'ਆਪ' ਅੱਜ ਕਰ ਸਕਦੀ ਸੰਗਰੂਰ ਸੀਟ 'ਤੇ ਉਮੀਦਵਾਰ ਦਾ ਐਲਾਨ, ਕੱਲ੍ਹ ਤੋਂ ਨਾਮਜ਼ਦਗੀਆਂ ਸ਼ੁਰੂ
ਆਮ ਆਦਮੀ ਪਾਰਟੀ (ਆਪ) ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਇੱਥੋਂ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਟਿਕਟ ਦੀ ਦਾਅਵੇਦਾਰ ਹੈ।
ਸੰਗਰੂਰ: ਆਮ ਆਦਮੀ ਪਾਰਟੀ (ਆਪ) ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਇੱਥੋਂ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਟਿਕਟ ਦੀ ਦਾਅਵੇਦਾਰ ਹੈ। ਇਹ ਸੀਟ ਭਗਵੰਤ ਮਾਨ ਵੱਲੋਂ ਵਿਧਾਇਕ ਚੁਣੇ ਜਾਣ ਤੇ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਖਾਲੀ ਹੋ ਗਈ ਸੀ। ਸੰਗਰੂਰ ਸੀਟ ਲਈ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਸੋਮਵਾਰ ਤੋਂ ਸ਼ੁਰੂ ਹੋ ਜਾਣਗੀਆਂ। 23 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਹਰਪਾਲ ਚੀਮਾ ਦਾ ਵੱਡਾ ਬਿਆਨ, ਭ੍ਰਿਸ਼ਟ ਲੋਕਾਂ ਖਿਲਾਫ ਸਬੂਤ ਦੇਣ ਕੈਪਟਨ, 'ਆਪ' ਸਰਕਾਰ ਕਰੇਗੀ ਸਖ਼ਤ ਕਾਰਵਾਈ
ਸੰਗਰੂਰ ਸੀਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ, ਮਾਨ ਦੇ ਸਾਥੀ ਕਾਮੇਡੀਅਨ ਕਰਮਜੀਤ ਅਨਮੋਲ ਤੇ ਇੱਕ ਆਈਪੀਐਸ ਅਧਿਕਾਰੀ ਦਾ ਨਾਮ ਚਰਚਾ ਵਿੱਚ ਹੈ। ਹਾਲਾਂਕਿ, ਕਿਸੇ ਨੇ ਵੀ ਸਿੱਧੇ ਤੌਰ 'ਤੇ ਦਾਅਵਾ ਨਹੀਂ ਕੀਤਾ ਹੈ। ਸੰਗਰੂਰ ਵਿੱਚ ਸੀਐਮ ਭਗਵੰਤ ਮਾਨ ਦੀ ਭੈਣ ਨੂੰ ਲੋਕ ਸਭਾ ਉਮੀਦਵਾਰ ਬਣਾਉਣ ਲਈ ਪੋਸਟਰ ਵੀ ਲਾਏ ਗਏ ਹਨ।
ਸੀਐਮ ਮਾਨ ਤੇ 2 ਮੰਤਰੀ ਮੋਰਚਾ ਸੰਭਾਲਣਗੇ
ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਦੀ ਜਿੱਤ 'ਆਪ' ਲਈ ਅਹਿਮ ਹੈ। ਪੰਜਾਬ ਵਿੱਚ ਸਰਕਾਰ ਬਣਨ ਤੋਂ ਢਾਈ ਮਹੀਨੇ ਬਾਅਦ ਇਹ ਚੋਣਾਂ ਹੋਣਗੀਆਂ। ਅਜਿਹੇ 'ਚ ਸਰਕਾਰ ਦੇ ਕੰਮ 'ਤੇ ਮੋਹਰ ਲਗਾਉਣ ਲਈ ਇੱਥੇ ਜਿੱਤ ਜ਼ਰੂਰੀ ਹੈ।
ਇਸ ਲਈ ਸੀਐਮ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਇੱਥੇ ਅਗਵਾਈ ਕਰਨਗੇ। ਵਿਧਾਨ ਸਭਾ ਚੋਣਾਂ 'ਚ 'ਆਪ' ਨੇ ਸੰਗਰੂਰ ਲੋਕ ਸਭਾ ਅਧੀਨ ਆਉਂਦੀਆਂ ਸਾਰੀਆਂ 9 ਵਿਧਾਨ ਸਭਾ ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।