ਪੜਚੋਲ ਕਰੋ
Advertisement
ਟੈਲੀਵਿਜ਼ਨ 'ਤੇ ਵਿਧਾਨ ਸਭਾ ਦੀ ਕਾਰਵਾਈ ਵਿਖਾਉਣ ਤੋਂ ਕਾਹਦਾ ਡਰ?
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ ਵੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਟੈਲੀਵਿਜ਼ਨ 'ਤੇ ਲਾਈਵ ਨਹੀਂ ਕੀਤੀ ਜਾ ਰਹੀ। ਇਸ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਵੀ ਮਿਲੀ ਸੀ। ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।
ਹੁਣ ਫਿਰ 'ਆਪ' ਨੇ ਸਪੀਕਰ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੀ ਕਾਰਵਾਈ ਲਾਈਵ ਕਰਨ ਦੀ ਮੰਗ ਕੀਤੀ ਹੈ। 'ਆਪ' ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਸਪੀਕਰ ਇਸ ਸਬੰਧੀ ਕੋਈ ਫ਼ੈਸਲਾ ਲੈਣ ਤੇ ਕਾਰਵਾਈ ਨੂੰ ਸੰਪੂਰਨ ਤੌਰ 'ਤੇ ਲਾਈਵ ਕਰਨ ਨਾ ਕਿ ਕੱਟ-ਵੱਢ ਕੇ। 'ਆਪ' ਵਿਧਾਇਕ ਨੇ ਕਿਹਾ ਕਿ ਕਾਰਵਾਈ ਦਾ ਲਾਈਵ ਟੈਲੀਕਾਸਟ ਮੈਂਬਰਾਂ ਦੀ ਆਪਣੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦਰੁਸਤ ਕਰੇਗਾ। ਇਸ ਲਈ ਕਾਰਵਾਈ ਦਾ ਸਿੱਧਾ ਪ੍ਰਸਾਰਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਬਰਾਬਰਤਾ ਦੇ ਨਿਯਮ ਅਨੁਸਾਰ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਦੀ ਕਾਰਵਾਈ ਦਾ ਪ੍ਰਸਾਰਨ ਕੀਤਾ ਜਾਵੇ ਨਾ ਕਿ ਸਿਰਫ਼ ਸਰਕਾਰ ਨਾਲ ਸਬੰਧਤ ਮੁੱਦਿਆਂ 'ਤੇ। ਅਰੋੜਾ ਨੇ ਕਿਹਾ ਕਿ ਜੇਕਰ ਸਪੀਕਰ ਨੇ ਇਸ 'ਤੇ ਕੋਈ ਕਾਰਵਾਈ ਨਾ ਕੀਤਾ ਤਾਂ ਉਹ ਮੁੜ ਤੋਂ ਹਾਈਕੋਰਟ ਜਾਣ ਲਈ ਮਜਬੂਰ ਹੋਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement