ਪੜਚੋਲ ਕਰੋ

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਕੰਗ ਨੇ ਕਿਹਾ ਕਿ ਮਾਨ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਅਤੇ ਸਹਿਯੋਗ ਕਰ ਰਹੀ ਹੈ।  ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਚੁੱਕੇ ਗਏ ਸਾਰਥਿਕ ਕਦਮਾਂ ਕਾਰਨ ਇਸ ਵਾਰ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ।

Punjab News: ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ 'ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ। ਉਹ ਪਹਿਲਾਂ ਹੀ ਪੰਜਾਬ ਦੇ ਰੂਰਲ ਡਿਵੈਲਪਮੈਂਟ ਫ਼ੰਡ, ਮੰਡੀ ਡਿਵੈਲਪਮੈਂਟ ਫ਼ੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਵਰਗੇ ਕਈ ਫ਼ੰਡਾਂ ਨੂੰ ਰੋਕੇ ਬੈਠੀ ਹੈ, ਜੋ ਕਿ 10 ਹਜ਼ਾਰ ਕਰੋੜ ਰੁਪਏ ਦੇ ਕਰੀਬ ਹਨ। ਹਾਲ ਹੀ ਵਿੱਚ ਚੌਲਾਂ ਦੀ ਲਿਫ਼ਟਿੰਗ ਵਿੱਚ ਜਾਣਬੁੱਝ ਕੇ ਸਮੱਸਿਆ ਪੈਦਾ ਕੀਤੀ ਗਈ। ਹੁਣ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੇਣ ਤੋਂ ਇਨਕਾਰ ਕਰ ਰਹੀ ਹੈ। ਇਹ ਅਤਿ ਨਿੰਦਣਯੋਗ ਹੈ।

ਕੰਗ ਨੇ ਕਿਹਾ ਕਿ ਮਾਨ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਅਤੇ ਸਹਿਯੋਗ ਕਰ ਰਹੀ ਹੈ।  ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਚੁੱਕੇ ਗਏ ਸਾਰਥਿਕ ਕਦਮਾਂ ਕਾਰਨ ਇਸ ਵਾਰ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ।

ਕੰਗ ਨੇ ਕਿਹਾ ਕਿ ਭਾਜਪਾ ਅਕਸਰ ਕਹਿੰਦੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ ਪਰ ਜਦੋਂ ਵੀ ਉਨ੍ਹਾਂ ਦੀ ਮਦਦ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਜਾਂਦੀ ਹੈ ਜਾਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਖੜ੍ਹੀਆਂ ਕਰ ਦਿੰਦੀ ਹੈ।  

ਭਾਜਪਾ ਦੀ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਬੇਹੱਦ ਪੱਖਪਾਤੀ ਅਤੇ ਬਦਲਾਖੋਰੀ ਵਾਲਾ ਹੈ। ਇਸ ਨਾਲ ਦੇਸ਼ ਦੀ ਸੰਘੀ ਪ੍ਰਣਾਲੀ ਵੀ ਕਮਜ਼ੋਰ ਹੋ ਰਹੀ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀ ਮਿਹਨਤ ਨਾਲ ਅਨਾਜ ਉਗਾ ਕੇ ਪੂਰੇ ਦੇਸ਼ ਦਾ ਢਿੱਡ ਭਰਦੇ ਹਨ।  ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਸ਼ਰਮਨਾਕ ਹੈ।  ਆਮ ਆਦਮੀ ਪਾਰਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ।

ਪੰਜਾਬ ਸਰਕਾਰ ਨੇ ਆਪਣੇ ਪ੍ਰਸਤਾਵ ਵਿੱਚ ਕਿਹਾ ਸੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਵਿੱਤੀ ਰਿਆਇਤਾਂ ਦੇਣਾ ਹੀ ਇੱਕੋ ਇੱਕ ਵਿਕਲਪ ਹੈ ਕਿਉਂਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਕਰਨਾਂ ਦੀ ਵਰਤੋਂ ਬਹੁਤ ਮਹਿੰਗੀ ਹੈ।  ਇਸ ਨਾਲ ਜੁੜੇ ਹੋਰ ਖ਼ਰਚੇ ਵੀ ਹਨ। ਕਿਸਾਨ ਫ਼ਾਲਤੂ ਖ਼ਰਚੇ ਤੋਂ ਬਚਣ ਲਈ ਹੀ ਪਰਾਲੀ ਸਾੜਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਪ੍ਰਵਾਸੀ ਵਲੋਂ ਪੰਜਾਬੀ ਨੋਜਵਾਨ ਦਾ ਕਤਲ, ਪਰਿਵਾਰ ਨੇ ਹਾਈਵੇ ਕੀਤਾ ਬੰਦCHANDIGARH | AAP |'ਆਪ' ਚੰਡੀਗੜ੍ਹ 'ਚ ਵਿਧਾਨ ਸਭਾ ਦੀ ਨਵੀਂ ਇਮਾਰਤ ਨੂੰ ਰੋਕ ਦੇਵੇਗੀ?|HARPALCHEEMA | ABP SANJHAMeet ਹੇਅਰ ਦੀਆਂ ਰਿਸ਼ਤੇਦਾਰੀਆਂ ਦਾ Gurdeep Bath ਨੇ ਕੀਤਾ ਖ਼ੁਲਾਸਾ! Harinder Dhaliwal ਮੀਤ ਦਾ ਕੌਣ ?Nayab Saini Vs Bhagwant Maan | ਮੁੱਖ ਮੰਤਰੀ ਹਰਿਆਣਾ ਨੇ CM ਮਾਨ ਨੂੰ ਵੰਗਾਰਿਆ , ਚੰਡੀਗੜ੍ਹ 'ਤੇ ਹਰਿਆਣਾ ਦਾ ਹੱਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget