ਪੜਚੋਲ ਕਰੋ

'ਟਰੈਵਲ ਏਜੰਟ ਮਾਫ਼ੀਆ' ਨੂੰ ਸਿਆਸੀ ਸਰਪ੍ਰਸਤੀ, 'ਆਪ' ਨੇ ਕਾਂਗਰਸ ਤੇ ਅਕਾਲੀ ਦਲ ਨੂੰ ਘੇਰਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਤੇ ਚੰਡੀਗੜ੍ਹ 'ਚ ਸਰਗਰਮ 'ਟਰੈਵਲ ਏਜੰਟ ਮਾਫ਼ੀਆ' ਨੂੰ ਸਿਆਸੀ ਤੇ ਪੁਲਿਸ ਪ੍ਰਸ਼ਾਸਨਕ ਦੀ ਸਰਪ੍ਰਸਤੀ ਹਾਸਲ ਹੈ। ਇਸੇ ਕਰਕੇ ਥਾਂ-ਥਾਂ ਟਰੈਵਲ ਏਜੰਟ ਸਰਕਾਰ ਦੀ ਨੱਕ ਥੱਲੇ ਲਾਚਾਰ ਤੇ ਭੋਲੇ-ਭਾਲੇ ਨੌਜਵਾਨਾਂ ਨਾਲ ਸ਼ਰ੍ਹੇਆਮ ਠੱਗੀਆਂ ਮਾਰ ਰਹੇ ਹਨ।

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਤੇ ਚੰਡੀਗੜ੍ਹ 'ਚ ਸਰਗਰਮ 'ਟਰੈਵਲ ਏਜੰਟ ਮਾਫ਼ੀਆ' ਨੂੰ ਸਿਆਸੀ ਤੇ ਪੁਲਿਸ ਪ੍ਰਸ਼ਾਸਨਕ ਦੀ ਸਰਪ੍ਰਸਤੀ ਹਾਸਲ ਹੈ। ਇਸੇ ਕਰਕੇ ਥਾਂ-ਥਾਂ ਟਰੈਵਲ ਏਜੰਟ ਸਰਕਾਰ ਦੀ ਨੱਕ ਥੱਲੇ ਲਾਚਾਰ ਤੇ ਭੋਲੇ-ਭਾਲੇ ਨੌਜਵਾਨਾਂ ਨਾਲ ਸ਼ਰ੍ਹੇਆਮ ਠੱਗੀਆਂ ਮਾਰ ਰਹੇ ਹਨ। ਏਜੰਟ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਜੋ ਬੇਰੁਜ਼ਗਾਰੀ ਕਾਰਨ ਰੋਜ਼ੀ-ਰੋਟੀ ਲਈ ਖਾੜੀ ਤੇ ਮੱਧ ਪੂਰਬ ਦੇ ਇਰਾਕ ਵਰਗੇ ਅਸ਼ਾਂਤ ਦੇਸ਼ਾਂ 'ਚ ਜਾਣ ਲਈ ਕਾਹਲੇ ਹਨ।

ਪਾਰਟੀ ਦੇ ਐਨਆਰਆਈ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬੀ ਬੇਰੁਜ਼ਗਾਰ ਨੌਜਵਾਨ ਲੱਖਾਂ ਰੁਪਏ ਖ਼ਰਚ ਕੇ ਗੜਬੜੀਆਂ ਨਾਲ ਗ੍ਰਸਤ ਇਰਾਕ ਤੇ ਅੱਤ ਦੇ ਗ਼ਰੀਬ ਸਾਇਪ੍ਰਸ ਵਰਗੇ ਦੇਸ਼ਾਂ 'ਚ ਜਾਣ ਲਈ ਮਜਬੂਰ ਹਨ। ਇਸ ਪਿੱਛੇ ਕਾਂਗਰਸ ਤੇ ਅਕਾਲੀ-ਭਾਜਪਾ ਆਧਾਰਤ ਸੂਬਾ ਤੇ ਕੇਂਦਰ ਸਰਕਾਰਾਂ ਜ਼ਿੰਮੇਵਾਰ ਹਨ, ਜੋ ਆਪਣੇ ਮੁਲਕ 'ਚ ਆਪਣੇ ਹੋਣਹਾਰ ਨੌਜਵਾਨਾਂ ਨੂੰ ਗੁਜ਼ਾਰੇ ਜੋਗਾ ਵੀ ਰੁਜ਼ਗਾਰ ਨਹੀਂ ਦੇ ਰਹੇ।

ਰੋੜੀ ਨੇ ਬਾਦਲ ਪਰਿਵਾਰ ਵੱਲੋਂ ਇਰਾਕ 'ਚ 7 ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਆਪਣੀ ਹੀ ਥਪਥਪਾਈ ਜਾ ਰਹੀ ਪਿੱਠ 'ਤੇ ਤਿੱਖਾ ਵਿਅੰਗ ਕੀਤਾ। ਉਨ੍ਹਾਂ ਪੁੱਛਿਆ ਕਿ ਕੀ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਬਿਕਰਮ ਮਜੀਠੀਆ ਦੱਸਣਗੇ ਕਿ ਇਨ੍ਹਾਂ ਨੌਜਵਾਨਾਂ ਨੂੰ ਇਰਾਕ ਜਾਣ ਲਈ ਕਿਉਂ, ਕਦੋਂ ਤੇ ਕਿਸ ਨੇ ਮਜਬੂਰ ਕੀਤਾ?

ਇਸ ਦੇ ਨਾਲ ਹੀ ਰੋੜੀ ਨੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦੇਸ਼ 'ਚ ਬਿਹਤਰ ਰੁਜ਼ਗਾਰ ਦੇ ਮੌਕੇ ਤੇ ਨੌਕਰੀਆਂ ਉਪਲੱਬਧ ਕਰਾਉਣ ਦੀ ਮੰਗ ਕੀਤੀ ਤੇ ਨਾਲ ਹੀ ਫ਼ਰਜ਼ੀ ਤੇ ਧੋਖੇਬਾਜ਼ ਟਰੈਵਲ ਏਜੰਟਾਂ ਨੂੰ ਮਿਸਾਲੀਆ ਸਖ਼ਤੀ ਨਾਲ ਨੱਥ ਪਾਉਣ 'ਤੇ ਜ਼ੋਰ ਦਿੱਤਾ।

ਟਰੈਵਲ ਏਜੰਟ ਮਾਫ਼ੀਆ' ਨੂੰ ਸਿਆਸੀ ਸਰਪ੍ਰਸਤੀ, 'ਆਪ' ਨੇ ਕਾਂਗਰਸ ਤੇ ਅਕਾਲੀ ਦਲ ਨੂੰ ਘੇਰਿਆ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget