ਪੜਚੋਲ ਕਰੋ
Advertisement
'ਆਪ' ਨੇ ਕੀਤੀ ਸਿੱਧੂ ਦੀ ਨਿਖੇਧੀ ਨਾਲੇ ਕੈਪਟਨ 'ਤੇ ਵੀ ਲਾਏ ਨਿਸ਼ਾਨੇ
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੁਝ ਨਜ਼ਦੀਕੀ ਬੇਹੱਦ ਭ੍ਰਿਸ਼ਟ ਹਨ ਅਤੇ ਉਹ ਇਮਾਨਦਾਰ ਬੰਦਿਆਂ ਨੂੰ ਅੱਗੇ ਹੀ ਨਹੀਂ ਆਉਣ ਦੇਣਾ ਚਾਹੁੰਦੇ। ਹਰਪਾਲ ਚੀਮਾ ਮੁਤਾਬਕ ਸਿੱਧੂ ਵੀ ਉਸੇ ਖਹਿਬਾਜ਼ੀ ਦਾ ਸ਼ਿਕਾਰ ਹੋਏ ਹਨ।
ਸੰਗਰੂਰ: ਆਮ ਆਦਮੀ ਪਾਰਟੀ ਨੇ ਬਿਜਲੀ ਮੰਤਰਾਲਾ ਨਾ ਸੰਭਾਲ ਕੈਬਨਿਟ ਛੱਡਣ ਵਾਲੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਅਲੋਚਨਾ ਕੀਤੀ ਹੈ। ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਪੰਜਾਬ ਦੇ ਲੋਕਾਂ ਦਾ ਬਹੁਤ ਭਲਾ ਕਰ ਸਕਦੇ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਬਿਜਲੀ ਦੀਆਂ ਕੀਮਤਾਂ ਸਭ ਤੋਂ ਉੱਚੀਆਂ ਹਨ ਅਤੇ ਸਿੱਧੂ ਕੋਲ ਇਸ ਅਹਿਮ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਦਾ ਬਹੁਤ ਵਧੀਆ ਮੌਕਾ ਸੀ। ਪਰ ਉਨ੍ਹਾਂ ਅਸਤੀਫ਼ਾ ਦੇ ਕੇ ਲੋਕਾਂ ਨੂੰ ਇੱਕ ਵਾਰ ਫਿਰ ਨਿਰਾਸ਼ਾ ਵੱਲ ਧੱਕ ਦਿੱਤਾ ਹੈ।
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੁਝ ਨਜ਼ਦੀਕੀ ਬੇਹੱਦ ਭ੍ਰਿਸ਼ਟ ਹਨ ਅਤੇ ਉਹ ਇਮਾਨਦਾਰ ਬੰਦਿਆਂ ਨੂੰ ਅੱਗੇ ਹੀ ਨਹੀਂ ਆਉਣ ਦੇਣਾ ਚਾਹੁੰਦੇ। ਹਰਪਾਲ ਚੀਮਾ ਮੁਤਾਬਕ ਸਿੱਧੂ ਵੀ ਉਸੇ ਖਹਿਬਾਜ਼ੀ ਦਾ ਸ਼ਿਕਾਰ ਹੋਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement