Punjab News:ਆਮ ਆਦਮੀ ਪਾਰਟੀ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਸਕਦੀ ਹੈ। ਉਮੀਦਵਾਰਾਂ ਦੀ ਚੋਣ ਉਤੇ ਚਰਚਾ ਕਰਨ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅੱਜ ਸ਼ਾਮ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ, ਜਿਸ ਦੀ ਪ੍ਰਧਾਨਗੀ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਪਾਰਟੀ ਵੱਲੋਂ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਤੇਜ਼ ਕੀਤੇ ਜਾਣ ਦਰਮਿਆਨ ਇਸ ਮੀਟਿੰਗ ਵਿੱਚ ਕਈ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਲਿਸਟ ਵਿੱਚ ਹਲਕਾ ਇੰਚਾਰਜਾਂ ਦੇ ਨਾਮ ਸ਼ਾਮਲ ਹੋਣ ਦੀ ਉੱਮੀਦ ਹੈ। ਇਸ ਦੇ ਨਾਲ ਹੀ ਕੁਝ ਆਗੂਆਂ ਦੀ ਟਿਕਟ ਕੱਟੀ ਜਾ ਸਕਦੀ ਹੈ ਅਤੇ ਕੁਝ ਹੋਰ ਦਾ ਨਾਮ ਸ਼ਾਮਲ ਕੀਤਾ ਜਾ ਸਕਦਾ ਹੈ।
ਇਸ ਮੀਟਿੰਗ ਇਸ ਕਰਕੇ ਵੀ ਖਾਸ ਮੰਨੀ ਜਾ ਰਹੀ ਹੈ ਕਿਉਂਕਿ ਪਹਿਲਾਂ ਹੀ ਇੱਕ ਲਿਸਟ ਜਾਰੀ ਕਰ ਚੁੱਕੀ ਹੈ, ਉੱਥੇ ਹੀ ਹੁਣ ਦੂਜੀ ਲਿਸਟ ਵੀ ਅੱਜ ਜਾਰੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਾਲੀ ਪਹਿਲੀ ਪਾਰਟੀ ਬਣ ਗਈ ਹੈ।
