ਅੰਮ੍ਰਿਤਸਰ 'ਚ ਆਪ ਦਾ ਬਣਿਆ ਮੇਅਰ, ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਬਹੁਮਤ ਤੋਂ ਖੁੰਝੀ ਕਾਂਗਰਸ, ਜਾਣੋ ਕਿਵੇਂ ਖੇਡੀ ਗਈ ਸਿਆਸਤ ?
ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਕਾਂਗਰਸ ਨੇ ਇੱਕ ਆਜ਼ਾਦ ਦੇ ਸਮਰਥਨ ਦਾ ਹਵਾਲਾ ਦਿੰਦੇ ਹੋਏ 41 ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ, ਕਾਂਗਰਸ ਮੇਅਰ ਬਣਾਉਣ ਤੋਂ ਖੁੰਝ ਗਈ।
Amritsar News: ਆਮ ਆਦਮੀ ਪਾਰਟੀ (ਆਪ) ਤੋਂ ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਤੋਂ ਇਲਾਵਾ ਪ੍ਰਿਯੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਤੇ ਅਨੀਤਾ ਰਾਣੀ ਡਿਪਟੀ ਮੇਅਰ ਬਣੀਆਂ ਹਨ। ਅੰਮ੍ਰਿਤਸਰ ਦੇ 85 ਵਾਰਡ ਹਨ ਜਿੱਥੇ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਚੋਣਾਂ ਵਿੱਚ ਕਾਂਗਰਸ ਦੇ ਕੌਂਸਲਰਾਂ ਦੀ ਸਭ ਤੋਂ ਵੱਧ ਗਿਣਤੀ 40 ਸੀ।
ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਕਾਂਗਰਸ ਨੇ ਇੱਕ ਆਜ਼ਾਦ ਦੇ ਸਮਰਥਨ ਦਾ ਹਵਾਲਾ ਦਿੰਦੇ ਹੋਏ 41 ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ, ਕਾਂਗਰਸ ਮੇਅਰ ਬਣਨ ਤੋਂ ਖੁੰਝ ਗਈ।
Heartiest congratulations to @AAPPunjab for winning Amritsar Muncipal Corporation by winning all 3 posts of Mayor, Senior Deputy Mayor & Deputy Mayor ✌️@ArvindKejriwal ji@BhagwantMann ji@SandeepPathak04 ji @raghav_chadha ji@SanjayAzadSln ji@JarnailSinghAAP @AamAadmiParty
— Aman Arora (@AroraAmanSunam) January 27, 2025
ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਕਾਂਗਰਸ ਨੇ ਇੱਕ ਆਜ਼ਾਦ ਦੇ ਸਮਰਥਨ ਦਾ ਹਵਾਲਾ ਦਿੰਦੇ ਹੋਏ 41 ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ, ਕਾਂਗਰਸ ਮੇਅਰ ਬਣਨ ਤੋਂ ਖੁੰਝ ਗਈ।
ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ- ਮੈਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ। ਪਹਿਲਾਂ ਅੰਮ੍ਰਿਤਸਰ ਦੇ ਬੁਨਿਆਦੀ ਮੁੱਦਿਆਂ 'ਤੇ ਕੰਮ ਕੀਤਾ ਜਾਵੇਗਾ। ਸ਼ਹਿਰ ਵਿੱਚ ਸਫ਼ਾਈ ਅਤੇ ਸੀਵਰੇਜ ਦਾ ਮਸਲਾ ਜਲਦੀ ਹੀ ਹੱਲ ਹੋ ਜਾਵੇਗਾ।
ਇਸ ਦੌਰਾਨ, ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਜਸਬੀਰ ਸਿੰਘ ਨੇ ਕਿਹਾ, "ਅਸੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹਾਂ ਕਿਉਂਕਿ ਆਪ ਨੂੰ ਅੰਮ੍ਰਿਤਸਰ ਵਿੱਚ ਮੇਅਰ ਮਿਲ ਗਿਆ ਹੈ। ਭਾਟੀਆ ਨੇ ਬਹੁਮਤ ਨਾਲ ਚੋਣ ਜਿੱਤੀ ਹੈ। ਜਿਨ੍ਹਾਂ ਨੂੰ ਅਸੀਂ ਵਧਾਈ ਦਿੰਦੇ ਹਾਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।




















