AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੇ 977 ਵਾਰਡਾਂ ’ਤੇ ਹੋਣੀਆਂ ਹਨ, ਜਿਨ੍ਹਾਂ ਵਿੱਚੋਂ ‘ਆਪ’ ਨੇ 784 ਉਮੀਦਵਾਰਾਂ ਦੀ ਪਹਿਲੀ
Municipal Elections 2024: ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੇ 977 ਵਾਰਡਾਂ ’ਤੇ ਹੋਣੀਆਂ ਹਨ, ਜਿਨ੍ਹਾਂ ਵਿੱਚੋਂ ‘ਆਪ’ ਨੇ 784 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪਟਿਆਲਾ ਅਤੇ ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰ ਵੀ ਸ਼ਾਮਲ ਹਨ।
ਪਾਰਟੀ ਵੱਲੋਂ ਟਿਕਟਾਂ ਲਈ ਕੁੱਲ ਪੰਜ ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਇਨ੍ਹਾਂ ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਹਰ ਸੀਟ ਲਈ 10 ਤੋਂ 15 ਅਰਜ਼ੀਆਂ ਪ੍ਰਾਪਤ ਹੋਈਆਂ ਸਨ।
ਆਮ ਆਦਮੀ ਪਾਰਟੀ ਦੇ ਮੁੱਖੀ ਅਮਨ ਅਰੋੜਾ ਨੇ ਕਿਹਾ ਕਿ ਇਹ ਚੋਣ 'ਆਪ' ਨੂੰ ਸ਼ਹਿਰਾਂ 'ਚ ਆਪਣੀ ਪਕੜ ਮਜ਼ਬੂਤ ਕਰਨ 'ਚ ਮਦਦ ਕਰੇਗੀ। ਜਿਸ ਤਰ੍ਹਾਂ ਪਾਰਟੀ ਨੇ ਪੰਚਾਇਤੀ ਅਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਪ੍ਰਦਰਸ਼ਨ ਕੀਤਾ ਹੈ, ਪਾਰਟੀ ਇਸ ਵਿੱਚ ਵੀ ਵਧੀਆ ਪ੍ਰਦਰਸ਼ਨ ਕਰੇਗੀ।
ਦੱਸ ਦਈਏ ਬੀਤੇ ਦਿਨੀਂ ਕਾਂਗਰਸ ਤੋਂ ਲੈ ਕੇ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰਾਂ ਦੀ ਲਿਸਟ ਰਿਲੀਜ਼ ਕੀਤੀ ਗਈ ਹੈ। ਹਰ ਪਾਰਟੀ ਇਨ੍ਹਾਂ ਚੋਣਾਂ ਨੂੰ ਲੈ ਕੇ ਆਪਣਾ ਪੂਰਾ ਜ਼ੋਰ ਲਗਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।