(Source: ECI/ABP News/ABP Majha)
Panchayat Election: ਪੰਚਾਇਤੀ ਚੋਣਾਂ ਦੇ 'ਸਿਆਸੀ ਨਤੀਜੇ' ਆਉਣੇ ਸ਼ੁਰੂ, ਗੁਰਦਾਸਪੁਰ 'ਚ ਆਪ ਤੇ ਕਾਂਗਰਸ ਵਰਕਰਾਂ ਵਿਚਾਲੇ ਹੋਈ ਝੜਪ, ਜਾਣੋ ਪੂਰਾ ਮਾਮਲਾ
ਕਾਂਗਰਸੀ ਵਰਕਰਾਂ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਪਹੁੰਚੇ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਵਰਕਰਾਂ ਨਾਲ ਬੀਡੀਪੀਓ ਦਫ਼ਤਰ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਦੋਵਾਂ ਧਿਰਾਂ ਦੇ ਵਰਕਰਾਂ ਦਰਮਿਆਨ ਦਫ਼ਤਰ ਵਿੱਚ ਤਕਰਾਰ ਹੋ ਗਿਆ।
Panchayat Election: ਗੁਰਦਾਸਪੁਰ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ BDPO ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਪਹੁੰਚੇ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਵਰਕਰਾਂ ਨਾਲ ਬੀਡੀਪੀਓ ਦਫ਼ਤਰ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਦੋਵਾਂ ਧਿਰਾਂ ਦੇ ਵਰਕਰਾਂ ਦਰਮਿਆਨ ਦਫ਼ਤਰ ਵਿੱਚ ਤਕਰਾਰ ਹੋ ਗਿਆ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਾਂਗਰਸ ਨੇ ਕੀ ਲਾਇਆ ਇਲਜ਼ਾਮ
ਇਸ ਸਬੰਧੀ ਜਦੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਪੰਚ ਚੋਣਾਂ ਲਈ ਉਮੀਦਵਾਰਾਂ ਨੂੰ ਚੁੱਲ੍ਹਾ ਟੈਕਸ ਦੀਆਂ ਪਰਚੀਆਂ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜਦੋਂ ਉਹ ਬੀਡੀਪੀਓ ਨੂੰ ਮਿਲ ਕੇ ਬਾਹਰ ਜਾ ਰਹੇ ਸੀ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਆ ਗਏ ਤੇ ਕਾਂਗਰਸੀ ਵਰਕਰਾਂ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਝਗੜਾ ਹੋ ਗਿਆ। ਇਸ ਮੌਕੇ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਚਾਇਤੀ ਚੋਣਾਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ।
ਆਪ ਨੇ ਕੀ ਕੀਤਾ ਦਾਅਵਾ
ਉੱਥੇ ਦੂਜੇ ਪਾਸੇ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਰੰਧਾਵਾ ਕਲਾਨੌਰ ਬਲਾਕ ਵਿੱਚ ਆਏ ਹਨ ਤੇ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸ ਤੇ ਆਪ ਵਰਕਰਾਂ ਵਿਚਾਲੇ ਤਕਰਾਰ ਹੋ ਗਈ।
ਇਸ ਮੌਕੇ ਜਦੋਂ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਸਮਝਾਉਣ ਤੋਂ ਬਾਅਦ ਮਾਮਲਾ ਸ਼ਾਂਤ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।