ਪੜਚੋਲ ਕਰੋ
Advertisement
AAP ਨੇ ਬਰਨਾਲਾ 'ਚ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ , ਮੀਤ ਹੇਅਰ ਦੇ ਹੱਕ 'ਚ ਭਗਵੰਤ ਮਾਨ ਨੇ ਕੱਢਿਆ ਰੋਡ ਸ਼ੋਅ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਤਹਿਤ ਅੱਜ ਬਰਨਾਲਾ ਹਲਕੇ ਵਿੱਚ ਆਪ ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਪਹੁੰਚੇ
ਬਰਨਾਲਾ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਤਹਿਤ ਅੱਜ ਬਰਨਾਲਾ ਹਲਕੇ ਵਿੱਚ ਆਪ (AAP) ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ (Bhagwant Mann ) ਪਹੁੰਚੇ ਪਰ ਆਪ ਵਲੋਂ ਇਸ ਦੌਰਾਨ ਸ਼ਰੇਆਮ ਚੋਣ ਕਮਿਸ਼ਨ (Election Commission) ਦੇ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਭਗਵੰਤ ਮਾਨ ਵਲੋਂ ਮੀਤ ਹੇਅਰ ਦੇ ਹੱਕ ਵਿੱਚ ਵੱਡਾ ਰੋਡ ਸੋਅ ਕੱਢਿਆ ਗਿਆ। ਜੋ ਸੰਘੇੜਾ ਪਿੰਡ ਤੋਂ ਸ਼ੁਰੂ ਹੋ ਕੇ ਬਰਨਾਲਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਗਿਆ। ਜਿਸ ਨਾਲ ਬਰਨਾਲਾ ਦੇ ਬਾਜ਼ਾਰਾਂ ਵਿੱਚ ਟਰੈਫਿਕ ਜਾਮ ਵੀ ਲੱਗ ਗਏ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੀਮਤ ਇਕੱਠ ਕਰਕੇ ਚੋਣ ਪ੍ਰਚਾਰ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ, ਜਦਕਿ ਵੱਡੀਆਂ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ 'ਤੇ ਸਖਤ ਪਾਬੰਦੀਆਂ ਹਨ ਪ੍ਰੰਤੂ ਇਸਦੇ ਉਲਟ ਆਮ ਆਦਮੀ ਪਾਰਟੀ ਵਲੋਂ ਵੱਡਾ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੌਰਾਨ ਸੈਂਕੜੇ ਮੋਟਰਸਾਈਕਲ ਅਤੇ ਅਨੇਕਾਂ ਗੱਡੀਆਂ ਸ਼ਾਮਲ ਸਨ, ਜਿਹਨਾਂ ਉਪਰ ਪਾਰਟੀ ਦੇ ਵੱਡੇ ਝੰਡੇ ਲੱਗੇ ਹੋਏ ਸਨ। ਇਸ ਦੌਰਾਨ ਗੱਡੀਆਂ 'ਤੇ ਸਪੀਕਰ ਲਗਾਏ ਹੋਏ ਸਨ' ਜਿਸ ਤੇ ਚੋਣ ਕਮਿਸ਼ਨ ਦੀ ਪਾਬੰਦੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਬਰਨਾਲਾ ਦੇ ਲੋਕਾਂ ਨੂੰ ਮੀਤ ਹੇਅਰ ਨੂੰ ਜਿਤਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੀ ਜਵਾਨੀ, ਵਪਾਰ ਕਿਸਾਨੀ ਬਚਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣਾ ਜ਼ਰੂਰੀ ਹੈ, ਜਿਸ ਲਈ ਪੰਜਾਬ ਦੇ ਲੋਕਾਂ ਦੇ ਸਾਥ ਦੀ ਬਹੁਤ ਲੋੜ ਹੈ। ਦੱਸ ਦੇਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement