ਪੜਚੋਲ ਕਰੋ

Punjab MC Election Results : ਦਿੱਗਜਾਂ ਲੀਡਰ ਦੇ ਗੜ੍ਹਾਂ ‘ਚ ਕਿਹੋ ਜਿਹਾ ਰਿਹਾ ਨਤੀਜਾ? CM ਦੇ ਹਲਕੇ ‘ਚ ‘ਆਪ’ ਦੀ ਵੱਡੀ ਜਿੱਤ, ਵੜਿੰਗ ਨੂੰ ਝਟਕਾ

Punjab MC Election Results : ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਦਾ ਦਬਦਬਾ ਦਿੱਖ ਰਿਹਾ ਹੈ

Punjab MC Election Results : ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਦਾ ਦਬਦਬਾ ਦਿੱਖ ਰਿਹਾ ਹੈ। ਜਿਸ ਵਿੱਚ 'ਆਪ' ਨੇ ਹੁਣ ਤੱਕ 794 ਵਾਰਡ ਜਿੱਤੇ।

ਇਹ ਚੋਣਾਂ ਸਿਰਫ਼ ਪਾਰਟੀਆਂ ਲਈ ਹੀ ਨਹੀਂ, ਸਗੋਂ ਵੱਡੇ ਨੇਤਾਵਾਂ ਦੀ ਸਿਆਸੀ ਸਾਖ ਲਈ ਵੀ ਅਹਿਮ ਮੰਨੀਆਂ ਜਾ ਰਹੀਆਂ ਸਨ। ਜਿਨ੍ਹਾਂ ਨੇਤਾਵਾਂ ਦੀ ਇੱਜ਼ਤ ਦਾਅ ‘ਤੇ ਸੀ, ਉਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ 'ਆਪ' ਪ੍ਰਧਾਨ ਅਮਨ ਅਰੋੜਾ ਸ਼ਾਮਲ ਸਨ। 

CM ਭਗਵੰਤ ਮਾਨ : ਧੂਰੀ ‘ਚ ‘ਆਪ’ ਦੀ ਵੱਡੀ ਜਿੱਤ

ਧੂਰੀ ਨਗਰ ਕੌਂਸਲ ,ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਵਿੱਚ ਆਉਂਦੀ ਹੈ। ਇੱਥੇ ਦੀਆਂ 21 ਸੀਟਾਂ ਵਿੱਚੋਂ 19 ‘ਤੇ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਦੋ ਸੀਟਾਂ ‘ਤੇ ਆਜ਼ਾਦ ਉਮੀਦਵਾਰ ਜਿੱਤੇ ਹਨ। BJP, ਅਕਾਲੀ ਦਲ ਅਤੇ ਕਾਂਗਰਸ ਦਾ ਖਾਤਾ ਤੱਕ ਨਹੀਂ ਖੁੱਲਿਆ।

ਅਮਨ ਅਰੋੜਾ : ਸੁਨਾਮ ਅਤੇ ਲੌਂਗੋਵਾਲ ‘ਚ ਦਬਦਬਾ

ਪੰਜਾਬ ‘ਆਪ’ ਦੇ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਦੇ ਪ੍ਰਭਾਵ ਵਾਲੇ ਸੁਨਾਮ ਨਗਰ ਕੌਂਸਲ ਵਿੱਚ AAP ਨੂੰ ਵੱਡਾ ਬਹੁਮਤ ਮਿਲਿਆ। 23 ਵਿੱਚੋਂ 19 ਸੀਟਾਂ ‘ਤੇ ‘ਆਪ’ ਨੇ ਜਿੱਤ ਹਾਸਲ ਕੀਤੀ। BJP ਨੂੰ ਸਿਰਫ਼ ਇੱਕ ਸੀਟ ਮਿਲੀ, ਜਦਕਿ 3 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਜਿੱਤੇ। ਕਾਂਗਰਸ ਅਤੇ ਅਕਾਲੀ ਦਲ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। 'ਆਪ' ਨੇ ਲੌਂਗੋਵਾਲ ਨਗਰ ਕੌਂਸਲ ਦੇ 15 ਵਾਰਡਾਂ ਵਿੱਚੋਂ 10 ਜਿੱਤੀਆਂ। ਇਸ ਦੌਰਾਨ ਕਾਂਗਰਸ ਨੇ ਦੋ ਸੀਟਾਂ, ਅਕਾਲੀ ਦਲ ਨੇ ਇੱਕ ਸੀਟ ਜਿੱਤੀ ਅਤੇ ਆਜ਼ਾਦ ਉਮੀਦਵਾਰਾਂ ਨੇ ਦੋ ਵਾਰਡ ਜਿੱਤੇ।

ਰਾਜਾ ਵੜਿੰਗ ਨੂੰ ਵੱਡਾ ਝਟਕਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਇਹ ਚੋਣਾਂ ਨਿਰਾਸ਼ਾਜਨਕ ਰਹੀਆਂ।  ਗਿੱਦੜਬਾਹਾ ਨਗਰ ਕੌਂਸਲ ਚੋਣਾਂ ਵਿੱਚ AAP ਨੇ 19 ਵਿੱਚੋਂ 17 ਸੀਟਾਂ ਜਿੱਤ ਲਈਆਂ। ਕਾਂਗਰਸ ਆਪਣੇ ਹੀ ਗੜ੍ਹ ਵਿੱਚ ਪਿੱਛੇ ਰਹਿ ਗਈ। ਇੱਥੇ AAP ਵਿਧਾਇਕ ਡਿੰਪੀ ਢਿੱਲੋਂ ਦਾ ਪ੍ਰਭਾਵ ਸਾਫ਼ ਦਿਖਾਈ ਦਿੱਤਾ।

ਚਰਨਜੀਤ ਚੰਨੀ ਦੇ ਗੜ੍ਹ ‘ਚ ਕਾਂਗਰਸ ਮਜ਼ਬੂਤ

ਚਮਕੌਰ ਸਾਹਿਬ ਨਗਰ ਕੌਂਸਲ ਵਿੱਚ ਕਾਂਗਰਸ ਨੇ 13 ਵਿੱਚੋਂ 11 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ। ਇਹ ਖੇਤਰ ਸਾਬਕਾ CM ਚਰਨਜੀਤ ਚੰਨੀ ਦੇ ਪ੍ਰਭਾਵ ਵਾਲਾ ਮੰਨਿਆ ਜਾਂਦਾ ਹੈ।

ਰਾਣਾ ਗੁਰਜੀਤ ਸਿੰਘ ਦਾ ਕਪੂਰਥਲਾ ‘ਚ ਦਬਦਬਾ

ਰਾਣਾ ਗੁਰਜੀਤ ਸਿੰਘ  ਨੇ Kapurthala ਵਿੱਚ ਆਪਣਾ ਦਬਦਬਾ ਕਾਇਮ ਰੱਖਿਆ। ਕਪੂਰਥਲਾ ਨਗਰ ਨਿਗਮ ਵਿੱਚ ਕਾਂਗਰਸ ਨੇ 50 ਵਿੱਚੋਂ 30 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ। AAP ਨੂੰ 12, BJP ਅਤੇ ਅਕਾਲੀ ਦਲ ਨੂੰ 3 -3 ਸੀਟਾਂ ਮਿਲੀਆਂ, ਜਦਕਿ 2 ਆਜ਼ਾਦ ਉਮੀਦਵਾਰ ਜਿੱਤੇ।

ਸ਼ੈਰੀ ਕਲਸੀ ਦੇ ਹਲਕੇ ਬਟਾਲਾ ‘ਚ ‘ਆਪ’ ਅੱਗੇ
 
ਇਹ ਹਲਕਾ ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਹੈ। 50 ਸੀਟਾਂ ਵਿੱਚੋਂ ਹੁਣ ਤੱਕ 26 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਇਹਨਾਂ ਵਿੱਚੋਂ ਆਮ ਆਦਮੀ ਪਾਰਟੀ ਨੇ 16, ਕਾਂਗਰਸ ਨੇ 8 ਅਤੇ ਭਾਜਪਾ ਨੇ 2 ਸੀਟਾਂ ਜਿੱਤੀਆਂ।

ਮੋਹਾਲੀ ‘ਚ ਵੀ ‘ਆਪ’ ਦੀ ਬੜਤ

Mohali ਨਗਰ ਨਿਗਮ ਚੋਣਾਂ ਵਿੱਚ ਵਿਧਾਇਕ Kulwant Singh ਦੇ ਨਾਲ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸਾਖ ਵੀ ਦਾਅ ‘ਤੇ ਸੀ। ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਅਤੇ ‘ਆਪ’ ਆਗੂ ਡਾ. ਸੰਨੀ ਆਹਲੂਵਾਲੀਆ ਚੋਣ ਜਿੱਤ ਗਏ ਹਨ।  ਬਲਬੀਰ ਸਿੰਘ ਸਿੱਧੂ ਦਾ ਪੁੱਤਰ ਵੀ ਚੋਣ ਲੜ ਰਿਹਾ ਸੀ। ਮੁਹਾਲੀ ਨਗਰ ਨਿਗਮ ਦੇ ਹੁਣ ਤੱਕ ਐਲਾਨੇ 21 ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 13, ਕਾਂਗਰਸ ਪਾਰਟੀ ਨੇ 4, ਅਕਾਲੀ ਦਲ ਨੇ 2, ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।

ਰਾਣਾ ਇੰਦਰ ਪ੍ਰਤਾਪ ਸਿੰਘ ਦਾ ਪ੍ਰਭਾਵ ਬਰਕਰਾਰ

Rana Inder Pratap Singh ਨੇ Sultanpur Lodhi ਵਿੱਚ ਆਪਣਾ ਪ੍ਰਭਾਵ ਦੁਬਾਰਾ ਸਾਬਤ ਕੀਤਾ। ਨਗਰ ਕੌਂਸਲ ਦੀਆਂ 13 ਸੀਟਾਂ ਵਿੱਚੋਂ ਰਾਣਾ ਇੰਦਰ ਪ੍ਰਤਾਪ ਗਰੁੱਪ ਨੇ 7 ਸੀਟਾਂ ਜਿੱਤੀਆਂ। AAP ਨੂੰ 5 ਅਤੇ ਇੱਕ ਸੀਟ ਆਜ਼ਾਦ ਉਮੀਦਵਾਰ ਨੂੰ ਮਿਲੀ।

Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget