ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਚੁਣੌਤੀ ਦਿੱਤੀ ਹੈ।'ਆਪ' ਨੇਤਾ ਪ੍ਰਦੀਪ ਛਾਬੜਾ ਨੇ ਕਿਹਾ ਕਿ ਇਹ ਪਟੀਸ਼ਨ ਉਨ੍ਹਾਂ ਦੇ ਤਿੰਨ ਉਮੀਦਵਾਰਾਂ ਅੰਜੂ ਕਤਿਆਲ, ਪ੍ਰੇਮ ਲਤਾ ਅਤੇ ਰਾਮ ਚੰਦਰ ਯਾਦਵ ਨੇ ਦਾਇਰ ਕੀਤੀ ਹੈ, ਜਿਨ੍ਹਾਂ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਾਮਜ਼ਦ ਕੀਤਾ ਗਿਆ ਸੀ। 


ਉਨ੍ਹਾਂ ਕਿਹਾ ਕਿ ਪਟੀਸ਼ਨ ਵਿੱਚ ਇਹ ਜ਼ਿਕਰ ਕੀਤਾ ਗਿਆ ਹੈ ਕਿ ਸਾਰੀ ਚੋਣ ਪ੍ਰਕਿਰਿਆ ਨਿਯਮਾਂ ਅਨੁਸਾਰ ਨਹੀਂ ਚੱਲੀ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੁਣੀ ਗਈ ਸੀ, ਜਦੋਂ ਕਿ ਭਾਜਪਾ ਦੇ ਦਲੀਪ ਸ਼ਰਮਾ ਅਤੇ ਅਨੂਪ ਗੁਪਤਾ ਕ੍ਰਮਵਾਰ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ 8 ਜਨਵਰੀ ਨੂੰ ਚੁਣੇ ਗਏ ਸਨ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ