ਪੜਚੋਲ ਕਰੋ

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਰਾਜ ਸਭਾ ਲਈ ਜੇਤੂ ਐਲਾਨੇ

‘ਆਪ’ ਨੇ ਬਿਨ੍ਹਾਂ ਮੁਕਾਬਲੇ ਰਾਜ ਸਭਾ ਦੀਆਂ ਦੋ ਹੋਰ ਸੀਟਾਂ ਜਿੱਤ ਕੇ ਰਚਿਆ ਇਤਿਹਾਸਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਰਾਜ ਸਭਾ ਲਈ ਜੇਤੂ ਐਲਾਨੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਤਿਹਾਸ ਕਾਇਮ ਕਰਦਿਆਂ ਰਾਜ ਸਭਾ ਦੀਆਂ ਦੋ ਹੋਰ ਸੀਟਾਂ ’ਤੇ ਬਿਨ੍ਹਾਂ ਮੁਕਾਬਲੇ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਪਾਰਟੀ ਦੇ ਪੰਜ ਆਗੂ ਪਹਿਲਾਂ ਹੀ ਰਾਜ ਸਭਾ ਦੇ ਮੈਂਬਰ ਬਣ ਚੁੱਕੇ ਹਨ। ਇਸ ਤਰ੍ਹਾਂ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ’ਚ ਪੰਜਾਬ ਤੋਂ ‘ਆਪ’ ਦੇ ਕੁੱਲ 7 ਮੈਂਬਰ ਹੋ ਗਏ ਹਨ। 

ਸ਼ੁੱਕਰਵਾਰ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਪ੍ਰਾਪਤੀ ਕਰਦਿਆਂ ‘ਆਪ’ ਨੇ ਸੂਬੇ ਤੋਂ ਰਾਜ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਕਬਜਾ ਕਰ ਲਿਆ ਹੈ। ਪੰਜਾਬ ਵੱਲੋਂ ਰਾਜ ਸਭਾ ਲਈ 7 ਮੈਂਬਰਾਂ  ਦੀ 6 ਸਾਲਾਂ ਲਈ ਚੋਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾ ’ਚ ‘ਆਪ’ ਦੇ ਸਭ ਤੋਂ ਜ਼ਿਆਦਾ 92 ਵਿਧਾਇਕਾਂ ਨੇ ਜਿੱਤ ਪ੍ਰਾਪਤ ਕੀਤੀ ਸੀ। ਇਸ ਲਈ ਵਿਰੋਧੀ ਦਲਾਂ ਨੇ ਰਾਜ ਸਭਾ ਦੀ ਚੋਣ ’ਚ ਕੋਈ ਵੀ ਉਮੀਦਵਾਰ ਮੈਦਾਨ ’ਚ ਨਹੀਂ ਉਤਾਰਿਆ ਸੀ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਰਿਟਰਨਿੰਗ ਅਫ਼ਸਰ ਕਮ ਸਕੱਤਰ ਸੁਰਿੰਦਰ ਪਾਲ ਨੇ ਇੱਕ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ‘ਆਪ’ ਦੇ ਉਮੀਦਵਾਰ ਪਦਮ ਸ੍ਰੀ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮ ਸ੍ਰੀ, ਕਾਰੋਬਾਰੀ ਤੇ ਸਮਾਜਸੇਵੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਲਈ ਜੇਤੂ ਕਰਾਰ ਦੇ ਦਿੱਤਾ। ਰਿਟਰਨਿੰਗ ਕਮ ਸਕੱਤਰ ਨੇ ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਲਈ ਜੇਤੂ ਐਲਾਨਦਿਆਂ  ‘ਚੋਣ ਜੇਤੂ ਹੋਣ ਦੇ ਸਰਟੀਫਿਕੇਟ’ ਵੀ ਪ੍ਰਦਾਨ ਕੀਤੇ।

ਚੁਣੇ ਗਏ ਉਮੀਦਵਾਰਾਂ ਸੀਚੇਵਾਲ ਅਤੇ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਸਮੇਂ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਵਿਸ਼ਵਾਸ਼ ਪ੍ਰਗਟ ਕੀਤਾ ਕਿ ਉਹ ਦੋਵੇਂ  ਪੰਜਾਬ ਦੀ ਬਿਹਤਰੀ ਲਈ ਯਤਨ ਕਰਨਗੇ ਅਤੇ ਸੂਬੇ ਦੇ ਮਹੱਤਵਪੂਰਨ ਮੁੱਦਿਆਂ ਨੂੰ ਰਾਜ ਸਭਾ ’ਚ ਰੱਖਣਗੇ।

ਵਰਨਣਯੋਗ ਹੈ ਕਿ ਸੀਚੇਵਾਲ ਅਤੇ ਸਾਹਨੀ ਦੀ ਰਾਜ ਸਭਾ ਮੈਂਬਰ ਵਜੋਂ ਹੋਈ ਜਿੱਤ ਤੋਂ ਬਾਅਦ ‘ਆਪ’ ਨੇ ਸੰਸਦ ਵਿੱਚ ਪਹੁੰਚਣ ਲਈ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਪਛਾੜ ਦਿੱਤਾ ਹੈ, ਕਿਉਂਕਿ  ‘ਆਪ’ ਕੋਲ ਪਹਿਲਾਂ ਹੀ ਰਾਜ ਸਭਾ ’ਚ ਹਰਭਜਨ ਸਿੰਘ , ਰਾਘਵ ਚੱਢਾ, ਸੰਦੀਪ ਪਾਠਕ, ਸੰਜੀਵ ਅਰੋੜਾ ਅਤੇ ਅਸ਼ੋਕ ਮਿੱਤਲ ਸਮੇਤ ਪੰਜ ਮੈਂਬਰ ਹਨ।

ਇਹ ਵੀ ਪੜ੍ਹੋ: ਨੌਕਰੀ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ EPFO ​​ਦੀ ਵਿਆਜ ਦਰ ਘਟਾਉਣ ਨੂੰ ਦਿੱਤੀ ਮਨਜ਼ੂਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget