ਚੰਡੀਗੜ੍ਹ: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਟੀਮ ਦੇ ਮੈਂਬਰ ਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਭਾਰਤੀ ਮੁੱਖ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਬਦਲੀ ਦਾ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਚੋਣ ਕਮਿਸ਼ਨਰ ਕੋਲ ਵਿਰੋਧ ਜਤਾਇਆ ਹੈ। ਅੱਜ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਆਈਜੀ ਬਾਰੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ ਤੇ ਕੁਝ ਸਮੇਂ ਬਾਅਦ 'ਆਪ' ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਐਸਆਈਟੀ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਬਹਾਲ ਕੀਤੀ ਜਾਵੇ।
ਇਹ ਵੀ ਪੜ੍ਹੋ- ਕੁੰਵਰ ਵਿਜੈ ਪ੍ਰਤਾਪ ਦੀ ਬਹਾਲੀ ਲਈ ਡਟੇ ਕੈਪਟਨ ਅਮਰਿੰਦਰ
ਪੰਜਾਬ ਦੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬੇਅਦਬੀ ਅਤੇ ਬਹਿਬਲ ਕਲਾਂ ਗੋਲ਼ੀ ਕਾਂਡ ਦੀ ਜਾਂਚ ਸਹੀ ਦਿਸ਼ਾ ਵੱਲ ਵਧਦੀ ਹੋਈ ਨਿਚੋੜ ਉਤੇ ਪਹੁੰਚਣ ਵਾਲੀ ਸੀ, ਜੋ ਇਸ ਫ਼ੈਸਲੇ ਨਾਲ ਪ੍ਰਭਾਵਿਤ ਹੋਈ ਹੈ। ਚੀਮਾ ਨੇ ਭਾਰਤੀ ਮੁੱਖ ਚੋਣ ਕਮਿਸ਼ਨ ਵੱਲੋਂ 5 ਅਪ੍ਰੈਲ 2019 ਨੂੰ ਲਿਆ ਗਿਆ ਫ਼ੈਸਲਾ ਪੱਖਪਾਤੀ ਅਤੇ ਮਾੜੀ ਮਨਸ਼ਾ ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਜ਼ਰੂਰ ਪੜ੍ਹੋ- ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਬਿਕਰਮ ਮਜੀਠੀਆ ਦੀ ਸਲਾਹ
ਅਮਨ ਅਰੋੜਾ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਾ ਵਫ਼ਦ ਨਾ ਕੇਵਲ ਪਾਰਟੀ ਬਲਕਿ ਉਨ੍ਹਾਂ ਲੱਖਾਂ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਨ ਆਇਆ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਥਾ ਰੱਖਦੇ ਹਨ ਅਤੇ ਬੇਅਦਬੀ ਅਤੇ ਬਰਗਾੜੀ ਮਾਮਲੇ ਟਤੇ ਇਨਸਾਫ਼ ਤੇ ਦੋਸ਼ੀਆਂ ਨੂੰ ਸਜ਼ਾ ਚਾਹੁੰਦੇ ਹਨ।
ਕੁੰਵਰ ਵਿਜੈ ਪ੍ਰਤਾਪ ਦੀ ਬਹਾਲੀ ਲਈ 'ਆਪ' ਨੇ ਵੀ ਚੁੱਕਿਆ ਝੰਡਾ
ਏਬੀਪੀ ਸਾਂਝਾ
Updated at:
10 Apr 2019 07:45 PM (IST)
ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਆਈਜੀ ਬਾਰੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ ਤੇ ਕੁਝ ਸਮੇਂ ਬਾਅਦ 'ਆਪ' ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਐਸਆਈਟੀ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਬਹਾਲ ਕੀਤੀ ਜਾਵੇ।
- - - - - - - - - Advertisement - - - - - - - - -