ਪੜਚੋਲ ਕਰੋ

ਆਪ ਦੇ ਉਮੀਦਵਾਰਾਂ ਦੀਆਂ ਹੋ ਸਕਦੀਆਂ ਨੇ ਟਿਕਟਾਂ ਵਾਪਸ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਉਤਾਰੇ ਸਾਰੇ ਉਮੀਦਵਾਰਾਂ ਨੂੰ ਕਿਹਾ ਹੈ ਕਿ ਉਹ ਪਾਰਟੀ ਟਿਕਟਾਂ ਨੂੰ ਗਰੰਟੀ ਨਾ ਸਮਝਣ। ਜੇ ਕਿਸੇ ਵੀ ਪੜਾਅ ਉਤੇ ਕੋਈ ਖਾਮੀ ਪਾਈ ਗਈ ਤਾਂ ਉਮੀਦਵਾਰਾਂ ਦੀਆਂ ਟਿਕਟਾਂ ਕੱਟੀਆਂ ਜਾਣਗੀਆਂ। ਇਸ ਦੇ ਨਾਲ ਹੀ ਟਿਕਟਾਂ ਹਾਸਲ ਕਰਨ ਵਾਲੇ ਪਾਰਟੀ ਦੇ ਵੱਖ ਵੱਖ ਵਿੰਗਾਂ ਦੀ ਅਗਵਾਈ ਕਰ ਰਹੇ ਆਗੂਆਂ ਦੀ ਆਪਣੇ ਅਹੁਦਿਆਂ ਤੋਂ ਜਲਦੀ ਛੁੱਟੀ ਹੋ ਸਕਦੀ ਹੈ। ਜਿਨ੍ਹਾਂ ਆਗੂਆਂ ਨੂੰ ਪਾਰਟੀ ਅਹੁਦਿਆਂ ਤੋਂ ਲਾਂਭੇ ਕੀਤਾ ਜਾ ਸਕਦਾ ਹੈ। ਪਾਰਟੀ ਵਿਚਲੇ ਸੂਤਰਾਂ ਅਨੁਸਾਰ ਕੇਜਰੀਵਾਲ ਨੇ ਸੰਗਰੂਰ ਵਿੱਚ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਇਸ ਬਾਰੇ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਰਟੀ ਟਿਕਟ ਜਾਂ ਆਪਣੀ ਜਿੱਤ ਯਕੀਨੀ ਮੰਨ ਕੇ ਨਾ ਬੈਠਣ। ਉਨ੍ਹਾਂ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਨਹੀਂ ਭੁੱਲਣੀ ਚਾਹੀਦੀ ਕਿ ਉਨ੍ਹਾਂ ਦੇ ਹਲਕਿਆਂ ਵਿੱਚ ਹੋਰ ਵੀ ‘ਆਪ’ ਵਾਲੰਟੀਅਰ ਹਨ, ਜੋ ਕਿਸੇ ਵੀ ਪੱਖੋਂ ਘੱਟ ਨਹੀਂ ਹਨ। ਇਹ ਵਾਲੰਟੀਅਰ ਸਹਿਜੇ ਹੀ ਸਬੰਧਿਤ ਉਮੀਦਵਾਰਾਂ ਦੀ ਥਾਂ ਲੈ ਸਕਦੇ ਹਨ। ਇਕ ਘੰਟਾ ਚੱਲੀ ਇਸ ਮੀਟਿੰਗ ਵਿੱਚ ਪਾਰਟੀ ਵੱਲੋਂ ਹੁਣ ਤੱਕ ਐਲਾਨੇ ਸਾਰੇ 61 ਉਮੀਦਵਾਰ ਹਾਜ਼ਰ ਸਨ। ਮੀਟਿੰਗ ਦੌਰਾਨ ਕੌਮੀ ਕਨਵੀਨਰ ਨੇ ਕਿਹਾ ਕਿ ਉਮੀਦਵਾਰਾਂ ਦਾ ਪੂਰਾ ਧਿਆਨ ਹੁਣੇ ਤੋਂ ਆਪਣੇ ਹਲਕੇ ਦੀ ਪ੍ਰਚਾਰ ਮੁਹਿੰਮ ਉਤੇ ਕੇਂਦਰਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪੜਾਅ ’ਤੇ ਜੇ ਕੋਈ ਉਮੀਦਵਾਰ ਕਮਜ਼ੋਰ ਪਾਇਆ ਗਿਆ ਤਾਂ ਉਸ ਨੂੰ ਬਦਲਿਆ ਜਾਵੇਗਾ। ਉਨ੍ਹਾਂ ਦਿੱਲੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਦੋ ਚੋਣਾਂ ਵਿੱਚ ਆਖ਼ਰੀ ਦਿਨਾਂ ਵਿੱਚ ਉਮੀਦਵਾਰ ਬਦਲੇ ਗਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਲਕਿਆਂ ਵਿੱਚ ਪਾਰਟੀ ਨੇ ਉਮੀਦਵਾਰ ਐਲਾਨੇ ਹਨ, ਅਜਿਹੇ ਹਰੇਕ ਹਲਕੇ ਵਿੱਚ ਪਾਰਟੀ ਦੇ ਪੰਜ ਅਬਜ਼ਰਵਰ ਹੋਣਗੇ, ਜੋ ਰੋਜ਼ਾਨਾ ਦਿੱਲੀ ਵਿੱਚ ਲੀਡਰਸ਼ਿਪ ਨੂੰ ਰਿਪੋਰਟ ਭੇਜਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਵੱਖ ਵੱਖ ਪੈਮਾਨਿਆਂ ਤੋਂ ਉਮੀਦਵਾਰਾਂ ਦੀ ਪਰਖ ਕੀਤੀ, ਜਿਨ੍ਹਾਂ ਵਿੱਚ ਉਨ੍ਹਾਂ ਦਾ ਲੋਕਾਂ ਨਾਲ ਜੁੜਨ ਵਾਲਾ ਪ੍ਰੋਗਰਾਮ, ਜਿੱਤਣ ਦੀ ਸੰਭਾਵਨਾ, ਹੋਰ ਪਾਰਟੀਆਂ ਦੇ ਉਮੀਦਵਾਰਾਂ ਜਾਂ ਸੰਭਾਵੀ ਉਮੀਦਵਾਰਾਂ ਦਾ ਸਾਹਮਣਾ ਕਰਨ ਦੀ ਕਾਬਲੀਅਤ ਸ਼ਾਮਲ ਹੈ। ਮੀਟਿੰਗ ਵਿੱਚ ਕੌਮੀ ਕਨਵੀਨਰ ਤੋਂ ਇਲਾਵਾ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੂਬਾਈ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ ਤੇ ਸਹਿ ਇੰਚਾਰਜ ਜਰਨੈਲ ਸਿੰਘ ਵੀ ਹਾਜ਼ਰ ਸਨ। ਸੰਪਰਕ ਕਰਨ ’ਤੇ ਪਾਰਟੀ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਹੀ ਕੰਮ ਕੀਤਾ, ਜੋ ਪਾਰਟੀ ਦੇ ਕੌਮੀ ਕਨਵੀਨਰ ਨੂੰ ਕਰਨਾ ਚਾਹੀਦਾ ਹੈ। (ਧੰਨਵਾਦ ਪੰਜਾਬੀ ਟ੍ਰਿਬਿਊਨ)

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget