ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਬਿਜਲੀ ਦੀਆਂ ਕੀਮਤਾਂ ਸਭ ਤੋਂ ਉੱਚੀਆਂ ਹਨ ਅਤੇ ਸਿੱਧੂ ਕੋਲ ਇਸ ਅਹਿਮ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਦਾ ਬਹੁਤ ਵਧੀਆ ਮੌਕਾ ਸੀ। ਪਰ ਉਨ੍ਹਾਂ ਅਸਤੀਫ਼ਾ ਦੇ ਕੇ ਲੋਕਾਂ ਨੂੰ ਇੱਕ ਵਾਰ ਫਿਰ ਨਿਰਾਸ਼ਾ ਵੱਲ ਧੱਕ ਦਿੱਤਾ ਹੈ।
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੁਝ ਨਜ਼ਦੀਕੀ ਬੇਹੱਦ ਭ੍ਰਿਸ਼ਟ ਹਨ ਅਤੇ ਉਹ ਇਮਾਨਦਾਰ ਬੰਦਿਆਂ ਨੂੰ ਅੱਗੇ ਹੀ ਨਹੀਂ ਆਉਣ ਦੇਣਾ ਚਾਹੁੰਦੇ। ਹਰਪਾਲ ਚੀਮਾ ਮੁਤਾਬਕ ਸਿੱਧੂ ਵੀ ਉਸੇ ਖਹਿਬਾਜ਼ੀ ਦਾ ਸ਼ਿਕਾਰ ਹੋਏ ਹਨ।