Punjab News: ਆਮ ਆਦਮੀ ਪਾਰਟੀ (Aam aadmi Party) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ (Aman Arora) ਨੇ  ਜਲੰਧਰ ਪਹੁੰਚ ਕੇ ਨਗਰ ਨਿਗਮ ਚੋਣਾਂ ਸਬੰਧੀ ਅਹਿਮ ਗੱਲਾਂ ਕਹੀਆਂ। ਮੰਤਰੀ ਅਮਨ ਅਰੋੜਾ ਨੇ ਸ਼ਹਿਰ ਵਾਸੀਆਂ ਨੂੰ 5 ਗਾਰੰਟੀਆਂ ਦਿੱਤੀਆਂ ਜਿਸ ਵਿੱਚ ਉਨ੍ਹਾਂ ਸ਼ਹਿਰ ਦੇ ਫਲਾਈਓਵਰਾਂ ਸਮੇਤ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਐਲਾਨ ਕੀਤਾ। ਉਪਰੋਕਤ ਗਾਰੰਟੀ ਆਉਣ ਵਾਲੇ ਦੋ ਸਾਲਾਂ ਵਿੱਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਫਾਇਦਾ ਹੋਵੇਗਾ। 


ਪੰਜਾਬ 'ਆਪ' ਦੇ ਮੁਖੀ ਅਮਨ ਅਰੋੜਾ ਨੇ ਕਿਹਾ- ਆਮ ਆਦਮੀ ਪਾਰਟੀ ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਨਵੀਂ ਮੁਹਿੰਮ ਸ਼ੁਰੂ ਕਰ ਰਹੀ ਹੈ। ਸਾਰੇ ਉਮੀਦਵਾਰਾਂ ਨੂੰ ਸੀਨੀਅਰ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਦੀ ਰਾਏ ਲੈ ਕੇ ਮੈਦਾਨ ਵਿੱਚ ਉਤਾਰਿਆ ਗਿਆ ਹੈ। ਅਸੀਂ ਕੰਮ ਕੀਤਾ ਹੈ, ਜਿਸ ਕਾਰਨ ਪੰਜਾਬ ਭਰ ਦੇ ਚੰਗੇ ਆਗੂ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।






ਅਮਨ ਅਰੋੜਾ ਨੇ ਅੱਗੇ ਕਿਹਾ ਕਿ ਜਲੰਧਰ ਵਾਸੀਆਂ ਨੂੰ ਸਾਡੀ ਅਪੀਲ ਹੈ ਕਿ ਤੁਸੀਂ ਸਾਨੂੰ ਨਗਰ ਨਿਗਮ ਚੋਣਾਂ ਵਿੱਚ ਬਹੁਮਤ ਦਿਉ ਤਾਂ ਜੋ ਸਾਡਾ ਮੇਅਰ ਬਣ ਸਕੇ ਜਿਸ ਤੋਂ ਬਾਅਦ ਅਸੀਂ ਆਪਣੇ ਕੰਮ ਪ੍ਰਤੀ ਵਚਨਬੱਧ ਹੋਵਾਂਗੇ ਤੇ ਅਧੂਰੇ ਪਏ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਾਂਗੇ।  ਮੰਤਰੀ ਅਰੋੜਾ ਨੇ ਕਿਹਾ- ਜਲੰਧਰ ਲਈ ਸਭ ਤੋਂ ਵੱਡੀ ਚੁਣੌਤੀ ਪਬਲਿਕ ਟਰਾਂਸਪੋਰਟ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ 100 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ। ਜੋ ਹਰ ਰੁਝੇਵੇਂ ਵਾਲੇ ਰੂਟ 'ਤੇ ਚੱਲੇਗੀ।


ਆਪ ਨੇ ਵਾਅਦਾ ਕੀਤਾ ਹੈ ਕਿ ਲੋਕਾਂ ਨੂੰ ਹਰ ਕੀਮਤ 'ਤੇ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਸ਼ਹਿਰ ਦੇ ਹਰ ਕੋਨੇ ਵਿੱਚ ਸਾਫ਼ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਪਾਰਕਿੰਗ ਦੀ ਵਰਤੋਂ ਬਾਜ਼ਾਰਾਂ ਲਈ ਵੀ ਕੀਤੀ ਜਾਵੇਗੀ। ਪੂਰੇ ਸ਼ਹਿਰ ਨੂੰ ਸੀਸੀਟੀਵੀ ਕੈਮਰਿਆਂ ਨਾਲ ਕਵਰ ਕੀਤਾ ਜਾਵੇਗਾ। ਸ਼ਹਿਰ ਵਿੱਚ ਕੂੜੇ ਦੇ ਵੱਡੇ-ਵੱਡੇ ਡੰਪ ਹਨ। ਸਾਡੀ ਸਰਕਾਰ ਨੇ ਕੁੱਲ 28 ਡੰਪਾਂ ਦੀ ਪਛਾਣ ਕੀਤੀ ਹੈ। ਉਨ੍ਹਾਂ ਨੂੰ ਸਾਫ਼ ਕਰ ਦਿੱਤਾ ਜਾਵੇਗਾ। ਬਾਲਟਨ ਪਾਰਕ ਜਲੰਧਰ ਦਾ ਸਪੋਰਟਸ ਹੱਬ ਹੈ ਤੇ ਇਸ ਨੂੰ ਵੀ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਜਾਵੇਗਾ।