ਪੜਚੋਲ ਕਰੋ
ਪਰਗਟ ਸਿੰਘ ਦੇ ਸਵਾਲਾਂ ਦਾ AAP ਵੱਲੋਂ ਜਵਾਬ, ਕਿਹਾ, ਸਿਰਫ਼ 3 ਦਿਨਾਂ ਵਿੱਚ 10192 ਮਰੀਜ਼ਾਂ ਨੇ ਕਰਵਾਇਆ ਇਲਾਜ
ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਕਲੀਨਿਕ ਸਕੀਮ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਕਲੀਨਿਕ ਸਕੀਮ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਕੰਗ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕਾਂ ਦੇ ਖਿਲਾਫ ਕਾਂਗਰਸ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦੀ ਨਿੰਦਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਿਰਫ਼ 3 ਦਿਨਾਂ ਵਿੱਚ 10192 ਮਰੀਜ਼ਾਂ ਨੇ ਸਾਡੇ 100 ਕਲੀਨਿਕਾਂ ਵਿੱਚ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 41 ਸਿਹਤ ਪੈਕੇਜ, 100 ਡਾਇਗਨੌਸਟਿਕ ਟੈਸਟ, ਦਵਾਈਆਂ ਤੇ ਸਲਾਹ ਬਿਲਕੁਲ ਮੁਫ਼ਤ ਹਨ।
ਦਰਅਸਲ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਬੀਤੇ ਕੱਲ੍ਹ ਪੰਜਾਬ ਸਰਕਾਰ ‘ਤੇ ਨਿਸ਼ਾਨਾ ਬੋਲਿਆ ਸੀ। ਉਨ੍ਹਾਂ ਟਵੀਟ ਕਰ ਲਿਖਿਆ ਸੀ ਕਿ ਪੰਜਾਬ ਦੇ ਮੁਹੱਲਾ ਕਲੀਨਿਕ ਦੇ ਢੋਂਗ ਤੋਂ ਅਗਲੇ ਦਿਨ ਹੀ ਪਰਦਾ ਉਠ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ 100 ਟੈਸਟਾਂ ਦੀ ਗੱਲ ਕਰ ਰਹੇ ਸਨ ਪਰ ਇਹ ਝੂਠ ਨਿਕਲਿਆ, ਸਿਰਫ 41 ਟੈਸਟਾਂ ਦੀ ਸੂਚੀ ਹੈ, ਜਿਨ੍ਹਾਂ ਵਿੱਚੋਂ ਇੱਕ ਵੀ ਨਹੀਂ ਹੋ ਰਿਹਾ।We r deeply saddened to announce the TRAGIC CRASH of CONGRESS PROPAGANDA against #AamAadmiClinics
— AAP Punjab (@AAPPunjab) August 17, 2022
In just 3 days
1⃣0⃣1⃣9⃣2⃣ patients sought treatment in our 100 clinics
👉41 Health Packages
👉100 Diagnostic Test
👉Medicines & Consultation are absolutely FREE@KangMalvinder https://t.co/VcRJRT1TeF pic.twitter.com/xOv1RbXIYT
ਇਸ ਦੇ ਨਾਲ ਹੀ ਇਕ ਅਖਬਾਰ ਦੀ ਖਬਰ ਦਾ ਹਵਾਲਾ ਦਿੰਦੇ ਹੋਏ ਪਰਗਟ ਸਿੰਘ ਨੇ ਪੰਜਾਬ ਸਰਕਾਰ ‘ਤੇ ਹਮਲਾ ਬੋਲਿਆ ਹੈ, ਜਿਸ ‘ਚ ਇਹ ਵੀ ਲਿਖਿਆ ਗਿਆ ਹੈ ਕਿ ਸੰਗਰੂਰ ‘ਚ ਖੋਲ੍ਹੇ ਗਏ ਇਹਨਾਂ ਮੁਹੱਲਾ ਕਲੀਨਿਕਾਂ ‘ਚੋਂ ਕਈਆਂ ‘ਚ ਮਰੀਜ਼ਾਂ ਦਾ ਬੁਖਾਰ ਚੈੱਕ ਕਰਨ ਲਈ ਥਰਮਾਮੀਟਰ ਤੱਕ ਨਹੀਂ। ਮਰੀਜ਼ਾਂ ਦੇ ਬੁਖਾਰ ਦੀ ਜਾਂਚ ਅਤੇ ਲੈਬ ਟੈਸਟ ਪ੍ਰਾਈਵੇਟ ਲੈਬਾਂ ਤੋਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 25 ਹੋਰ ‘ਆਮ ਆਦਮੀ ਕਲੀਨਿਕ’ ਤਿਆਰ ਹਨ। ਇਹ ਲੋਕ ਸੇਵਾ ਲਈ ਵੀ ਖੋਲ੍ਹੇ ਜਾਣਗੇ। ਕਲੀਨਿਕਾਂ ਵਿੱਚ 41 ਕਿਸਮਾਂ ਦੇ ਟੈਸਟ ਅਤੇ 75 ਕਿਸਮਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਉਪਲਬਧ ਹੋਣਗੀਆਂ। ਇਹ ਕਲੀਨਿਕ ਰੋਜ਼ਾਨਾ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਸਿਹਤ ਵਿਭਾਗ ਇਨ੍ਹਾਂ ਕਲੀਨਿਕਾਂ ਵਿੱਚ ਡਾਕਟਰ ਤੇ ਪੈਰਾ ਮੈਡੀਕਲ ਸਟਾਫ਼ ਤਾਇਨਾਤ ਕਰੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement