ਸਿੱਖ ਇਤਿਹਾਸ ਨਾਲ ਛੇੜਛਾੜ ਮਗਰੋਂ ਹੰਗਾਮਾ, 12ਵੀਂ ਜਮਾਤ ਦੀ ਕਿਤਾਬ 'ਚ 6ਵੇਂ ਗੁਰੂ ਬਾਰੇ ਲਿਖੀਆਂ ਵਿਵਾਦਤ ਗੱਲਾਂ
ਕੁਲਤਾਰ ਸਿੰਘ ਸੰਧਵਾਂ ਨੇ ਵਿਵਾਦਤ ਪੁਸਤਕ ਨੂੰ ਸਿਲੇਬਸ ਵਿੱਚੋਂ ਤੁਰੰਤ ਹਟਾ ਕੇ ਤੱਥਾਂ ਨੂੰ ਦਰੁਸਤ ਕਰਨ ਲਈ ਕਿਹਾ ਹੈ। ਉਨ੍ਹਾਂ ਕਾਂਗਰਸ ਸਮੇਤ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਸਿੱਖ ਇਤਿਹਾਸ ਤੇ ਗੁਰੂਆਂ ਦੀ ਬਾਣੀ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ।
AAP demanded ban on controversial textbooks of history for Class XII, distort the facts about the Sikh history
ਚੰਡੀਗੜ੍ਹ: ਪੰਜਾਬ 'ਚ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਨੂੰ ਲੈ ਕੇ ਹੰਗਾਮਾ ਖੜ੍ਹਾ ਹੋ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਇਸ ਕਿਤਾਬ ਵਿੱਚ ਸਿੱਖਾਂ ਦੇ ਛੇਵੇਂ ਗੁਰੂ ਬਾਰੇ ਵਿਵਾਦਤ ਗੱਲਾਂ ਲਿਖੀਆਂ ਗਈਆਂ ਹਨ। ਇਸ ਕਿਤਾਬ 'ਚ ਕਿਹਾ ਗਿਆ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੁਗਲ ਫੌਜ ਵਿੱਚ ਸੇਵਾ ਕੀਤੀ ਸੀ। ਉਨ੍ਹਾਂ ਨੂੰ ਜੱਟਾਂ ਨੇ ਤਲਵਾਰ ਚੁੱਕਣ ਲਈ ਮਜ਼ਬੂਰ ਕੀਤਾ। ਇਸ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਸਖ਼ਤ ਇਤਰਾਜ਼ ਜਤਾਇਆ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਵਿਵਾਦਤ ਪੁਸਤਕ ਨੂੰ ਸਿਲੇਬਸ ਵਿੱਚੋਂ ਤੁਰੰਤ ਹਟਾ ਕੇ ਤੱਥਾਂ ਨੂੰ ਦਰੁਸਤ ਕਰਨ ਲਈ ਕਿਹਾ ਹੈ। ਉਨ੍ਹਾਂ ਕਾਂਗਰਸ ਸਮੇਤ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਸਿੱਖ ਇਤਿਹਾਸ ਤੇ ਗੁਰੂਆਂ ਦੀ ਬਾਣੀ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ। ਸੰਧਵਾਂ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਲਿਖਿਆ ਗਿਆ ਹੈ ਕਿ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਚੋਂ 52 ਰਾਜਿਆਂ ਦੀ ਰਿਹਾਈ ਮਗਰੋਂ ਮੁਗ਼ਲ ਸ਼ਾਸਕ ਦੀ ਫ਼ੌਜ ਵਿੱਚ ਸੇਵਾ ਨਿਭਾਈ ਸੀ। ਇਹ ਗੱਲ ਪੰਜਾਬ ਕਾ ਇਤਿਹਾਸ ਨਾਂ ਦੀ ਕਿਤਾਬ ਦੇ ਪੰਨਾ ਨੰਬਰ 81 ਵਿੱਚ ਲਿਖੀ ਗਈ ਹੈ।
ਇਸ ਦੇ ਨਾਲ ਹੀ ਸੰਧਵਾਂ ਨੇ ਸਵਾਲ ਕੀਤਾ ਕਿ ਕੀ ਸੱਤਾਧਾਰੀ ਧਿਰ ਤੇ ਅਖੌਤੀ ਵਿਦਵਾਨ ਇਸ ਗੱਲ ਨੂੰ ਸੱਚ ਮੰਨਦੇ ਹਨ। ਜੇਕਰ ਨਹੀਂ ਤਾਂ ਇਹ ਕਿਤਾਬ ਸਕੂਲੀ ਸਿਲੇਬਸ ਵਿੱਚ ਕਿਉਂ ਹੈ? ਇਸ ਬਾਰੇ ਹਰ ਕੋਈ ਚੁੱਪ ਕਿਉਂ ਹੈ? ਨਾਲ ਹੀ ਉਨ੍ਹਾਂ ਕਿਹਾ ਕਿ ਕਿਤਾਬ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੂੰ ਪੰਜਾਬ ਦੇ ਜੱਟਾਂ ਦੇ ਦਬਾਅ ਕਾਰਨ ਤਲਵਾਰ ਚੁੱਕਣ ਲਈ ਮਜਬੂਰ ਕੀਤਾ ਗਿਆ ਸੀ। ਇਹ ਟਿੱਪਣੀਆਂ ਮੀਰੀ-ਪੀਰੀ ਦੇ ਸੰਕਲਪ 'ਤੇ ਸਿੱਧਾ ਹਮਲਾ ਨਹੀਂ ਹਨ।
ਉਨ੍ਹਾਂ ਕਾਂਗਰਸ ਤੇ ਅਕਾਲੀ ਦਲ ਬਾਦਲ ਨੂੰ ਇਸ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੁਸਤਕ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਜੱਟਾਂ ਕਰਕੇ ਖ਼ਾਲਸਾ ਪੰਥ ਦੀ ਸਥਾਪਨਾ ਦੀ ਗੱਲ ਕੀਤੀ ਗਈ ਹੈ, ਜੋ ਕਿ ਨਾ ਸਿਰਫ਼ ਗ਼ਲਤ ਹੈ, ਸਗੋਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਕੁਲਤਾਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਕਿਤਾਬਾਂ ਵਿੱਚ ਇਤਿਹਾਸਕ ਤੱਥਾਂ ਦੇ ਨਾਲ-ਨਾਲ ਸ਼੍ਰੀ ਗੁਰੂ ਤੇਗ ਬਹਾਦਰ, ਖਾਲਸਾ ਪੰਥ ਤੇ ਸ਼ਹੀਦ ਊਧਮ ਸਿੰਘ ਵਰਗੇ ਕ੍ਰਾਂਤੀਕਾਰੀਆਂ ਬਾਰੇ ਉਲ-ਜਲੂਲ ਟਿੱਪਣੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਕਿਤਾਬ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ।
ਇਹ ਵੀ ਪੜ੍ਹੋ: Punjab Weather Forecast: ਪੰਜਾਬ 'ਚ ਵਿਗੜੇਗਾ ਮੌਸਮ ਦਾ ਮਿਜਾਜ਼, ਦੋ ਦਿਨ ਬਾਰਸ਼ ਦਾ ਅਲਰਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904