ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੈਪਟਨ ਸਰਕਾਰ ਤੇ ਸਿੱਧੇ ਸ਼ਬਦੀ ਤੀਰ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦੀ ਦੇ ਰਾਹ ‘ਤੇ ਲੈ ਕੇ ਜਾਣ ਵਾਲੇ ਕਾਂਗਰਸ ਅਤੇ ਅਕਾਲੀ-ਬੀਜੇਪੀ ਦੇ ਛੋਟੇ-ਵੱਡੇ ਲੀਡਰਾਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਪੂਰੀ ਤਰਾਂ ਖੋਖਲਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਦਾ ਹਰ ਵਰਗ ਕਿਸਾਨ, ਖੇਤ-ਮਜ਼ਦੂਰ, ਆੜਤੀ, ਦੁਕਾਨਦਾਰ, ਇੰਡਸਟਰੀ, ਟਰਾਂਸਪੋਰਟਰ, ਮੁਲਾਜ਼ਮ ਆਦਿ ਸੜਕਾਂ ‘ਤੇ ਆਪਣੇ ਜਾਇਜ਼ ਹੱਕਾਂ ਦੀ ਪੂਰਤੀ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।


ਹਰਚੰਦ ਸਿੰਘ ਬਰਸਟ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਕਿ ਕਾਂਗਰਸ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਾਜ਼ਿਸ਼ ਵਿੱਚ ਬੀਜੇਪੀ ਅਤੇ ਅਕਾਲੀ ਦਲ ਜਿੰਨੀ ਹੀ ਗੁਨਾਹਗਾਰ ਹੈ। ਜੇਕਰ ਕਾਂਗਰਸ ਨੇ ਪਹਿਲਾਂ ਹੀ ਬੈਠਕਾਂ ਵਿੱਚ ਬਿੱਲ ਬਣਦੇ ਸਮੇਂ ਵਿਰੋਧ ਕੀਤਾ ਹੁੰਦਾ ਤਾਂ ਇਹ ਪਾਸ ਹੋਣਾ ਤਾਂ ਦੂਰ ਦੀ ਗੱਲ ਇਹ ਬਿਲ ਸੰਸਦ ਵਿੱਚ ਪੇਸ਼ ਹੀ ਨਹੀਂ ਹੋਇਆ ਹੁੰਦਾ। ਉਨ੍ਹਾਂ ਕਿਹਾ ਪਰੰਤੂ ਕਾਂਗਰਸ ਸਿਰਫ ਕਿਸਾਨਾਂ ਨਾਲ ਧੋਖਾ ਕਰਨਾ ਹੀ ਜਾਣਦੀ ਹੈ।


ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਕੰਗਣਾ ਰਣੌਤ ਨੇ ਕਿਹਾ 'ਅੱਤਵਾਦੀ', ਮੋਦੀ ਦੀ ਕੀਤੀ ਹਮਾਇਤ


ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਹਾਈਕਮਾਨ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੌਂਪੀ ਗਈ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਦਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਨਿਭਾਉਣਗੇ।


ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਕੋਰੋਨਾ ਵਾਇਰਸ ਦੇ ਭਾਰਤ 'ਚ ਵਧ ਰਹੇ ਕੇਸ, ਇਕ ਦਿਨ 'ਚ 93,000 ਤੋਂ ਵੱਧ ਮਾਮਲੇ, 1,247 ਮੌਤਾਂ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ