ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਕੋਰ ਕਮੇਟੀ ਤੇ ਸੀਨੀਅਰ ਆਗੂਆਂ ਨਾਲ ਮਸ਼ਵਰਾ ਕਰਨ ਉਪਰੰਤ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਨਵਜੋਤ ਸਿੰਘ ਜਰਗ, ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਨਵਦੀਪ ਸਿੰਘ ਸੰਘਾ, ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸ਼ਾਹ, ਜਸਵੀਰ ਸਿੰਘ ਜੱਸੀ ਸੇਖੋਂ, ਡਾ. ਸੰਜੀਵ ਸ਼ਰਮਾ ਤੇ ਦਲਜੀਤ ਸਿੰਘ ਭੋਲਾ ਗਰੇਵਾਲ ਨੂੰ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਗਗਨ ਕੌਰ ਮਾਂਗਟਕੇਰ ਨੂੰ ਸੂਬਾ ਜਨਰਲ ਸਕੱਤਰ ਤੇ ਅਰਸ਼ਦੀਪ ਸਿੰਘ ਬਰਾੜ ਨੂੰ ਜ਼ਿਲ੍ਹਾ ਯੂਥ ਪ੍ਰਧਾਨ ਮੁਕਤਸਰ ਨਿਯੁਕਤ ਕੀਤਾ ਗਿਆ ਹੈ।
ਮਾਨ ਨੇ ਕਿਹਾ ਕਿ ਰੌਸ਼ਨ ਸਿੰਘ ਨੂੰ ਹਲਕਾ ਫਿਲੌਰ ਤੇ ਉਂਕਾਰ ਚੌਹਾਨ ਨੂੰ ਹਲਕਾ ਅਮਲੋਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਯੂਥ ਪ੍ਰਧਾਨ ਹਰਜੋਤ ਸਿੰਘ ਬੈਂਸ ਨੂੰ ਇੰਚਾਰਜ ਬੂਥ ਮੈਨੇਜਮੈਂਟ ਨਿਯੁਕਤ ਕੀਤਾ ਗਿਆ ਹੈ।