(Source: ECI/ABP News/ABP Majha)
'AAP' ਹੋਈ ਹਮਲਾਵਰ! ਰਾਜਪਾਲ ਬੀਜੇਪੀ ਦੇ ਸਿਆਸੀ ਏਜੰਟ ਵਜੋਂ ਕੰਮ ਕਰ ਰਹੇ, ਤੁਰੰਤ ਬਰਖਾਸਤ ਕੀਤਾ ਜਾਵੇ: ਕੰਗ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਹੁਣ ਰਾਜਪਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਨੂੰ ਗਲਤ ਕਰਾਰ ਦੇ ਦਿੱਤਾ ਹੈ। ਇਸ ਮਗਰੋਂ 'ਆਮ ਆਦਮੀ ਪਾਰਟੀ' ਭੜਕ ਗਈ ਹੈ।
ਚੰਡੀਗੜ੍ਹ: ਪੰਜਾਬ ਵਿੱਚ ਵੀ ਦਿੱਲੀ ਵਾਲੇ ਹਾਲਾਤ ਬਣਦੇ ਜਾ ਰਹੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਹੁਣ ਰਾਜਪਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਨੂੰ ਗਲਤ ਕਰਾਰ ਦੇ ਦਿੱਤਾ ਹੈ। ਇਸ ਮਗਰੋਂ 'ਆਮ ਆਦਮੀ ਪਾਰਟੀ' ਭੜਕ ਗਈ ਹੈ।
'ਆਮ ਆਦਮੀ ਪਾਰਟੀ' (ਆਪ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਵਿਵਾਦ ’ਤੇ ਰਾਜਪਾਲ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਦਾ ਹੁਕਮ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਤੇ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਖੇਤੀਬਾੜੀ ਐਕਟ 1970 ਦੀ ਧਾਰਾ 15-ਏ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਦਾ ਅਧਿਕਾਰ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਕੋਲ ਹੈ।
ਉਨ੍ਹਾਂ ਕਿਹਾ ਕਿ ਪ੍ਰਬੰਧਕੀ ਬੋਰਡ ਨੂੰ ਵੀਸੀ ਨਿਯੁਕਤ ਕਰਨ ਲਈ ਚਾਂਸਲਰ (ਗਵਰਨਰ) ਤੋਂ ਇਜਾਜ਼ਤ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਰਾਜਪਾਲ ਪੀਏਯੂ ਦੇ ਵੀਸੀ ਨੂੰ ਨਾ ਤਾਂ ਨਿਯੁਕਤ ਕਰ ਸਕਦੇ ਹਨ ਤੇ ਨਾ ਹੀ ਹਟਾ ਸਕਦੇ ਹਨ। ਕੰਗ ਨੇ ਕਿਹਾ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰਦੇ ਹੋਏ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ’ਚ ਜਾਣਬੁਝ ਕੇ ਦਖ਼ਲਅੰਦਾਜ਼ੀ ਕਰ ਰਹੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਰਾਜਪਾਲ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਰਾਜਨੀਤੀ ਕਰਨਾ ਚਾਹੁੰਦੇ ਹਨ ਤਾਂ ਭਾਜਪਾ ਵਿੱਚ ਸ਼ਾਮਲ ਹੋ ਕੇ ਚੋਣ ਲੜਨ। ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਨੂੰ ਠੇਸ ਨਾ ਪਹੁੰਚਾਉਣ। ‘ਆਪ’ ਆਗੂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਰਾਜਪਾਲ ਭਾਜਪਾ ਦੇ ਸਿਆਸੀ ਏਜੰਟ ਵਜੋਂ ਕੰਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।