Punjab News:ਆਮ ਆਦਮੀ ਪਾਰਟੀ ਨੇ ਅੱਜ ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਉੱਥੇ ਹੀ ਪਿਛਲੀ ਵਾਰ 2022 ਵਿੱਚ ਪਾਰਟੀ ਨੇ ਪੰਜਾਬ ਵਿੱਚ SC ਰਾਖਵੀਆਂ 34 ਸੀਟਾਂ ਵਿੱਚੋਂ 31 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਇਸ ਪਹਿਲੀ ਲਿਸਟ ਵਿੱਚ ਪਾਰਟੀ ਨੇ ਇਨ੍ਹਾਂ ਵਿੱਚੋਂ 7 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਦਕਿ ਬਾਕੀ 24 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ।

Continues below advertisement

ਜਿਹੜੀਆਂ ਉਮੀਦਵਾਰਾਂ ਦੇ ਐਲਾਨ ਕੀਤੇ ਹਨ, ਉਨ੍ਹਾਂ ਦੇ ਨਾਮ ਇਸੇ ਤਰ੍ਹਾਂ ਹਨ, ਆਓ ਜਾਣਦੇ ਹਾਂ 

Continues below advertisement

ਬਲਕਾਰ ਸਿੰਘ (ਕਰਤਾਰਪੁਰ), ਡਾ. ਇਸ਼ਾਂਕ ਕੁਮਾਰ (ਚੱਬੇਵਾਲ), ਮਨਵਿੰਦਰ ਸਿੰਘ ਗਿਆਸਪੁਰਾ (ਪਾਇਲ), ਮਨਜੀਤ ਸਿੰਘ ਬਿਲਾਸਪੁਰ (ਨਿਹਾਲ ਸਿੰਘ ਵਾਲਾ), ਅਮੋਲਕ ਸਿੰਘ (ਜੈਤੋ), ਲਾਭ ਸਿੰਘ ਉਗੋਕੇ (ਭਦੌੜ) ਅਤੇ ਕੁਲਵੰਤ ਸਿੰਘ ਪੰਡੋਰੀ (ਮਹਿਲ ਕਲਾਂ) ਸ਼ਾਮਲ ਹਨ।

2022 ਵਿੱਚ, 'ਆਪ' ਨੇ ਇਨ੍ਹਾਂ ਵਿੱਚੋਂ 6 ਸੀਟਾਂ ਜਿੱਤੀਆਂ ਸਨ, ਜਦਕਿ ਚੱਬੇਵਾਲ ਸੀਟ ਕਾਂਗਰਸ ਦੇ ਡਾ. ਰਾਜ ਕੁਮਾਰ ਕੋਲ ਸੀ। ਹਾਲਾਂਕਿ, ਬਾਅਦ ਵਿੱਚ 2024 ਦੀ ਉਪ-ਚੋਣ ਵਿੱਚ 'ਆਪ' ਨੇ ਚੱਬੇਵਾਲ ਸੀਟ ਜਿੱਤ ਲਈ ਸੀ। ਇਸ ਤਰ੍ਹਾਂ, ਇਸ ਪਹਿਲੀ ਸੂਚੀ ਵਿੱਚ ਸ਼ਾਮਲ ਸਾਰੀਆਂ 7 SC-ਰਾਖਵੀਆਂ ਸੀਟਾਂ ਲਈ, ਪਾਰਟੀ ਨੇ ਮੌਜੂਦਾ ਵਿਧਾਇਕਾਂ ਨੂੰ ਹੀ ਦੁਬਾਰਾ ਉਮੀਦਵਾਰ ਬਣਾਇਆ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।