Punjab News: ਆਮ ਆਦਮੀ ਪਾਰਟੀ (AAP) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ (Virsa Singh Valtoha) ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ।
ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਦਾ ਇਹ ਵਤੀਰਾ ਜਿੱਥੇ ਉਹ ਗਿਆਨੀ ਰਘੁਬੀਰ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦੇਣਾ ਤੇ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਪ੍ਰਤੀ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ, ਪਾਰਟੀ ਦੀ ਡਿੱਗਦੀ ਰਜਨੀਤਿਕ ਸਾਖ ਨੂੰ ਦਰਸਾਉਂਦਾ ਹੈ। ਬਾਦਲ ਪਰਿਵਾਰ ਨੇ ਨਿੱਜੀ ਲਾਭ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਲਗਾਤਾਰ ਨਮੂਨਾ ਦਿਖਾਇਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।
ਕੰਗ ਨੇ ਅੱਗੇ ਕਿਹਾ ਕਿ ਜਿਵੇਂ ਕਿ ਬਾਦਲ ਪਰਿਵਾਰ ਆਪਣੀ ਸਾਖ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰ ਰਿਹਾ ਹੈ, ਅਤੇ ਹਾਲੀਆ ਚੋਣਾਂ ਵਿੱਚ ਸਿਰਫ ਇੱਕ ਸੀਟ ਜਿੱਤ ਕੇ, ਇਹ ਸਪੱਸ਼ਟ ਹੈ ਕਿ ਉਹਨਾਂ ਦੀਆਂ ਪੁਰਾਣੀਆਂ ਚਾਲਾਂ ਤੇ ਹੰਕਾਰ ਨੇ ਉਹਨਾਂ ਨੂੰ ਉਸੇ ਸਮਾਜ ਤੋਂ ਦੂਰ ਕਰ ਦਿੱਤਾ ਹੈ ਜਿਸਦੀ ਉਹ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੇ ਹਨ।
ਕੰਗ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਅਸਤੀਫੇ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ,ਕਿਉਂਕਿ ਉਨ੍ਹਾਂ ਦੀ ਅਗਵਾਈ ਸਿੱਖ ਭਾਈਚਾਰੇ ਅਤੇ ਪੰਜਾਬ ਲਈ ਬਹੁਤ ਜ਼ਰੂਰੀ ਹੈ। ਆਪ ਲੋਕ ਸੇਵਾ ਲਈ ਵਿਸ਼ੇਸ਼ ਸਿਧਾਂਤਵਾਦੀ ਨੇਤਾਵਾਂ ਦਾ ਸਮਰਥਨ ਕਰਦੀ ਹੈ। ਕੰਗ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਇੱਕ ਈਮਾਨਦਾਰ ਨੇਤਾ ਅਤੇ ਕਈ ਸਾਲਾਂ ਤੋਂ ਸਿੱਖ ਭਾਈਚਾਰੇ ਦੀ ਸੇਵਾ ਕਰ ਰਹੇ ਹਨ। ਸਾਡੀ ਕੌਮ ਨੂੰ ਉਨ੍ਹਾਂ ਦੇ ਮਾਰਗਦਰਸ਼ਨ ਦੀ ਲੋੜ ਹੈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।