ਪੜਚੋਲ ਕਰੋ

'ਆਪ' ਦਾ ਬਜਟ ਗ਼ਰੀਬ ਅਤੇ ਮੱਧ ਵਰਗ ਲਈ'- ਦੱਸਣ ਲਈ ਲੱਗਿਆ ਆਪ ਆਗੂਆਂ ਦਾ ਜ਼ੋਰ

ਪੰਜਾਬ ਸਰਕਾਰ ਦਾ ਬਜਟ ਆਮ ਆਦਮੀ ਦੀ ਆਵਾਜ਼ ਦਾ ਪ੍ਰਤੀਕ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਅਜਿਹਾ ਬਜਟ ਪੇਸ਼ ਕੀਤਾ ਸੀ ਜਿਸ ਦਾ ਲਾਭ ਸਿਰਫ਼ ਅਮੀਰਾਂ ਅਤੇ ਉਨ੍ਹਾਂ ਦੇ ਪੂੰਜੀਵਾਦੀ ਦੋਸਤਾਂ ਨੂੰ ਹੀ ਹੁੰਦਾ ਸੀ।

Punjab News: ਆਮ ਆਦਮੀ ਪਾਰਟੀ ਵੱਲੋਂ ਆਪਣਾ ਪੂਰਨ ਬਜਟ ਪੇਸ਼ ਕੀਤਾ ਗਿਆ ਹੈ ਜਿਸ ਤੋਂ ਬਾਅਦ ਲਗਾਤਾਰ ਇਸ ਨੂੰ ਆਪ ਆਗੂਆਂ ਵੱਲੋਂ ਇਤਿਹਾਸਕ ,ਗ਼ਰੀਬ ਤੇ ਮੱਧ ਵਰਗੀ ਲੋਕ ਪੱਖੀ ਦੱਸਿਆ ਜਾ ਰਿਹਾ ਹੈ।

ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ 'ਤੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਨੂੰ ਦੀਵਾਲੀਏਪਣ ਦੇ ਕੰਢੇ 'ਤੇ ਧੱਕਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਸੂਬੇ ਦੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਆਮ ਆਦਮੀ ਦੀ ਆਵਾਜ਼ ਦਾ ਪ੍ਰਤੀਕ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਅਜਿਹਾ ਬਜਟ ਪੇਸ਼ ਕੀਤਾ ਸੀ ਜਿਸ ਦਾ ਲਾਭ ਸਿਰਫ਼ ਅਮੀਰਾਂ ਅਤੇ ਉਨ੍ਹਾਂ ਦੇ ਪੂੰਜੀਵਾਦੀ ਦੋਸਤਾਂ ਨੂੰ ਹੀ ਹੁੰਦਾ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨਾ ਸਿਰਫ਼ 36046 ਕਰੋੜ ਰੁਪਏ ਦੇ ਕਰਜ਼ੇ ਦੀ ਅਦਾਇਗੀ ਕੀਤੀ ਹੈ, ਜਿਸ ਵਿੱਚ 15946 ਕਰੋੜ ਰੁਪਏ ਦੀ ਮੂਲ ਅਦਾਇਗੀ ਅਤੇ 20100 ਕਰੋੜ ਦੇ ਵਿਆਜ ਦੀ ਅਦਾਇਗੀ ਸ਼ਾਮਲ ਹੈ, ਅਤੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ 'ਤੇ ਵੀ ਬੇਸ਼ੁਮਾਰ ਫੰਡ ਖਰਚ ਕੀਤੇ ਹਨ।

 ਪਿਛਲੀਆਂ ਸਰਕਾਰਾਂ ਦੌਰਾਨ ਗ੍ਰਾਂਟਾਂ ਦੀ ਅਣਹੋਂਦ ਕਾਰਨ ਪੀ.ਆਰ.ਟੀ.ਸੀ. ਸਮੇਤ ਸਰਕਾਰੀ ਵਿਭਾਗਾਂ ਨੂੰ ਖੋਰਾ ਲੱਗਣ 'ਤੇ ਦੁੱਖ ਪ੍ਰਗਟ ਕਰਦਿਆਂ ਕੰਗ ਨੇ ਕਿਹਾ ਕਿ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 885 ਕਰੋੜ ਰੁਪਏ, ਪਨਸਪ ਨੂੰ 300 ਕਰੋੜ ਰੁਪਏ, ਸ਼ੂਗਰਫੈੱਡ ਨੂੰ 400 ਕਰੋੜ, 135 ਕਰੋੜ ਜ਼ਿਲ੍ਹਾ ਸਹਿਕਾਰੀ ਬੈਂਕਾਂ ਨੂੰ, ਮਿਲਕਫੈੱਡ ਨੂੰ 36 ਕਰੋੜ ਰੁਪਏ ਅਤੇ ਫਾਜ਼ਿਲਕਾ ਸ਼ੂਗਰ ਮਿੱਲ ਨੂੰ 10 ਕਰੋੜ ਰੁਪਏ ਸਮੇਤ ਵੱਖ-ਵੱਖ ਸਰਕਾਰੀ ਏਜੰਸੀਆਂ ਦੇ ਬੇਲਆਊਟ ਲਈ 2000 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਹੁਣ ਸਰਕਾਰੀ ਟਰਾਂਸਪੋਰਟ ਵੀ ਮੁਨਾਫ਼ੇ ਵਿਚ ਚੱਲ ਰਿਹਾ ਹੈ।

 ਕੰਗ ਨੇ ਕਿਹਾ ਕਿ ਆਬਕਾਰੀ ਮਾਲੀਏ ਵਿੱਚ 45 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ਪਰ ਪਿਛਲੀਆਂ ਸਰਕਾਰਾਂ ਨੇ ਨਿੱਜੀ ਫਰਮਾਂ ਨੂੰ ਠੇਕੇ ਦੇ ਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਵਿਰੋਧੀ ਧਿਰ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਨ ਦੀ ਬਜਾਏ ਆਪਣੇ ਸਵਾਰਥ ਲਈ ਇਸ ਨੀਤੀ ਦਾ ਵਿਰੋਧ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget