ਪੜਚੋਲ ਕਰੋ

ਬੇਅਦਬੀ ਮਾਮਲੇ 'ਚ ਆਪ ਦੀ ਮੰਗ, ਪ੍ਰਕਾਸ਼ ਸਿੰਘ ਬਾਦਲ ਦਾ ਕਰਵਾਇਆ ਜਾਏ ਨਾਰਕੋ ਟੈਸਟ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਹੋ ਰਹੀ ਰਾਜਨੀਤੀ ਦੀ ਅਲੋਚਨਾ ਕੀਤੀ ਹੈ।

ਚੰਡੀਗੜ੍ਹ: ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਪੰਜਾਬ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ।ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਹੋ ਰਹੀ ਰਾਜਨੀਤੀ ਦੀ ਅਲੋਚਨਾ ਕੀਤੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ "ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ। ਉਨਾਂ ਕਿਹਾ ਕਿ ਇਹ ਸਭ ਦੋਸ਼ੀਆਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਿਕਰਿਆ ਦੇ ਨਾਂਅ ’ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਕਰਵਾਉਦਾ ਚਾਹੀਦਾ ਹੈ ਤਾਂ ਕਿ ਜਾਂਚ ਪ੍ਰਿਕਰਿਆ ਪੂਰੀ ਤਰਾਂ ਨਾਲ ਹਮੇਸ਼ਾ ਦੇ ਲਈ ਖ਼ਤਮ ਹੋ ਜਾਵੇ। ਨਹੀਂ ਤਾਂ ਜਿਵੇਂ ਪਿਛਲੀ ਬਾਦਲ ਸਰਕਾਰ ਨੇ ਕੀਤਾ ਸੀ ਉਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ’ਤੇ ਰਾਜਨੀਤੀ ਕਰ ਰਹੇ ਹਨ।"

ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਇਸ ਦਾ ਕਾਰਨ ਸਿਹਤ ਦੀ ਸਮੱਸਿਆ ਦੱਸਿਆ ਹੈ। ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਬਾਦਲ ਨੂੰ ਪੁੱਛ-ਗਿੱਛ ਲਈ 16 ਜੂਨ ਨੂੰ ਤਲਬ ਕੀਤਾ ਸੀ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ ਨੇ ਬਾਦਲ ਨੂੰ ਮੁਹਾਲੀ ਦੇ ਫੇਜ਼-8 ਵਿੱਚ ਪੁੱਛ-ਗਿੱਛ ਲਈ ਬੁਲਾਇਆ ਸੀ।

ਸੰਧਵਾਂ ਨੇ ਕਿਹਾ ਕਿ "ਸੱਤਾਧਾਰੀ ਕਾਂਗਰਸ ਸਰਕਾਰ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਵੀਂ ਜਾਂਚ ਕਮੇਟੀ ਰਾਹੀਂ ਕੇਵਲ ਨਾਟਕ ਕਰ ਰਹੀ ਹੈ, ਪਰ ਪੰਜਾਬ ਵਾਸੀਆਂ ਨੂੰ ਕੋਈ ਇਨਸਾਫ਼ ਨਹੀਂ ਦੇ ਰਹੀ ਸਗੋਂ ਨਾਨਕ ਨਾਮ ਲੇਵਾ, ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ।"

ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ "ਪਿਛਲੇ ਪੰਜ ਸਾਲਾਂ ਤੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਰਾਜਨੀਤੀ ਚੱਲ ਰਹੀ ਹੈ।"

ਸੰਧਵਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ "ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਿਹਾ ਕਰਦੇ ਸਨ ਕਿ ਉਨਾਂ ਨੂੰ ਪੰਜਾਬ ਵਿੱਚ ਕੀੜੀ ਚਲਦੀ ਵੀ ਦਿਖਾਈ ਦਿੰਦੀ ਹੈ, ਪਰ ਵੋਟਾਂ ਲੈਣ ਲਈ ਬਾਦਲ ਨੇ ਬੇਅਦਬੀ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਬਚਾਇਆ ਸੀ।"

ਉਨਾਂ ਕਿਹਾ ਕਿ "ਸਾਬਕਾ ਮੁੱਖ ਮੰਤਰੀ ਨੇ ਦੋਸ਼ੀਆਂ ਨੂੰ ਬਚਾਇਆ, ਅਣ ਪਛਾਤੀ ਪੁਲੀਸ ਬਣਾਈ ਅਤੇ ਗੁਰੂ ਦੀ ਬੇਪਤੀ ਵਿਰੁੱਧ ਇਨਸਾਫ਼ ਮੰਗ ਰਹੀ ਸਿੱਖ ਸੰਗਤ ’ਤੇ ਗੋਲੀਆਂ ਚਲਵਾਈਆਂ। ਐਨਾ ਹੀ ਨਹੀਂ ਸਗੋਂ ਬਾਅਦ ਵਿੱਚ ਸਾਰੇ ਜ਼ੁਲਮਾਂ ਦੇ ਸਬੂਤ ਹੀ ਮਿਟਾ ਦਿੱਤੇ ਅਤੇ ਬੇਗੁਨਾਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ।" ਉਨਾਂ ਕਿਹਾ ਕਿ "ਦੋ ਕਮਿਸ਼ਨਾਂ ਸਮੇਤ ਤਿੰਨ ਵਿਸ਼ੇਸ਼ ਜਾਂਚ ਕਮੇਟੀਆਂ ਦਾ ਗਠਨ ਕੀਤਾ ਗਿਆ, ਪਰ ਕੋਈ ਵੀ ਕਮੇਟੀ ਜਾਂ ਕਮਿਸ਼ਨ ਪੰਜਾਬ ਵਾਸੀਆਂ ਨੂੰ ਇਨਸਾਫ਼ ਨਹੀਂ ਦੇ ਸਕਿਆ।"
 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget