Punjab News: ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿੱਚ ਸ਼ਨੀਵਾਰ ਦੇਰ ਸ਼ਾਮ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਿੱਚ ਵਿਵਾਦ ਹੋ ਗਿਆ। ਇਸ ਦੌਰਾਨ ਫਾਈਰਿੰਗ ਵੀ ਹੋਈ। ਅਕਾਲੀ ਆਗੂਆਂ 'ਤੇ ਗੋਲੀਬਾਰੀ ਕਰਨ ਦੇ ਦੋਸ਼ ਲੱਗੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਨੂੰ ਗੋਲੀ ਲੱਗੀ ਹੈ। 


ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਅਕਾਲੀ ਦਲ ਦੇ ਆਗੂ ਨੋਨੀ ਮਾਨ ਅਤੇ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਪੁੱਜੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ। 


ਇਹ ਵੀ ਪੜ੍ਹੋ: Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ


ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚੀ ਦੇ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਜਿਸ ਤੋਂ ਬਾਅਦ ਗੱਲ ਕਾਫੀ ਵੱਧ ਗਈ, ਜਿੱਥੇ ਗੋਲੀਬਾਰੀ ਵੀ ਹੋਈ। ਵਿਧਾਇਕ ਗੋਲਡੀ ਬਰਾੜ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਗੋਲੀ ਲੱਗੀ ਹੈ। ਜਦੋਂ ਅਸੀਂ ਇੱਥੇ ਪਹੁੰਚੇ ਤਾਂ ਪਤਾ ਲੱਗਿਆ ਕਿ ਅਕਾਲੀ ਆਗੂ ਨੋਨੀ ਨੇ ਗੋਲੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਧਰ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਪੁੱਜੇ, ਜਿੱਥੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਅਕਾਲੀ ਆਗੂਆਂ ’ਤੇ ਗੋਲੀ ਚਲਾਉਣ ਦੇ ਦੋਸ਼ ਲੱਗੇ ਹਨ।



ਇਸ ਦੌਰਾਨ ਸਰਪੰਚੀ ਦੇ ਉਮੀਦਵਾਰ ਮਨਦੀਪ ਬਰਾੜ ਦੀ ਛਾਤੀ 'ਚ ਗੋਲੀ ਲੱਗੀ ਹੈ, ਜਦਕਿ ਦੂਜੇ ਵਿਅਕਤੀ ਦੇ ਹੱਥ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਲੁਧਿਆਣਾ ਡੀ.ਐੱਮ.ਸੀ. ਰੈਫਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਸਖ਼ਤ ਕਾਰਵਾਈ ਕੀਤੀ ਜਾਵੇਗੀ।


ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਾਰੀ ਸੱਚਾਈ ਜੱਗ ਜ਼ਾਹਰ ਕਰ ਦਿੱਤੀ ਹੈ ਕਿ ਕੌਣ ਮਾਹੌਲ ਖਰਾਬ ਕਰ ਰਿਹਾ ਹੈ। ਸਰਪੰਚ ਦੇ ਅਹੁਦੇ ਲਈ ਉਮੀਦਵਾਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ-ਚਾਰ ਦਿਨਾਂ ਤੋਂ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਵਿੱਚ ਲੱਗੀਆਂ ਹੋਈਆਂ ਹਨ। ਉਹ ਇਹ ਵੀ ਕਹਿ ਰਹੀ ਸੀ ਕਿ 'ਆਪ' ਆਗੂ ਲੋਕਾਂ ਨੂੰ ਫਾਰਮ ਨਹੀਂ ਭਰਨ ਦੇ ਰਹੇ। ਅਸੀਂ ਉਸ ਸਮੇਂ ਇਨ੍ਹਾਂ ਗੱਲਾਂ ਤੋਂ ਇਨਕਾਰ ਕੀਤਾ ਸੀ। ਹਰ ਕੋਈ ਲੋਕਤੰਤਰੀ ਭਾਵਨਾਵਾਂ ਵਿੱਚ ਵਿਸ਼ਵਾਸ ਰੱਖਦਾ ਹੈ। ਪਰ ਹੁਣ ਸਾਰੀ ਸਥਿਤੀ ਸਪੱਸ਼ਟ ਹੈ।


ਇਹ ਵੀ ਪੜ੍ਹੋ: Weather Update: ਪੰਜਾਬ 'ਚ ਇੰਨੀ ਤਰੀਕ ਤੋਂ ਬਦਲੇਗਾ ਮੌਸਮ, 2 ਦਿਨ ਲਗਾਤਾਰ ਪਵੇਗਾ ਮੀਂਹ