ਪੜਚੋਲ ਕਰੋ

'ਆਪ' ਨੇ ਵਿਧਾਨ ਸਭਾ 'ਚ ਹੰਗਾਮਾ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ, ਚੀਮਾ ਬੋਲੇ- 'ਆਪ' ਨੂੰ ਨਿਸ਼ਾਨਾ ਬਣਾਉਣ ਲਈ ਕੋਈ ਮੁੱਦਾ ਨਹੀਂ

ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ 'ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਸਪੱਸ਼ਟ ਤੌਰ 'ਤੇ 'ਭਾਜਪਾ ਦੀ ਬੀ-ਟੀਮ' ਵਜੋਂ ਕੰਮ ਕਰ ਰਹੀ

ਚੰਡੀਗੜ੍ਹ: ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ 'ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਸਪੱਸ਼ਟ ਤੌਰ 'ਤੇ 'ਭਾਜਪਾ ਦੀ ਬੀ-ਟੀਮ' ਵਜੋਂ ਕੰਮ ਕਰ ਰਹੀ ਹੈ ਅਤੇ ਲੋਕਤੰਤਰ ਦੀ ਹੱਤਿਆ 'ਚ ਕੋਈ ਕਸਰ ਨਹੀਂ ਛੱਡ ਰਹੀ।

ਮੰਗਲਵਾਰ ਨੂੰ ਕੈਬਨਿਟ ਮੰਤਰੀਆਂ ਇੰਦਰਬੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਈ.ਟੀ.ਓ. ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਕੋਲ 'ਆਪ' ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਹੈ ਅਤੇ ਇਸੇ ਕਰਕੇ ਉਨ੍ਹਾਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ 'ਚ ਵੀ ਹੰਗਾਮਾ ਕਰਕੇ ਵਿਘਨ ਪਾਇਆ। ਜਦੋਂ ਕਿ ਮਾਨ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਖੁੱਲ੍ਹਾ ਸਮਾਂ ਦਿੱਤਾ ਸੀ।

ਉਨ੍ਹਾਂ ਕਿਹਾ ਕਿ ‘ਆਪਰੇਸ਼ਨ ਲੋਟਸ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ‘ਆਪ’ ਨੇ ਫੇਲ੍ਹ ਕਰ ਦਿੱਤਾ ਹੈ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਨੂੰ ਡੇਗਣ ਲਈ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ, ਜੋ ਕਿ ਮੰਦਭਾਗਾ ਅਤੇ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਦੀ ਬਿਜ਼ਨਸ ਐਡਵਾਇਸਰੀ ਕਮੇਟੀ (ਬੀਏਸੀ) ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਜ਼ੀਰੋ ਆਵਰ ਹੋਵੇਗਾ ਜਿਸ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੀ ਸਹਿਮਤੀ ਦਿੱਤੀ ਸੀ। ਪਰ ਬਾਅਦ ਵਿੱਚ ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਨੇ ਸੈਸ਼ਨ ਵਿੱਚ ਵਿਰੋਧ ਕੀਤਾ।

ਪਿਛਲੇ ਸਮੇਂ ਵਿੱਚ ਕਈ ਆਗੂ ਵਿਧਾਨ ਸਭਾ ਵਿੱਚ ਇਹ ਮੰਗ ਉਠਾਉਂਦੇ ਰਹੇ ਹਨ ਕਿ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੈਸ਼ਨ ਬੁਲਾ ਰਹੀ ਹੈ ਤਾਂ ਕਾਂਗਰਸ ਪਾਰਟੀ ਚਰਚਾ ਤੋਂ ਭੱਜ ਕਿਉਂ ਰਹੀ ਹੈ।

ਚੀਮਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸ ਨੇ ਵੀ ਇਸ ਵਿਸ਼ੇਸ਼ ਸੈਸ਼ਨ ਦਾ ਵਿਰੋਧ ਕੀਤਾ। ਭਾਵੇਂ ਕਿ ਕਾਂਗਰਸ ਪਾਰਟੀ ਆਪ ਵੀ ਗੋਆ ਸਮੇਤ ਕਈ ਰਾਜਾਂ ਵਿੱਚ ਅਪਰੇਸ਼ਨ ਲੋਟਸ ਦਾ ਸ਼ਿਕਾਰ ਹੋਈ ਚੁੱਕੀ ਹੈ। ਇਸ ਨਾਲ ਕਾਂਗਰਸ ਦੇ ਨਾਪਾਕ ਏਜੰਡੇ ਦਾ ਪਰਦਾਫਾਸ਼ ਹੋ ਗਿਆ ਹੈ ਕਿ ਉਹ ਵੀ ਭਾਜਪਾ ਨਾਲ ਮਿਲ ਕੇ 'ਆਪ' ਸਰਕਾਰ ਨੂੰ ਡੇਗਣ 'ਤੇ ਤੁਲੀ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਹਿਸ ਤੋਂ ਭੱਜ ਰਹੀ ਹੈ।

ਇਸ ਤੋਂ ਪਹਿਲਾਂ ਭਾਜਪਾ ਨੇ ਰਾਜਪਾਲ ਦਫ਼ਤਰ ਰਾਹੀਂ ਪੰਜਾਬ ਵਿੱਚ 'ਆਪ' ਸਰਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਇਹ ਅਸਫਲ ਹੋ ਗਈ, ਤਾਂ ਭਾਜਪਾ ਦੀ ਤਰਫ਼ੋਂ ਕਾਂਗਰਸ ਨੇ ਇਹ ਜ਼ਿੰਮੇਵਾਰੀ ਲੈ ਲਈ ਅਤੇ ਸਰਕਾਰ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ। ਚੀਮਾ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੋਵਾਂ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਦੀ ਵਧ ਰਹੀ ਲੋਕਪ੍ਰਿਅਤਾ ਤੋਂ ਭਾਜਪਾ ਡਰ ਗਈ ਹੈ।  

ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਸਦ 'ਚ ਲੋਕਤੰਤਰ ਦੀ ਰਾਖੀ ਕਰਨ 'ਚ ਨਾਕਾਮ ਰਹੀ ਹੈ ਅਤੇ ਹੁਣ ਪੰਜਾਬ 'ਚ ਵੀ ਅਜਿਹਾ ਹੀ ਕਰ ਰਹੀ ਹੈ। ਕਾਂਗਰਸੀ ਵਿਧਾਇਕ ਭਾਜਪਾ ਵਿਚ ਸ਼ਾਮਲ ਹੋਣ ਲਈ ਬੇਤਾਬ ਹਨ, ਜਦਕਿ 'ਆਪ' ਲੋਕਤੰਤਰ ਨੂੰ ਬਚਾਉਣ ਲਈ ਲੜ ਰਹੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸਿਪਾਹੀ ਦੋਗਲੇ ਏਜੰਟਾਂ ਨੂੰ ਉਹਨਾਂ ਦੀ ਘਟੀਆ ਸਿਆਸਤ ਨੂੰ ਕਦੀ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਉਹ ਆਪਣੇ ਆਖਰੀ ਸਾਹ ਤੱਕ ਡਾ. ਬੀ. ਆਰ. ਅੰਬੇਡਕਰ ਦੇ ਸੰਵਿਧਾਨ ਦੀ ਰਾਖੀ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Embed widget