ਬੁੱਧਵਾਰ ਨੂੰ ‘ਆਪ’ ਦੇ ਦਿੱਲੀ ਤੋਂ ਮੁਅੱਤਲ ਵਿਧਾਇਕ ਦਵਿੰਦਰ ਸਹਿਰਾਵਤ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ’ਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਵੰਡਣ ਬਦਲੇ ਮਹਿਲਾਵਾਂ ਦਾ ਜਿਣਸੀ ਸ਼ੋਸ਼ਣ ਕਰਨ ਤੇ ਰਿਸ਼ਵਤ ਲੈਣ ਦੇ ਦੋਸ਼ ਲਾਏ ਹਨ। ਹੈਰਾਨੀ ਦੀ ਗੱਲ ਹੈ ਕਿ ਸਹਿਰਾਵਤ ਦੀ ਵੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਸੀ। ਉਹ ਇਸੇ ਸਿਲਸਿਲੇ ਵਿੱਚ ਕਮਿਸ਼ਨ ਕੋਲ ਪੇਸ਼ ਹੋਏ ਸਨ।
ਆਮ ਆਦਮੀ ਪਾਰਟੀ ਦੀ ਪੰਜਾਬ ਮਹਿਲਾ ਇਕਾਈ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਸਹਿਰਾਵਤ ਖਿਲਾਫ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ। ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਸਹਿਰਾਵਤ ਨੇ ਪੰਜਾਬ ਦੀਆਂ ਔਰਤਾਂ ਦੇ ਚਰਿੱਤਰ 'ਤੇ ਸਵਾਲ ਉਠਾਇਆ ਹੈ। ਕਮਿਸ਼ਨ ਨੇ ਪ੍ਰੋ. ਬਲਜਿੰਦਰ ਕੌਰ ਦੀ ਸ਼ਿਕਾਇਤ ’ਤੇ ਹੀ ਕਾਰਵਾਈ ਕਰਦਿਆਂ ਸਹਿਰਾਵਤ ਨੂੰ ਬੁੱਧਵਾਰ ਤਲਬ ਕੀਤਾ ਸੀ।
ਕਮਿਸ਼ਨ ਨੇ ਸਹਿਰਾਵਤ ਦਾ ਪੱਖ ਸੁਣ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਨੂੰ ਹੀ ਤਲਬ ਕਰਨ ਦੀ ਤਿਆਰੀ ਕਰ ਲਈ ਹੈ। ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਪਹਿਲਾਂ ਹੀ ਇਲਜ਼ਾਮ ਲਾਉਣ ਵਾਲਿਆਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਿਆ ਹੋਇਆ ਹੈ।