AAP Candidate List: ਆਮ ਆਦਮੀ ਪਾਰਟੀ ਨੇ ਲੁਧਿਆਣਾ, ਜਲੰਧਰ, ਗੁਰਦਾਸਪੁਰ ਅਤੇ ਫਿਰੋਜ਼ਪੁੁਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ, ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਨੂੰ ਮੌਕਾ ਦਿੱਤਾ ਗਿਆ ਹੈ।


ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਲੁਧਿਆਣਾ ਅਤੇ ਜਲੰਧਰ ਵਿੱਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲੇਗਾ, ਕਿਉਂਕਿ ਹਾਲ ਹੀ ਰਵਨੀਤ ਬਿੱਟੂ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ, ਜਿਨ੍ਹਾਂ ਨੂੰ ਭਾਜਪਾ ਨੇ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ, ਉੱਥੇ ਹੀ ਜਲੰਧਰ ਵੀ ਇਸ ਵਾਲ ਹੌਟ ਸੀਟ ਮੰਨੀ ਜਾ ਰਹੀ ਹੈ, ਜਿੱਥੋਂ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਹੈ।




ਇਹ ਵੀ ਪੜ੍ਹੋ: Amritsar News: ਸੈਸ਼ਨ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਹੀ ਪੁਲਿਸ ਨੇ ਰਿਹਾਅ ਕੀਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰ


ਇੱਥੇ ਇਹ ਵੀ ਦੱਸ ਦਿੰਦੇ ਹਾਂ ਪਵਨ ਕੁਮਾਰ ਟੀਨੂੰ ਦੋ ਦਿਨ ਪਹਿਲਾਂ ਹੀ ਅਕਾਲੀ ਦਲ ਵਿਚੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਨੇ ਆਉਂਦਿਆਂ ਹੀ ਉਨ੍ਹਾਂ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਦੇ ਦਿੱਤੀ ਹੈ। ਹੁਣ ਇਹ ਤਾਂ ਨਤੀਜਿਆਂ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਸ ਨੇ ਆਪਣੀ ਜ਼ਿੰਮੇਵਾਰੀ ਕਿੰਨੀ ਕੁ ਇਮਾਨਦਾਰੀ ਨਾਲ ਸਾਂਭੀ ਹੈ।


ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਸ਼ੁਰੂ ਹੋਣ ਨੂੰ ਕੁਝ ਦਿਨ ਹੀ ਬਾਕੀ ਰਹਿ ਗਏ ਹਨ ਅਤੇ ਉੱਥੇ ਹੀ ਸਾਰੀਆਂ ਪਾਰਟੀਆਂ ਨੂੰ ਆਪਣੀ ਪਾਰਟੀ ਨੂੰ ਜਿੱਤ ਦਿਵਾਉਣ ਲਈ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ, ਪਰ ਇਸ ਦਾ ਨਤੀਜਾ ਤਾਂ 4 ਜੂਨ ਨੂੰ ਹੀ ਪਤਾ ਲੱਗੇਗਾ ਕਿ ਜਨਤਾ ਕਿਸ ਨੂੰ ਸਵੀਕਾਰ ਕਰਦੀ ਹੈ ਅਤੇ ਕਿਸ ਨੂੰ ਨਕਾਰਦੀ ਹੈ।


ਇਹ ਵੀ ਪੜ੍ਹੋ: Punjab news: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਮੁੱਛ ਫੁੱਟ ਗੱਭਰੂ ਦੀ ਹੋਈ ਮੌਤ, ਇੰਝ ਵਾਪਰਿਆ ਹਾਦਸਾ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।