਗਰਸ 'ਚ ਹੋਏ ਸ਼ਾਮਲ
Punjab News: 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿੱਚ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਹਾਲੇ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ, ਪਰ ਸਾਰੀਆਂ ਪਾਰਟੀਆਂ ਇੱਕ ਦੂਜੇ ਨੂੰ ਰਾਜਨੀਤਿਕ ਤੌਰ 'ਤੇ ਪਛਾੜਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Punjab News: 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿੱਚ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਹਾਲੇ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ, ਪਰ ਸਾਰੀਆਂ ਪਾਰਟੀਆਂ ਇੱਕ ਦੂਜੇ ਨੂੰ ਰਾਜਨੀਤਿਕ ਤੌਰ 'ਤੇ ਪਛਾੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉੱਥੇ ਹੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।
ਦੱਸ ਦਈਏ ਕਿ ਸਾਬਕਾ 'ਆਪ' ਉਮੀਦਵਾਰ ਬਾਂਸਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੀ ਟਿਕਟ 'ਤੇ ਬਠਿੰਡਾ ਸ਼ਹਿਰੀ ਸੀਟ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਦੀਪਕ ਬਾਂਸਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਸੁਖਬੀਰ ਦੇ ਸਾਬਕਾ ਸਲਾਹਕਾਰ ਕਾਂਗਰਸ ਵਿੱਚ ਸ਼ਾਮਲ- ਸੁਖਬੀਰ ਬਾਦਲ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ ਤੋਂ ਇਲਾਵਾ, ਬੀਬੀ ਰੂਪ ਕੌਰ, ਸੀਪੀਆਈ ਨੇਤਾ ਪਵਨਪ੍ਰੀਤ ਸਿੰਘ, ਕੋਰਵੀਰ ਸਿੰਘ ਰੰਧਾਵਾ ਕੱਥੂਨੰਗਲ, ਕੈਪਟਨ ਆਰਐਸ ਪਠਾਨੀਆ ਚੰਡੀਗੜ੍ਹ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ।
ਟ੍ਰੈਂਡਿੰਗ ਟੌਪਿਕ



















