ਚੰਡੀਗੜ੍ਹ: ਵਿਸ਼ਵ-ਵਿਆਪੀ ਮਹਾਮਾਰੀ ਕੋਰੋਨਾਵਾਇਰਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪੱਸ਼ਟ ਕਰੇ। ਇਸ ਦੇ ਨਾਲ ਹੀ 'ਆਪ' ਨੇ ਪੀਜੀਆਈ ਚੰਡੀਗੜ੍ਹ ਸਮੇਤ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਹੋ ਰਹੀ ਖੱਜਲ-ਖ਼ੁਆਰੀ ਦਾ ਮਾਮਲਾ ਕੈਪਟਨ ਸਰਕਾਰ ਦੇ ਧਿਆਨ 'ਚ ਲਿਆਂਦਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਮੁੱਖ ਬੁਲਾਰੇ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸਰਕਾਰਾਂ ਦੀਆਂ ਅਸਪੱਸ਼ਟ ਨੀਤੀਆਂ ਅਤੇ ਅਸੰਵੇਦਨਸ਼ੀਲ ਫ਼ੈਸਲਿਆਂ ਕਾਰਨ ਨਾ ਕੇਵਲ ਕੋਰੋਨਾ ਸਗੋਂ ਦੂਸਰੀਆਂ ਬਿਮਾਰੀਆਂ ਤੋਂ ਵੀ ਪੀੜਤ ਮਰੀਜ਼ਾਂ ਦੀ ਭਾਰੀ ਖੱਜਲ-ਖ਼ੁਆਰੀ ਹੋ ਰਹੀ ਹੈ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਸਪੱਸ਼ਟ ਕਰੇ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰ ਦੀ ਕੀ ਨੀਤੀ ਹੈ? ਕੀ ਸਰਕਾਰ ਨਿੱਜੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਦੀ ਇਜਾਜ਼ਤ ਦਿੰਦੀ ਹੈ? ਕੀ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਅਤੇ ਮਰੀਜ਼ਾਂ ਦੀ ਸੰਭਾਵੀ ਗਿਣਤੀ ਦੇ ਮੱਦੇਨਜ਼ਰ ਲੋੜੀਂਦੇ ਬੈੱਡ ਅਤੇ ਤਸੱਲੀਬਖ਼ਸ਼ ਪ੍ਰਬੰਧ ਹਨ? ਤਾਂ ਕੀ ਕਿਸੇ ਵੀ ਮਰੀਜ਼ ਨੂੰ ਪ੍ਰਾਈਵੇਟ ਹਸਪਤਾਲ ਜਾਣ ਦੀ ਹੀ ਜ਼ਰੂਰਤ ਨਾ ਪਵੇ? ਕੀ ਸਰਕਾਰ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਇਲਾਜ ਦਾ ਬਿਲਕੁਲ ਵਿੱਤੀ ਬੋਝ ਨਹੀਂ ਚੁੱਕੇਗੀ?
ਇਸ ਦੌਰਾਨ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੀਜੀਆਈ ਸਮੇਤ ਸਰਕਾਰੀ ਹਸਪਤਾਲਾਂ 'ਚ ਦੂਸਰੀਆਂ ਬਿਮਾਰੀਆਂ ਲਈ ਓਪੀਡੀ ਤੇ ਐਮਰਜੈਂਸੀ ਸੇਵਾਵਾਂ ਬਹਾਲ ਕਰਨ ਦੀ ਮੰਗ ਰੱਖੀ ਹੈ।
'ਆਪ' ਦੀ ਕੈਪਟਨ ਸਰਕਾਰ ਤੋਂ ਮੰਗ, ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪੱਸ਼ਟ ਕਰੇ ਸਰਕਾਰ
ਏਬੀਪੀ ਸਾਂਝਾ
Updated at:
22 Apr 2020 06:05 PM (IST)
ਵਿਸ਼ਵ-ਵਿਆਪੀ ਮਹਾਮਾਰੀ ਕੋਰੋਨਾਵਾਇਰਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪੱਸ਼ਟ ਕਰੇ।
- - - - - - - - - Advertisement - - - - - - - - -