ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਹੁਣ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ ਸਬੰਧੀ ਕੀਤੇ ਸਿਧਾਂਤਕ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ।

ਪਾਰਟੀ ਦੇ ਨੌਜਵਾਨ ਵਿਧਾਇਕਾਂ ਮੀਤ ਹੇਅਰਜੈ ਕਿਸ਼ਨ ਰੋੜੀ ਸਿੰਘ ਰੋੜੀ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਦੋਸ਼ ਲਗਾਇਆ ਕਿ 2017 ਦੀਆਂ ਚੋਣਾਂ ਮੌਕੇ 'ਘਰ-ਘਰ ਨੌਕਰੀ' ਦੇ ਗੁਮਰਾਹਕੁਨ ਲਾਰੇ ਨਾਲ ਸੱਤਾ 'ਚ ਆਈ ਅਮਰਿੰਦਰ ਸਿੰਘ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨਾਲ ਕਦਮ-ਕਦਮ 'ਤੇ ਧੋਖਾ ਕੀਤਾ ਹੈ, ਜਿਸ ਦੀ ਕਾਂਗਰਸ ਨੂੰ 2022 'ਚ ਭਾਰੀ ਕੀਮਤ ਚੁਕਾਉਣੀ ਪਵੇਗੀ।

ਰੋੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ ਪਹਿਲਾਂ ਜਲ ਸਰੋਤ ਵਿਭਾਗ ਦੀਆਂ ਲਗਗ ਸਾਢੇ 8000 ਸਰਕਾਰੀ ਅਸਾਮੀਆਂ ਖ਼ਤਮ ਕਰ ਦਿੱਤੀਆਂ, ਹੁਣ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਕੁੱਲ 5443 ਅਧਿਕਾਰਤ ਅਸਾਮੀਆਂ ਚੋਂ ਅੰਕੜਾ ਵਿੰਗ, ਇੰਜੀਨੀਅਰਿੰਗ ਵਿੰਗ ਅਤੇ ਹਾਈਡ੍ਰੋਲੋਜੀ ਵਿੰਗ ਦੀਆਂ 2267 ਅਸਾਮੀਆਂ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜੋ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ।

ਉਧਰ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਵਾਅਦਿਆਂ 'ਤੇ ਖਰਾ ਉੱਤਰਨ ਦੀ ਥਾਂ ਕੀਤੇ ਵਾਅਦਿਆਂ ਦੇ ਉਲਟ ਕੰਮ ਕਰ ਰਹੀ ਹੈ। ਇਸ ਤੋਂ ਵੱਡਾ ਧੋਖਾ ਪੜੇ-ਲਿਖੇ ਯੋਗ ਪਰੰਤੂ ਬੇਰੁਜ਼ਗਾਰ ਨੌਜਵਾਨਾਂ ਨਾਲ ਹੋਰ ਕੀ ਹੋ ਸਕਦਾ ਹੈ? ਜਦਕਿ ਰਾਜਾ ਅਮਰਿੰਦਰ ਸਿੰਘ ਨੇ ਨੌਜਵਾਨਾਂ ਨਾਲ ਨੌਕਰੀਆਂ ਦਾ ਨਾ ਕੇਵਲ ਵਾਅਦਾ ਕੀਤਾ ਸਗੋਂ ਲਿਖਤੀ ਰੂਪ 'ਚ ਫਾਰਮ ਭਰੇ ਸੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904