ਪੜਚੋਲ ਕਰੋ

ਸੰਦੋਆ ਦੇ ਕਾਂਗਰਸੀ ਬਣਨ ਮਗਰੋਂ ਭੜਕੀ 'ਆਪ', ਸਪੀਕਰ ਰਾਣਾ ਕੇਪੀ ਦੀ ਕੁਰਸੀ ਹਿਲਾਉਣ ਦੀ ਕੋਸ਼ਿਸ਼

ਰੋਪੜ ਤੋਂ ਵਿਧਾਇਕ ਅਮਰਜੀਤ ਸੰਦੋਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ 'ਤੇ ਜ਼ੋਰਦਾਰ ਹਮਲਾ ਕੀਤਾ ਹੈ। ‘ਆਪ’ ਨੇ ਰਾਣਾ ਕੇਪੀ ਸਿੰਘ 'ਤੇ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਛਿੱਕੇ ਟੰਗਣ ਦੇ ਗੰਭੀਰ ਇਲਜ਼ਾਮ ਲਾਏ ਹਨ। ‘ਆਪ’ ਨੇ ਚੋਣ ਕਮਿਸ਼ਨ ਕੋਲ ਸਪੀਕਰ ਰਾਣਾ ਕੇਪੀ ਦੀ ਸ਼ਿਕਾਇਤ ਕਰਕੇ ਮੰਗ ਕੀਤੀ ਹੈ ਕਿ ਉਹ ਰਾਜਪਾਲ ਕੋਲ ਉਨ੍ਹਾਂ ਨੂੰ ਸਪੀਕਰ ਦੇ ਅਹੁਦੇ ਤੋਂ ਤੁਰੰਤ ਹਟਾਏ ਜਾਣ ਦੀ ਸਿਫ਼ਾਰਸ਼ ਕਰਨ।

ਚੰਡੀਗੜ੍ਹ: ਰੋਪੜ ਤੋਂ ਵਿਧਾਇਕ ਅਮਰਜੀਤ ਸੰਦੋਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ 'ਤੇ ਜ਼ੋਰਦਾਰ ਹਮਲਾ ਕੀਤਾ ਹੈ। ‘ਆਪ’ ਨੇ ਰਾਣਾ ਕੇਪੀ ਸਿੰਘ 'ਤੇ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਛਿੱਕੇ ਟੰਗਣ ਦੇ ਗੰਭੀਰ ਇਲਜ਼ਾਮ ਲਾਏ ਹਨ। ‘ਆਪ’ ਨੇ ਚੋਣ ਕਮਿਸ਼ਨ ਕੋਲ ਸਪੀਕਰ ਰਾਣਾ ਕੇਪੀ ਦੀ ਸ਼ਿਕਾਇਤ ਕਰਕੇ ਮੰਗ ਕੀਤੀ ਹੈ ਕਿ ਉਹ ਰਾਜਪਾਲ ਕੋਲ ਉਨ੍ਹਾਂ ਨੂੰ ਸਪੀਕਰ ਦੇ ਅਹੁਦੇ ਤੋਂ ਤੁਰੰਤ ਹਟਾਏ ਜਾਣ ਦੀ ਸਿਫ਼ਾਰਸ਼ ਕਰਨ। ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਰਾਣਾ ਕੇਪੀ ਸਿੰਘ ‘ਤੇ ਦਲ ਬਦਲੀ (ਐਂਟੀ ਡਿਫੈਕਸ਼ਨ) ਕਾਨੂੰਨ ਦੀਆਂ ਖ਼ੁਦ ਧੱਜੀਆਂ ਉਡਾਉਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਵਿਧਾਇਕ ਅਮਰਜੀਤ ਸੰਦੋਆ ਨੂੰ ਕਾਂਗਰਸ ‘ਚ ਸ਼ਾਮਲ ਕਰਵਾਇਆ ਹੈ। ‘ਆਪ’ ਦੇ ਲੀਗਲ ਵਿੰਗ ਦੇ ਪ੍ਰਧਾਨ ਜਸਤੇਜ ਸਿੰਘ ਅਰੋੜਾ ਰਾਹੀਂ ਕੀਤੀ ਗਈ ਇਸ ਸ਼ਿਕਾਇਤ ‘ਚ ‘ਆਪ’ ਆਗੂਆਂ ਨੇ ਕਿਹਾ ਹੈ ਕਿ ਲੋਕਤੰਤਰ ਦਾ ਮੰਦਰ ਮੰਨੀ ਜਾਂਦੀ ਵਿਧਾਨ ਸਭਾ ਦੇ ਪਵਿੱਤਰ ਸਦਨ ਦਾ ਸਪੀਕਰ ਸਰਪ੍ਰਸਤ ਹੁੰਦਾ ਹੈ। ਉਸ ਕੋਲ ਸਦਨ ਤੇ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਨਿਭਾਉਣ ਦੀ ਜ਼ਿੰਮੇਵਾਰੀ ਹੁੰਦੀ ਹੈ। ਸਪੀਕਰ ਕਿਸੇ ਇੱਕ ਧਿਰ ਦਾ ਪ੍ਰਤੀਨਿਧ ਨਹੀਂ ਕਰਦਾ ਸਗੋਂ ਸਾਰੀਆਂ ਸਿਆਸੀ ਧਿਰਾਂ ਦੇ ਨਿਰਪੱਖ ਨੁਮਾਇੰਦੇ ਵਜੋਂ ਵਿਚਰਦਾ ਹੈ, ਪਰ ਰਾਣਾ ਕੇਪੀ ਨੇ ਸਾਰੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਲਾਂਭੇ ਸੁੱਟ ਕੇ ਅਮਰਜੀਤ ਸੰਦੋਆ ਦੀ ਕਾਂਗਰਸ ‘ਚ ਸ਼ਮੂਲੀਅਤ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਦੀ ਪੁਸ਼ਟੀ ਮੀਡੀਆ ‘ਚ ਛਪੀਆਂ ਫ਼ੋਟੋਆਂ ਤੇ ਖ਼ਬਰਾਂ ਵੀ ਕਰਦੀਆਂ ਹਨ ਤੇ ਪ੍ਰਤੱਖ ਦਰਸ਼ੀ ਵੀ ਕਰਦੇ ਹਨ। ‘ਆਪ’ ਆਗੂਆਂ ਨੇ ਦੱਸਿਆ ਸਪੀਕਰ ਅਮਰਜੀਤ ਸੰਦੋਆ ਨੂੰ ਪਹਿਲਾਂ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਲੈ ਕੇ ਗਏ। ਫਿਰ ਖ਼ੁਦ ਹੀ ਕਾਂਗਰਸ ਵਿੱਚ ਸ਼ਾਮਲ ਕਰਵਾਇਆ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget