ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਖੋਲ੍ਹੇ ਪੱਤੇ! 833 ਉਮੀਦਵਾਰਾਂ ਦਾ ਐਲਾਨ, ਇੱਥੇ ਦੇਖੋ ਤੀਜੀ ਤੇ ਚੌਥੀ ਲਿਸਟ
ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਬੈਕ ਟੂ ਬੈਕ ਸ਼ੇਅਰ ਕਰਕੇ ਹਨ੍ਹੇਰੀ ਹੀ ਲਿਆ ਦਿੱਤੀ। ਦੇਰ ਰਾਤ ਤੱਕ ਆਪ ਵੱਲੋਂ ਚਾਰ ਲਿਸਟਾਂ ਜਾਰੀ ਕੀਤੀਆਂ ਗਈ।

AAP Announces Candidates: ਆਮ ਆਦਮੀ ਪਾਰਟੀ ਪੰਜਾਬ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦੀ ਵੱਡੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਚੋਣਾਂ ਉਹ ਆਪਣੇ ਚੋਣ ਨਿਸ਼ਾਨ 'ਝਾੜੂ' 'ਤੇ ਲੜੇਗੀ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਸੀ, ਜਦਕਿ ਫਿਰ ਤੀਜੀ ਸੂਚੀ ਦੇ ਐਲਾਨ ਕੀਤਾ ਗਿਆ ਜਿਸ 'ਚ ਕੁੱਲ 622 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ਇਸ ਤੋਂ ਇਲਾਵਾ ਦੇਰ ਰਾਤ ਚੌਥੀ ਲਿਸਟ ਵੀ ਰੀਲਿਜ਼ ਕਰ ਦਿੱਤੀ ਗਈ। ਜਿਸ 'ਚ 211 ਉਮੀਦਵਾਰਾਂ ਨਾਵਾਂ ਦਾ ਐਲਾਨ ਕੀਤਾ ਗਿਆ।
ਇਸ ਤੋਂ ਪਹਿਲਾਂ ਪਹਿਲੀ ਲਿਸਟ ਚ 961 ਉਮੀਦਵਾਰਾਂ ਦੇ ਨਾਂਅ ਸਾਹਮਣੇ ਆਏ ਸਨ ਅਤੇ ਫਿਰ ਦੂਜੀ ਲਿਸਟ ਜਾਰੀ ਕੀਤੀ ਗਈ ਸੀ ਉਸ 'ਚ 1137 ਉਮੀਦਵਾਰਾਂ ਦੇ ਨਾਮ ਸਾਹਮਣੇ ਆਏ ਸਨ। ਜੇਕਰ ਦੇਖਿਆ ਜਾਏ ਹੁਣ ਤੱਕ 1794 ਉਮੀਦਵਾਰਾਂ ਦੇ ਚਿਹਰੇ ਸਾਹਮਣੇ ਆ ਚੁੱਕੇ ਹਨ।
ਆਮ ਆਦਮੀ ਪਾਰਟੀ ਨੇ ਇਹ ਸੂਚੀ ਆਪਣੇ ਸਰਕਾਰੀ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਾਂਝੀ ਕੀਤੀ ਹੈ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਦਾ ਕਹਿਣਾ ਹੈ ਕਿ ਚੁਣੇ ਗਏ ਉਮੀਦਵਾਰ ਤਜਰਬੇਕਾਰ, ਸਾਫ-ਸੁਥਰੀ ਛਵੀ ਵਾਲੇ ਅਤੇ ਜਨਤਕ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹਨ। AAP ਦੀ ਉਮੀਦ ਹੈ ਕਿ ਇਹ ਚੋਣਾਂ ਉਹਨਾਂ ਦੇ ਜ਼ਮੀਨੀ ਜੜ੍ਹਾਂ ਦੀ ਪਕੜ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਪਿੰਡ ਪੱਧਰ 'ਤੇ ਵਿਕਾਸ ਤੇ ਪਾਰਦਰਸ਼ੀਤਾ ਨੂੰ ਇੱਕ ਨਵਾਂ ਦਿਸ਼ਾ ਮਿਲੇਗੀ।
ਆਮ ਆਦਮੀ ਪਾਰਟੀ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰਦੀ ਹੈ।
— AAP Punjab (@AAPPunjab) December 3, 2025
ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। pic.twitter.com/dDnqRiIgxh
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















