AAP to Capt Amarinder: 'ਆਪ' ਨੇ ਮੰਗੀ ਕੈਪਟਨ ਅਮਰਿੰਦਰ ਤੋਂ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਦੀ ਲਿਸਟ
ਮਾਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਪਿਛਲੀ ਸਰਕਾਰ ਦੌਰਾਨ ਆਪਣੀ ਕੈਬਨਿਟ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲਿਸ ਨੂੰ ਸੌਂਪਣ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਆਮ ਆਦਮੀ ਪਾਰਟੀ (AAP Punjab) ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਪਿਛਲੀ ਸਰਕਾਰ ਦੌਰਾਨ ਆਪਣੀ ਕੈਬਨਿਟ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲਿਸ ਨੂੰ ਸੌਂਪਣ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਆਪਣੇ ਬਰਖਾਸਤਰ ਮੰਤਰੀ ਬਾਰੇ ਕਿਹਾ ਕਿ ਵਿਜੇ ਸਿੰਗਲਾ ਦੇ ਭਵਿੱਖ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਕਰੇਗੀ।
ਦੱਸ ਦਈਏ ਕਿ ਸਾਬਕਾ ਸਿਹਤ ਮੰਤਰੀ ਨੂੰ ਦੋ ਦਿਨ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਮਾਨ ਸਰਕਾਰ ਤੋਂ ਬਰਖਾਸਤ ਕਰ ਦਿੱਤਾ ਸੀ। ਸਿੰਗਲਾ ਨੂੰ ਬਰਖਾਸਤ ਕਰਕੇ ਪਾਰਟੀ ਵੱਲੋਂ ਸਿਆਸੀ ਸਟੰਟ ਕਰਨ ਦੇ ਦੋਸ਼ਾਂ ਦੇ ਮੁੱਦੇ 'ਤੇ ਕੰਗ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਹੀ ਸਾਥੀਆਂ 'ਤੇ ਧਿਆਨ ਕੇਂਦਰਤ ਕਰਨ ਜੋ ਵੱਖ-ਵੱਖ ਤਰ੍ਹਾਂ ਦੀਆਂ ਗਲਤੀਆਂ ਤੇ ਕਮਿਸ਼ਨਾਂ 'ਚ ਸ਼ਾਮਲ ਸੀ।
ਮੰਤਰੀਆਂ ਦੇ ਰਿਸ਼ਤੇਦਾਰਾਂ ਵੱਲੋਂ ਸਰਕਾਰ ਦੇ ਕੰਮਕਾਜ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ 'ਤੇ ਪ੍ਰਤੀਕਰਮ ਦਿੰਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 'ਭਾਈ ਭਤੀਜਾਵਾਦ' ਦੇ ਵਿਰੁੱਧ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੀ ਸ਼ਲਾਘਾ ਕੀਤੀ ਸੀ ਤੇ ਕਾਂਗਰਸ ਮੰਤਰੀ ਸੁਖਜਿੰਦਰ ਸਿੰਘ ਵਲੋਂ ਮਿਲੀ ਸਲਾਹ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਸੀ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਤੋਂ ਭ੍ਰਿਸ਼ਟ ਮੰਤਰੀਆਂ ਦੀ ਲਿਸਟ ਮੰਗਣਗੇ ਤਾਂ ਉਹ ਜ਼ਰੂਰ ਅਜਿਹੇ ਮੰਤਰੀਆਂ ਦੇ ਨਾਂ ਦੇਣਗੇ।
ਇਹ ਵੀ ਪੜ੍ਹੋ: ਇਹ AC ਲੱਗਦੇ ਹੀ ਬਿਜਲੀ ਦਾ ਬਿੱਲ ਹੋ ਜਾਵੇਗਾ ਘੱਟ! ਮਿੰਟਾਂ 'ਚ ਸ਼ਿਮਲਾ ਬਣ ਜਾਵੇਗੀ ਥਾਂ, ਕੀਮਤ ਵੀ ਬੇਹੱਦ ਘੱਟ