ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੀ ਖੇਤੀਬਾੜੀ ਬਿੱਲ ਕਾਨੂੰਨ ਬਣਨ ਦੇ ਆਖਰੀ ਪੜਾਅ 'ਚ ਪਹੁੰਚ ਗਏ ਹਨ। ਇਨ੍ਹਾਂ ਬਿੱਲਾਂ ਖਿਲਾਫ ਪੰਜਾਬ-ਹਰਿਆਣਾ ਦੇ ਕਿਸਾਨਾਂ ਵਲੋਂ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਵੀ ਦੋਵੇਂ ਸਦਨਾਂ 'ਚ ਬਿੱਲ 'ਤੇ ਮੁਹਰ ਲੱਗ ਗਈ ਹੈ ਅਤੇ ਹੁਣ ਬਾਰੀ ਇਨ੍ਹਾਂ ਬਿੱਲਾਂ 'ਤੇ ਰਾਸ਼ਟਰਪਤੀ ਦੇ ਦਸਤਖ਼ਤ ਦੀ ਹੈ। ਜਿਸ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਜਾਣਗੇ।

ਇਨ੍ਹਾਂ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ 'ਆਪ' ਪੰਜਾਬ ਦਾ ਵਫ਼ਦ ਖੇਤੀਬਾੜੀ ਬਿੱਲਾਂ ਖ਼ਿਲਾਫ਼ ਰਾਜਪਾਲ ਨੂੰ ਮੰਗ ਪੱਤਰ ਦੇਣ ਪਹੁੰਚਿਆ, ਪਰ ਉਨ੍ਹਾਂ ਨੂੰ ਕਰੀਬ ਇੱਕ ਘੰਟਾ ਤੋਂ ਰਾਜ ਭਵਨ ਦੇ ਬਾਹਰ ਹੀ ਰੋਕ ਕੇ ਰੱਖਿਆ ਗਿਆ।

ਵਫ਼ਦ ਦਾ ਕਹਿਣਾ ਹੈ ਕਿ ਉਹ ਰਾਜਪਾਲ ਨੂੰ ਮੰਗ ਪੱਤਰ ਦੇਣਗੇ ਤਾਂ ਜੋ ਉਨ੍ਹਾਂ ਦੀ ਆਵਾਜ਼ ਰਾਸ਼ਟਰਪਤੀ ਤੱਕ ਪਹੁੰਚਾਈ ਜਾਵੇ ਅਤੇ ਖੇਤੀਬਾੜੀ ਬਿੱਲਾਂ ਨੂੰ ਤੁਰੰਤ ਰੱਦ ਕੀਤਾ ਜਾਵੇਵਿਰੋਧੀ ਧਿਰ ਲੀਡਰ ਹਰਪਾਲ ਚੀਮਾਂ ਦੀ ਅਗਵਾਈ '15ਲੀਡਰਾਂ ਦਾ ਵਫ਼ਦ ਗਵਰਨਰ ਨੂੰ ਮਿਲਣ ਪਹੁੰਚਿਆ ਹੈ

ਦੱਸ ਦਈਏ ਕਿ ਖ਼ਬਰ ਲਿੱਖੇ ਜਾਣ ਤੱਕ ਰਾਜ ਭਵਨ ਦੇ ਅੰਦਰ ਐਂਟਰੀ ਨਹੀਂ ਮਿਲੀ। ਤੇ ਤਕਰੀਬਨ ਇੱਕ ਘੰਟਾ ਇੰਤਜ਼ਾਰ ਕਰਨ ਤੋਂ ਬਾਅਦ ਰਾਜਪਾਲ ਨੇ ਆਮ ਆਦਮੀ ਪਾਰਟੀ ਤੋਂ ਮੰਗ ਪੱਤਰ ਲਿਆ। ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ।



ਹਰਪਾਲ ਚੀਮਾ ਨੇ ਸੁਖਬੀਰ ਬਾਦਲ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਨੂੰ ਮਹਿਜ਼ ਸਿਆਸੀ ਸਟੰਟ ਦੱਸਿਆ। ਦੱਸ ਦਈਏ ਕਿ ਸੁਖਬੀਰ ਬਾਦਲ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ। ਜਿਸ ਨੂੰ ਆਪ ਦੇ ਨੇਤਾ ਨੇ ਇੱਕ ਸਿਆਸੀ ਡਰਾਮਾ ਦੱਸਿਆ। ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਹੀ ਬੀਜੇਪੀ ਨਾਲ ਮਿਲੇ ਹੋਏ ਹਨ। ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤਾ ਗਿਆ ਅਸਤੀਫ਼ਾ ਮਹਿਜ਼ ਇੱਕ ਡਰਾਮਾ ਸੀ।

ਹਰਪਾਲ ਚੀਮਾ ਨੇ ਕਿਹਾ ਕਿ ਹੁਣ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ ਜਦਕਿ ਪਹਿਲਾਂ ਖੇਤੀਬਾੜੀ ਆਰਡੀਨੈਂਸਾਂ ਦੀ ਹਮਾਇਤ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਯੂ-ਟਰਨ ਦਾ ਸਾਰੇ ਪੰਜਾਬ ਨੂੰ ਪਤਾ ਹੈ

ਇਸ ਦੇ ਨਾਲ ਹੀ ਬਲਜਿੰਦਰ ਕੌਰ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਤੇ 25ਸਤੰਬਰ ਨੂੰ ਕਿਸਾਨਾਂ ਨੂੰ ਪੂਰਾ ਸਮਰਥਨ ਦੇਵਾਂਗੇ। ਉਨ੍ਹਾਂ ਕਿਹਾ ਕਿ ਸਾਡੇ ਵਰਕਰ ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਨਾਲ ਧਰਨਾ ਪ੍ਰਦਰਸ਼ਨ ਕਰਨਗੇ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇ ਸੁਖਬੀਰ ਬਾਦਲ, ਖੇਤੀ ਆਰਡੀਨੈਂਸ ਬਿੱਲ 'ਤੇ ਦਸਤਖਤ ਨਾ ਕਰਨ ਦੀ ਅਪੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904