ਪੜਚੋਲ ਕਰੋ

ਬਾਦਲ ਪਰਿਵਾਰ ਨੂੰ ਸੱਤਾ ਤੋਂ ਬਾਹਰ ਹੋ ਕੇ ਹੀ ਕਿਉਂ ਆਉਂਦੀ ਪੰਜਾਬ, ਪੰਜਾਬੀਆਂ ਤੇ ਪੰਥ ਦੀ ਯਾਦ ? 'ਆਪ' ਦੇ ਸੁਖਬੀਰ ਨੂੰ ਤਿੱਖੇ ਸਵਾਲ

ਧਰਮੀ ਫ਼ੌਜੀਆਂ ਦੀ ਪੈਨਸ਼ਨ ਬਹਾਲੀ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੂੰ ਘੇਰਿਆ ਹੈ। 'ਆਪ' ਵਿਧਾਇਕਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਪੰਜਾਬ, ਪੰਜਾਬੀਆਂ ਤੇ ਪੰਥ ਦੀ ਉਦੋਂ ਹੀ ਕਿਉਂ ਯਾਦ ਆਉਂਦੀ ਹੈ, ਜਦ ਉਹ ਪੰਜਾਬ ਦੀ ਸੱਤਾ ਤੋਂ ਬਾਹਰ ਹੁੰਦੇ ਹਨ? ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ 1984 ਦੇ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਭਾਰਤੀ ਫ਼ੌਜ ਛੱਡਣ ਵਾਲੇ 'ਧਰਮੀ ਫ਼ੌਜੀਆਂ' ਦੀ ਪੈਨਸ਼ਨ ਸਮੇਤ ਬਾਕੀ ਲਾਭ ਤੇ ਭੱਤੇ ਬਹਾਲ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਹੈ।

ਚੰਡੀਗੜ੍ਹ: ਧਰਮੀ ਫ਼ੌਜੀਆਂ ਦੀ ਪੈਨਸ਼ਨ ਬਹਾਲੀ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੂੰ ਘੇਰਿਆ ਹੈ। 'ਆਪ' ਵਿਧਾਇਕਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਪੰਜਾਬ, ਪੰਜਾਬੀਆਂ ਤੇ ਪੰਥ ਦੀ ਉਦੋਂ ਹੀ ਕਿਉਂ ਯਾਦ ਆਉਂਦੀ ਹੈ, ਜਦ ਉਹ ਪੰਜਾਬ ਦੀ ਸੱਤਾ ਤੋਂ ਬਾਹਰ ਹੁੰਦੇ ਹਨ? ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ 1984 ਦੇ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਭਾਰਤੀ ਫ਼ੌਜ ਛੱਡਣ ਵਾਲੇ 'ਧਰਮੀ ਫ਼ੌਜੀਆਂ' ਦੀ ਪੈਨਸ਼ਨ ਸਮੇਤ ਬਾਕੀ ਲਾਭ ਤੇ ਭੱਤੇ ਬਹਾਲ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਸਾਂਝੇ ਬਿਆਨ 'ਚ ਵਿਧਾਇਕ ਤੇ ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ, ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਬਿਨਾਂ ਦੇਰੀ ਕੀਤਿਆਂ 'ਧਰਮੀ ਫ਼ੌਜੀਆਂ' ਦਾ ਸਨਮਾਨ ਤੇ ਹੱਕ ਬਹਾਲ ਕਰਨਾ ਚਾਹੀਦਾ ਹੈ, ਪਰ ਅੱਜ ਸੂਬੇ ਦੀ ਸਿਆਸਤ 'ਚੋਂ ਸੱਤਾਹੀਣ ਹੋ ਕੇ ਹੀ ਬਾਦਲਾਂ ਨੂੰ 'ਧਰਮੀ ਫ਼ੌਜੀਆਂ' ਦੀ ਯਾਦ ਆਈ ਹੈ। ਬਲਜਿੰਦਰ ਕੌਰ ਨੇ ਕਿਹਾ ਕਿ 'ਧਰਮੀ ਫ਼ੌਜੀਆਂ' ਦਾ ਦੁਖਾਂਤ 35 ਸਾਲਾਂ ਤੋਂ ਚੱਲਿਆ ਆ ਰਿਹਾ ਹੈ। ਇਸ ਦੌਰਾਨ ਅਕਾਲੀ ਸੂਬੇ 'ਚ 15 ਸਾਲ ਤੇ ਕੇਂਦਰ ਦੀ ਸੱਤਾ 'ਤੇ 12 ਸਾਲ ਕਾਬਜ਼ ਰਹੇ। ਅਰਥਾਤ ਕੇਂਦਰ 'ਚ ਅੱਜ ਵੀ ਬਾਦਲ ਪਰਿਵਾਰ ਵਜੀਰੀਆਂ ਦਾ ਸੁੱਖ ਭੋਗ ਰਿਹਾ ਹੈ। ਫਿਰ ਇਹ ਮੰਗ ਕਿਸ ਕੋਲੋਂ ਕਰ ਰਹੇ ਹਨ? ਜਦਕਿ ਕੇਂਦਰ ਸਰਕਾਰ ਦਾ ਹਿੱਸਾ ਹੋਣ ਵਜੋਂ ਇਨ੍ਹਾਂ ਨੂੰ 'ਧਰਮੀ ਫ਼ੌਜੀਆਂ' ਦੇ ਹੱਕ 'ਚ ਫ਼ੈਸਲਾ ਲਾਗੂ ਕਰਵਾ ਦੇਣਾ ਚਾਹੀਦਾ ਹੈ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਅਜਿਹੇ ਸ਼ੋਸ਼ੇ ਕਰਕੇ ਬਾਦਲ ਆਪਣਾ ਖੁਰ ਚੁੱਕਿਆ ਪੰਥਕ ਆਧਾਰ ਤਲਾਸ਼ਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਗਿਰਗਿਟੀ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਨੇ ਬਾਦਲਾਂ ਨੂੰ ਘੇਰਦਿਆਂ ਪੁੱਛਿਆ ਕਿ 2007 ਤੋਂ ਲੈ ਕੇ 2017 ਤੱਕ ਧਰਮੀ ਫ਼ੌਜੀ ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਮੁਹਾਲੀ ਸਮੇਤ ਪੰਜਾਬ 'ਚ ਲੰਬੇ ਰੋਸ ਧਰਨੇ ਲਾ ਕੇ ਤੇ ਮੈਮੋਰੰਡਮ ਦੇ ਕੇ ਪ੍ਰਕਾਸ਼ ਸਿੰਘ ਬਾਦਲ ਸਰਕਾਰ ਕੋਲੋਂ ਇਨਸਾਫ਼ ਦੀ ਗੁਹਾਰ ਲਾਉਂਦੇ ਸਨ ਤੇ ਮਿਲਣ ਦਾ ਸਮਾਂ ਮੰਗਦੇ ਹਨ, ਪਰ ਉਦੋਂ ਬਤੌਰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੋਵੇਂ ਬਾਦਲ ਪਿਤਾ-ਪੁੱਤਰ ਕੋਲ 'ਧਰਮੀ ਫ਼ੌਜੀਆਂ ਦੀ ਗੱਲ ਸੁਣਨ ਦਾ ਵੀ ਸਮਾਂ ਨਹੀਂ ਸੀ ਹੁੰਦਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget