ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸੂਬੇ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਚੰਨੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ।
ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ, ਸੂਬੇ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਕਮਜੋਰ ਐਫ਼ਆਈਆਰ ਦਰਜ ਕਰਕੇ ਸਿਰਫ 'ਸਿਆਸੀ ਡਰਾਮਾ' ਰਚਿਆ ਹੈ।
ਐਤਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ, ਜਿਸ ਨੇ ਤਿੰਨ ਹਫਤਿਆਂ ਵਿੱਚ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਨੇ ਪਿਛਲੇ ਪੰਜ ਸਾਲਾਂ ਵਿੱਚ ਕੁਝ ਨਹੀਂ ਕੀਤਾ। ਹੁਣ ਜਿਵੇਂ ਹੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਚੰਨੀ ਸਰਕਾਰ ਵਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ 'ਸਟੰਟ' ਤਹਿਤ ਨਸ਼ਿਆਂ ਸਬੰਧੀ ਐਫ਼ਆਈਆਰ ਦਰਜ ਕਰਵਾ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਅਸਫਲ ਕੋਸਸਿ ਕੀਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਇਸ ਬਾਰੇ ਖਦਸਾ ਪ੍ਰਗਟ ਕਰ ਚੁੱਕੀ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਅਤੇ ਅਕਾਲੀ ਦਲ ਬਾਦਲ ਦੇ ਸੁਖਬੀਰ ਸਿੰਘ ਬਾਦਲ ਦਰਮਿਆਨ ਇੱਕ 'ਗੁਪਤ ਸੌਦੇ' ਤਹਿਤ ਪੰਜਾਬ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਲਿਾਫ ਐਫ਼ਆਈਆਰ ਦਰਜ ਕੀਤੀ ਜਾਵੇਗੀ, ਪਰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
ਰਾਘਵ ਚੱਢਾ ਨੇ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਵੀ ਸ਼ਾਮਲ ਸੀ ਅਤੇ ਚੰਨੀ ਨੇ ਬਾਦਲ ਪਰਿਵਾਰ ਅੱਗੇ 'ਹੱਥ-ਜੋੜਕੇ' ਅਰਜੋਈ ਕਰਕੇ ਆਪਣੇ ਭਰਾ ਨੂੰ ਇਸ ਮਾਮਲੇ ਵਿਚੋਂ ਬਾਹਰ ਕਢਵਾਇਆ ਸੀ।
ਰਾਘਵ ਚੱਢਾ ਨੇ ਇਸ ਗੱਲ 'ਤੇ ਹੈਰਾਨੀ ਜ਼ਾਹਿਰ ਕੀਤੀ ਕਿ ਬਿਕਰਮ ਮਜੀਠੀਆ ਖਿਲਾਫ ਦਰਜ ਐਫ਼ਆਈਆਰ ਅਤੇ ਉਸਤੋਂ ਬਾਅਦ ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਉਨਾਂ ਕਿਹਾ ਕਿ ਇਸ ਐਫ਼ਆਈਆਰ ਜੋ ਪਿਛਲੇ ਮਹੀਨੇ 20 ਦਸੰਬਰ ਨੂੰ ਦਰਜ ਹੋਈ ਸੀ। ਅੱਜ ਲਗਪਗ ਦੋ ਹਫਤੇ ਹੋ ਗਏ ਹਨ, ਪਰ ਮਜੀਠੀਆ ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਖੁੱਲੇਆਮ ਘੁੰਮ ਰਿਹਾ ਹੈ। ਉਹਨਾਂ ਦੱਸਿਆ ਕਿ ਨਵੇਂ ਸਾਲ ਦੇ ਮੌਕੇ 'ਤੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਮਜੀਠੀਆ ਦੀਆਂ ਤਸਵੀਰਾਂ ਸੋਸਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ।
ਰਾਘਵ ਚੱਢਾ ਨੇ ਕਿਹਾ ਕਿ ਪੂਰੇ ਦੇਸ ਵਿੱਚ ਇੱਕ ਸਟੈਂਡਰਡ ਆਪ੍ਰੇਸਨ ਪ੍ਰੋਸੀਜਰ (ਐਸਓਪੀ) ਲਾਗੂ ਹੈ ਕਿ ਅਗਾਊਂ ਜਮਾਨਤ ਰੱਦ ਹੋਣ ਤੋਂ ਬਾਅਦ ਮੁਲਜਮ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਂਦਾ ਹੈ, ਪਰ ਪੰਜਾਬ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਜਾ ਰਿਹਾ।ਅਗਾਊਂ ਜਮਾਨਤ ਰੱਦ ਕਰਨ ਦਾ ਮਤਲਬ ਹੈ ਕਿ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ।
ਉਨਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨਾਲ ਚੰਨੀ ਅਤੇ ਬਾਦਲਾਂ ਵਿਚਕਾਰ ਸਿੱਧੇ ਤੌਰ ਤੇ 'ਅੰਦਰੂਨੀ ਗਠਜੋੜ' ਦਾ ਸੰਕੇਤ ਮਿਲਦਾ ਹੈ। ਉਨਾਂ ਕਿਹਾ ਕਿ ਚੰਨੀ ਸਰਕਾਰ ਨੇ ਮਜੀਠੀਆ ਵਿਰੁੱਧ ਕਮਜੋਰ ਐਫ਼ਆਈਆਰ ਦਰਜ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕੀਤੀ ਹੈ।
ਰਾਘਵ ਚੱਢਾ ਨੇ ਦੱਸਿਆ ਕਿ ਉਨਾਂ ਨੂੰ ਪੰਜਾਬ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਚੰਨੀ ਸਰਕਾਰ ਨੇ ਸਿਰਫ ਮਜੀਠੀਆ ਖਲਿਾਫ ਐਫ਼ਆਈਆਰ ਦਰਜ ਕਰਨ ਲਈ ਕਿਹਾ ਗਿਆ ਸੀ, ਗ੍ਰਿਫਤਾਰ ਕਰਨ ਲਈ ਨਹੀਂ।
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ