ਪੜਚੋਲ ਕਰੋ

Punjab News: ਆਪ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ, ਜਾਣੋ ਇੱਕ ਵਾਰ ਬਣ ਜਾਣ ਦਿਓ ਸਾਡਾ ਮੇਅਰ ਫਿਰ ਦੇਖਿਓ ਕਿਵੇਂ....

ਪੰਜ ਗਰੰਟੀਆਂ 'ਤੇ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹਰ ਸ਼ਹਿਰ ਦੇ ਵੱਖ-ਵੱਖ ਮੁੱਦਿਆਂ 'ਤੇ ਡੂੰਘਾਈ ਨਾਲ ਗੱਲਬਾਤ ਕੀਤੀ। ਸੁਝਾਅ ਦੇ ਆਧਾਰ 'ਤੇ ਅਸੀਂ ਸਾਰੇ ਸ਼ਹਿਰਾਂ ਲਈ ਵੱਖ-ਵੱਖ ਮੈਨੀਫੈਸਟੋ ਬਣਾਏ, ਤਾਂ ਜੋ ਇਲਾਕੇ ਦੀਆਂ ਵੱਡੀਆਂ ਸਮੱਸਿਆਵਾਂ ਦਾ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ।

Punjab News:  ਆਮ ਆਦਮੀ ਪਾਰਟੀ (AAP) ਨੇ ਫਗਵਾੜਾ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅਭਿਆਨ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਪੰਜ ਪ੍ਰਮੁੱਖ ਗਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਨਗਰ ਨਿਗਮ ਦੀ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰੇਗੀ।

ਫਗਵਾੜਾ ਲਈ ਆਪ ਦੀ ਪੰਜ ਗਰੰਟੀਆਂ

1. ਚਾਰਜਿੰਗ ਸਟੇਸ਼ਨਾਂ ਦੇ ਨਾਲ 50 ਇਲੈਕਟ੍ਰਿਕ ਬੱਸਾਂ

ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਅਤੇ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਪਾਰਟੀ ਨੇ ਆਧੁਨਿਕ ਚਾਰਜਿੰਗ ਸਟੇਸ਼ਨਾਂ ਦੁਆਰਾ ਸਮਰਥਤ ਸ਼ਹਿਰ ਭਰ ਵਿੱਚ 50 ਇਲੈਕਟ੍ਰਿਕ ਬੱਸਾਂ ਨੂੰ ਸ਼ੁਰੂ ਕਰਨ ਦੀ ਗਰੰਟੀ ਦਿੱਤੀ ਹੈ। ਅਰੋੜਾ ਨੇ ਕਿਹਾ ਕਿ ਹੋਰਨਾਂ ਸ਼ਹਿਰਾਂ ਵਾਂਗ ਫਗਵਾੜਾ ਵਿੱਚ ਵੀ ਵਿਸਥਾਰ ਹੋ ਰਿਹਾ ਹੈ।ਇਸ ਲਈ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ ਅਤੇ ਲੋਕਲ ਬੱਸ ਡਿਪੂ ਅਤੇ ਚਾਰਜਿੰਗ ਸਟੇਸ਼ਨ ਵੀ ਬਣਾਏ ਜਾਣਗੇ।

2.ਬਾਬਾ ਗਧੀਆ ਸਟੇਡੀਅਮ ਨੂੰ  ਬਣਾਇਆ ਜਾਵੇਗਾ ਰਾਜ ਪੱਧਰੀ

ਅਰੋੜਾ ਨੇ ਕਿਹਾ ਕਿ ਸਥਾਨਕ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਬਾਬਾ ਗਧੀਆ ਸਟੇਡੀਅਮ ਨੂੰ ਰਾਜ ਪੱਧਰੀ ਬਣਾਇਆ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਤਜਵੀਜ਼ ਅਨੁਸਾਰ ਨਗਰ ਨਿਗਮ ਨੂੰ ਵੱਖਰੀ ਵਿੱਤੀ ਸਹਾਇਤਾ ਦੇਵੇਗੀ।

3.ਗੁਰਦੁਆਰਾ ਸੁਖਚੈਨ ਰੋਡ ਨੂੰ ਵਿਰਾਸਤੀ ਮਾਰਗ ਐਲਾਨਿਆ ਜਾਵੇਗਾ

ਅਮਨ ਅਰੋੜਾ ਨੇ ਇਲਾਕਾ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਗੁਰਦੁਆਰਾ ਸੁਖਚੈਨ ਬਹੁਤ ਹੀ ਪ੍ਰਸਿੱਧ ਗੁਰਦੁਆਰਾ ਹੈ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਫਗਵਾੜਾ ਤੋਂ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਤੋਂ ਬਾਅਦ ਗੁਰਦੁਆਰਾ ਸੁਖਚੈਨ ਰੋਡ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸ ਸੜਕ ਨੂੰ ਵਿਰਾਸਤੀ ਸੜਕ ਐਲਾਨਿਆ ਜਾਵੇਗਾ।

4. - 50 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣਗੇ ਐਸਟੀਪੀ ਪਲਾਂਟ

ਸ਼ਹਿਰ ਦੀ ਸੀਵਰੇਜ ਸਮੱਸਿਆ ਅਤੇ ਸੀਵਰੇਜ ਦੀ ਰੁਕਾਵਟ ਨੂੰ ਹੱਲ ਕਰਨ ਲਈ ਅਰੋੜਾ ਨੇ ਐਲਾਨ ਕੀਤਾ ਕਿ 50 ਕਰੋੜ ਰੁਪਏ ਦੀ ਲਾਗਤ ਨਾਲ ਐਸ.ਟੀ.ਪੀ.  ਪਲਾਂਟ ਸਥਾਪਿਤ ਕੀਤੇ ਜਾਣਗੇ ਅਤੇ ਭਵਿੱਖ ਦੀ ਸਾਰਥਿਕਤਾ ਅਨੁਸਾਰ ਇਸ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।

5.  ਮਾਰਕੀਟ ਰੋਡ ਦਾ ਵਪਾਰੀਕਰਨ ਕਾਨੂੰਨੀ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇਗਾ

ਸ਼ਹਿਰ ਦੇ ਛੋਟੇ-ਵੱਡੇ ਦੁਕਾਨਦਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੇ ਐਲਾਨ ਕੀਤਾ ਹੈ ਕਿ ਮਾਰਕੀਟ ਰੋਡ ਦਾ ਵਪਾਰੀਕਰਨ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ।

ਪੰਜ ਗਰੰਟੀਆਂ 'ਤੇ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹਰ ਸ਼ਹਿਰ ਦੇ ਵੱਖ-ਵੱਖ ਮੁੱਦਿਆਂ 'ਤੇ ਡੂੰਘਾਈ ਨਾਲ ਗੱਲਬਾਤ ਕੀਤੀ। ਸੁਝਾਅ ਦੇ ਆਧਾਰ 'ਤੇ ਅਸੀਂ ਸਾਰੇ ਸ਼ਹਿਰਾਂ ਲਈ ਵੱਖ-ਵੱਖ ਮੈਨੀਫੈਸਟੋ ਬਣਾਏ, ਤਾਂ ਜੋ ਇਲਾਕੇ ਦੀਆਂ ਵੱਡੀਆਂ ਸਮੱਸਿਆਵਾਂ ਦਾ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ।  ਸਾਡਾ ਉਦੇਸ਼ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਅਤੇ ਜਨਤਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਹ ਗਾਰੰਟੀ ਸਿਰਫ਼ ਵਾਅਦੇ ਨਹੀਂ ਹਨ। ਫਗਵਾੜਾ ਦੇ ਲੋਕਾਂ ਨਾਲ ਇਹ ਸਾਡੀਆਂ ਵਚਨਬੱਧਤਾਵਾਂ ਹਨ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਤੋਂ ਬਾਅਦ ਗਰੰਟੀਆਂ ਨੂੰ ਪੂਰਾ ਕਰਨ ਲਈ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਹੋ ਜਾਵੇਗਾ।  ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰ ਪੰਜ ਸਾਲਾਂ ਲਈ ਹੁੰਦੀ ਹੈ, ਪਰ ਅਸੀਂ ਆਪਣੇ ਸਾਰੇ ਵਾਅਦੇ ਦੋ ਸਾਲਾਂ ਦੇ ਅੰਦਰ ਪੂਰੇ ਕਰਨ ਦੀ ਕੋਸ਼ਿਸ਼ ਕਰਾਂਗੇ।

ਟਾਪ ਹੈਡਲਾਈਨ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
AAP ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਹਿਲੀ ਲਿਸਟ ਕੱਲ੍ਹ ਕਰੇਗੀ ਜਾਰੀ, ਲਿਸਟ ਹੋਈ ਫਾਈਨਲ; ਇਨ੍ਹਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ
AAP ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਹਿਲੀ ਲਿਸਟ ਕੱਲ੍ਹ ਕਰੇਗੀ ਜਾਰੀ, ਲਿਸਟ ਹੋਈ ਫਾਈਨਲ; ਇਨ੍ਹਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ
Punjab News : ਪੰਜਾਬ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 55 ਸਾਲਾ ਵਿਅਕਤੀ ਦਾ ਕਤਲ
Punjab News : ਪੰਜਾਬ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 55 ਸਾਲਾ ਵਿਅਕਤੀ ਦਾ ਕਤਲ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget