Punjab News: ਆਮ ਆਦਮੀ ਪਾਰਟੀ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਮਜ਼ਬੂਤ ​​ਕਰਨ ਲਈ ਇੱਕ ਪੂਰੀ ਰਣਨੀਤੀ 'ਤੇ ਕੰਮ ਕਰ ਰਹੀ ਹੈ। ਇਸ ਸਬੰਧ ਵਿੱਚ, ਪਾਰਟੀ ਨੇ ਨਸ਼ਾ ਛੁਡਾਊ ਮੋਰਚੇ ਲਈ ਜ਼ੋਨ ਕੋਆਰਡੀਨੇਟਰ, ਏਰੀਆ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਨਿਯੁਕਤ ਕੀਤੇ ਹਨ। 

Continues below advertisement

ਪਾਰਟੀ ਨੇ 427 ਵਿਅਕਤੀਆਂ ਦੀ ਇੱਕ ਜੰਬੋ ਸੂਚੀ ਜਾਰੀ ਕੀਤੀ ਹੈ, ਜਿਸਦਾ ਖੁਲਾਸਾ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਖੁਦ ਕੀਤਾ ਹੈ। ਇਸਨੂੰ 2027 ਦੀਆਂ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਪਾਰਟੀ ਇਸਨੂੰ ਇਨ੍ਹਾਂ ਵਿਅਕਤੀਆਂ ਨੂੰ ਜੋੜਨ ਲਈ ਇੱਕ ਬਹਾਨੇ ਵਜੋਂ ਵਰਤ ਰਹੀ ਹੈ।

Continues below advertisement

ਇਸ ਤੋਂ ਪਹਿਲਾਂ ਪਾਰਟੀ ਨੇ ਪੰਜਾਬ ਵਿੱਚ ਬਲਾਕ ਪ੍ਰਧਾਨਾਂ ਦੀ ਸੂਚੀ ਦਾ ਐਲਾਨ ਕੀਤਾ ਸੀ ਜਿਸ ਵਿੱਚ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈ ਹਨ। ਇਸ ਮੌਕੇ ਹਲਕਾ ਭਦੌੜ ਤੋਂ ਆਪ ਦੇ ਪਾਰਟੀ ਦੇ ਪੁਰਾਣੇ ਵਰਕਰ ਤੇ ਤਪਾ ਮੰਡੀ ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਨੂੰ ਬਲਾਕ ਪ੍ਰਧਾਨ ਲਾਇਆ ਹੈ ਜਿਸ ਤੋਂ ਬਾਅਦ ਆਪ ਆਗੂ ਵੱਲੋਂ ਪਾਰਟੀ ਦਾ ਧੰਨਵਾਦ ਕੀਤਾ ਗਿਆ ਹੈ।

ਜਸਵਿੰਦਰ ਸਿੰਘ ਚੱਠਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦਾ ਬਹੁਤ ਧੰਨਵਾਦ ਕਰਦਾ ਹਾਂ ਜਿੰਨਾ ਨੇ ਮੈਨੂੰ ਹਲਕਾ ਭਦੌੜ ਤੋ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਹੈ। ਮੈ ਸਮੁੱਚੀ ਆਮ ਆਦਮੀ ਪਾਰਟੀ ਦਾ ਧੰਨਵਾਦੀ ਹਾ ਇਸ ਦਿੱਤੀ ਜ਼ਿੰਮੇਵਾਰੀ ਨੂੰ ਮਿਹਨਤ ਨਾਲ ਨਿਭਾਵਾਂਗਾ 

ਜ਼ਮੀਨੀ ਪੱਧਰ ’ਤੇ ਆਪਣੀ ਪਕੜ ਨੂੰ ਮਜ਼ਬੂਤ ਕਰਨ ਲਈ ਕੀਤਾ ਐਲ਼ਾਨ 

ਜ਼ਿਕਰ ਕਰ ਦਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਪੰਜਾਬ ਦੇ ਵੱਖ-ਵੱਖ ਹਲਕਿਆਂ ਲਈ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਇਨ੍ਹਾਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰਕੇ ਜ਼ਮੀਨੀ ਪੱਧਰ ’ਤੇ ਆਪਣੀ ਪਕੜ ਨੂੰ ਮਜ਼ਬੂਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਸੇਵਾ ਦਾ ਇਕ ਮੌਕਾ ਹੈ।