AAP: ਲੋਕ ਸਭਾ ਚੋਣਾਂ ਨੂੰ ਲੈਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਰਹੀਆਂ ਹਨ ਅਤੇ ਨਾਲ-ਨਾਲ ਹੁੰਮਹੁਮਾ ਕੇ ਪ੍ਰਚਾਰ ਵਿੱਚ ਵੀ ਡਟੀਆਂ ਹੋਈਆਂ ਹਨ। ਉੱਥੇ ਹੀ ਅੱਜ ਆਦਮੀ ਪਾਰਟੀ ਨੇ ਲੋਕ  ਸਭਾ ਚੋਣਾਂ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਹੋਇਆਂ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 


ਇਨ੍ਹਾਂ ਵਿੱਚ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਕਿੰਗ ਨੂੰ ਮੌਕਾ ਦਿੱਤਾ ਗਿਆ ਹੈ। ਦੱਸ ਦਈਏ ਕਿ ਰਾਜ ਕੁਮਾਰ ਚੱਬੇਵਾਲ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੁੰਦਿਆਂ ਹੀ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਦੱਸ ਦਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਚੱਬੇਵਾਲ ਕਾਂਗਰਸ ਪਾਰਟੀ ਵਿੱਚ ਸੋਮ ਪ੍ਰਕਾਸ਼ ਵਿਰੁੱਧ ਲੜੇ ਸਨ ਪਰ ਉਨ੍ਹਾਂ ਨੂੰ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Patiala news: ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ PSPCL ਨੇ ਚੁੱਕਿਆ ਆਹ ਕਦਮ, ਕਿਸਾਨਾਂ ਨੂੰ ਰਹਿਣਾ ਹੋਵੇਗਾ ਸਾਵਧਾਨ