ਪੜਚੋਲ ਕਰੋ

PRTC ਦੀਆਂ ਬੱਸਾਂ ਦੇ ਰੰਗ ਨੂੰ ਲੈ ਕੇ AAP ਦਾ ਪਲਟਵਾਰ , ਬਲਤੇਜ ਪੰਨੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ 

Punjab Bus Color Row  : ਪੰਜਾਬ 'ਚ ਇਮਾਰਤਾਂ ਤੋਂ ਲੈ ਕੇ ਬੱਸਾਂ ਦੇ ਰੰਗ ਨੂੰ ਲੈ ਕੇ ਰਾਜਨੀਤਿਕ ਬਵਾਲ ਮਚਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਮੇਤ ਤਮਾਮ ਵਿਰੋਧੀ ਪਾਰਟੀਆਂ ਇਸ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀਆਂ ਹਨ

Punjab Bus Color Row  : ਪੰਜਾਬ 'ਚ ਇਮਾਰਤਾਂ ਤੋਂ ਲੈ ਕੇ ਬੱਸਾਂ ਦੇ ਰੰਗ ਨੂੰ ਲੈ ਕੇ ਰਾਜਨੀਤਿਕ ਬਵਾਲ ਮਚਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਮੇਤ ਤਮਾਮ ਵਿਰੋਧੀ ਪਾਰਟੀਆਂ ਇਸ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਓਥੇ ਹੀ ਹੁਣ ਆਮ ਆਦਮੀ ਪਾਰਟੀ ਨੇ ਵੀ ਪਲਟਵਾਰ ਕਰਨਾ ਸ਼ੁਰੂ ਕਰ ਦਿੱਤਾ ਹੈ।

AAP ਦੇ ਬੁਲਾਰੇ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਬੱਸਾਂ ਦਾ ਇਹ ਕਲਰ ਕੰਬੀਨੇਸ਼ਨ ਉਨ੍ਹਾਂ ਦੀ ਸਰਕਾਰ ਦੌਰਾਨ ਸ਼ੁਰੂ ਹੋਇਆ ਸੀ। ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਨੂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ 2016 ਵਿੱਚ ਪੇਂਡੂ ਬੱਸਾਂ ਨੂੰ ਵੀ ਇਹੀ ਰੰਗ ਕਰਵਾਇਆ ਸੀ।

ਇੰਨਾ ਹੀ ਨਹੀਂ ਅਕਾਲੀ ਦਲ ਨੇ ਜੋ ਪਾਣੀ 'ਚ ਚੱਲਣ ਵਾਲੀ ਬੱਸ ਦਾ ਸ਼ਿਗੁਫਾ ਛੱਡਿਆ ਸੀ ,ਉਸ ਬੱਸ ਦਾ ਰੰਗ ਵੀ ਇਹੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਭੁੱਲਣ ਦੀ ਆਦਤ ਹੈ, ਪਰ ਲੋਕਾਂ ਨੂੰ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲ ਕਹਿਣ ਲਈ ਕੁਝ ਨਹੀਂ ਹੈ, ਇਸ ਲਈ ਉਹ ਅਜਿਹੇ ਮੁੱਦੇ ਉਠਾ ਰਹੇ ਹਨ।

ਪੰਨੂ ਨੇ ਕਿਹਾ ਕਿ ਅਕਾਲੀ ਦਲ ਨੂੰ ਦਵਾਈ ਦੀ ਲੋੜ ਹੈ, ਫਿਰ ਉਨ੍ਹਾਂ ਨੂੰ ਸਭ ਕੁਝ ਯਾਦ ਆਵੇਗਾ ਕਿ ਬਰਗਾੜੀ ਵਿੱਚ ਕੀ ਹੋਇਆ, ਕੋਟ ਕਪੂਰਾ ਵਿੱਚ ਕੀ ਹੋਇਆ, ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ  ਕਦੋਂ ਕੀਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 2007 ਤੋਂ 2017 ਵਿਚਕਾਰ ਕੀਤੀ ਗੁੰਡਾਗਰਦੀ ਵੀ ਯਾਦ ਆ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸਰਕਾਰ ਨੂੰ ਘੇਰਿਆ

ਪੀਆਰਟੀਸੀ ਬੱਸਾਂ ਦੇ ਪੀਲੇ ਅਤੇ ਨੀਲੇ ਰੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸਰਕਾਰ ਨੂੰ ਘੇਰਿਆ। ਪਾਰਟੀ ਆਗੂਆਂ ਨੇ ਆਰੋਪ ਲਗਾਇਆ ਕਿ ਸਰਕਾਰ ਪੂਰੇ ਸਿਸਟਮ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਦੇ ਰੰਗ ਵਿੱਚ ਰੰਗਣਾ ਚਾਹੁੰਦੀ ਹੈ। ਪਹਿਲਾਂ ਸਕੂਲ, ਹਸਪਤਾਲ ਅਤੇ ਹੁਣ ਪੀਆਰਟੀਸੀ ਬੱਸਾਂ ਦਾ ਰੰਗ ਬਦਲਿਆ ਜਾ ਰਿਹਾ ਹੈ।

ਨਸ਼ਾ ਤਸਕਰਾਂ ਦੀ ਗੋਲੀ ਨਾਲ ਜ਼ਖਮੀ ਹੋਏ ਸ਼ਕਤੀ ਪਾਂਡੇ ਨੂੰ ਮਿਲੇ ਪੰਨੂ  

ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਸ਼ਕਤੀ ਪਾਂਡੇ ਨੂੰ ਮਿਲਣ ਲਈ ਓਸਵਾਲ ਹਸਪਤਾਲ ਗਏ, ਜਿਸਨੂੰ ਦੋ ਦਿਨ ਪਹਿਲਾਂ ਫੌਜੀ ਕਲੋਨੀ ਸ਼ੇਰਪੁਰ ਵਿੱਚ ਨਸ਼ਾ ਤਸਕਰਾਂ ਨੇ ਗੋਲੀ ਮਾਰ ਦਿੱਤੀ ਸੀ। ਉਨ੍ਹਾਂ ਸ਼ਕਤੀ ਪਾਂਡੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸ਼ਕਤੀ ਪਾਂਡੇ ਨੇ ਫੌਜੀ ਕਲੋਨੀ ਸ਼ੇਰਪੁਰ ਇਲਾਕੇ ਵਿੱਚ ਕਈ ਨਸ਼ਾ ਤਸਕਰਾਂ ਨੂੰ ਫੜਿਆ ਹੈ। ਉਨ੍ਹਾਂ ਦੱਸਿਆ ਕਿ ਸ਼ਕਤੀ ਪਾਂਡੇ ਅਤੇ ਆਂਢ-ਗੁਆਂਢ ਦੇ ਲੋਕਾਂ ਨੇ ਨਸ਼ਿਆਂ ਵਿਰੁੱਧ ਲੜਾਈ ਸ਼ੁਰੂ ਕੀਤੀ ਹੈ। ਇਸੇ ਬੁਖਲਾਹਟ 'ਚ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget