'ਆਪ' ਦੀ ਮੰਗ, ਪੁਲਿਸ ਭਰਤੀ ਪ੍ਰੀਖਿਆ 'ਚ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਵੇ ਪੰਜਾਬ ਸਰਕਾਰ
ਆਮ ਆਦਮੀ ਪਾਰਟੀ ਪੰਜਾਬ ਨੇ ਹਾਲ ਵਿਚ ਹੋਈ ਪੁਲਿਸ ਭਰਤੀ ਪ੍ਰੀਖਿਆ (ਸਬ ਇੰਸਪੈਕਟਰਾਂ ਲਈ ) ਵਿਚ ਹਾਈਟੈੱਕ ਧੋਖਾਧੜੀ ਮਾਮਲੇ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਹਾਲ ਵਿਚ ਹੋਈ ਪੁਲਿਸ ਭਰਤੀ ਪ੍ਰੀਖਿਆ (ਸਬ ਇੰਸਪੈਕਟਰਾਂ ਲਈ ) ਵਿਚ ਹਾਈਟੈੱਕ ਧੋਖਾਧੜੀ ਮਾਮਲੇ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸੋਮਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿਚ ਆਪ ਦੇ ਵਿਧਾਇਕ ਅਤੇ ਪਾਰਟੀ ਦੇ ਨੌਜਵਾਨ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਤੋਂ ਪਿਛਲੇ ਮਹੀਨੇ ਸਬ ਇੰਸਪੈਕਟਰਾਂ ਦੀ ਭਰਤੀ ਲਈ ਹੋਈ ਲਿਖਤ ਪ੍ਰੀਖਿਆ ਦੌਰਾਨ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ, ਜਿਸ ਵਿਚ ਛੇ ਲੋਕਾਂ ਨੂੰ ਨਕਲ 'ਚ ਸ਼ਾਮਲ ਹੋਣ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੀਤ ਹੇਅਰ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਹਾਈਕੋਰਟ ਦੇ ਮੌਜੂਦਾ ਜਸਟਿਸ ਦੀ ਅਗਵਾਈ ਵਿਚ ਸਮਾਂਬੱਧ ਜਾਂਚ ਕਰਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨੂੰ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਦੀ ਭਰਤੀ ਕਰਨੀ ਚਾਹੀਦੀ ਹੈ।ਕਈ ਧੋਖੇਬਾਜ਼ ਅਤੇ ਦਲਾਲ ਬਿਨਾ ਕਿਸੇ ਡਰ ਦੇ ਲੱਗੇ ਹੋਏ ਹਨ, ਜਿਹੜੇ ਭੋਲੇ ਭਾਲੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪਰੀਖਿਆ ਵਿਚ ਅੜਿੱਕਾ ਪਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਮੀਤ ਹੇਅਰ ਨੇ ਕਿਹਾ ਕਿ ਧੋਖਾਧੜੀ ਕਰਨ ਵਾਲਿਆਂ ਵੱਲੋਂ ਪਰੀਖਿਆ ਪ੍ਰਕਿਰਿਆ ਨੂੰ ਰੋਕਣ ਦੀ ਕਥਿਤ ਕੋਸ਼ਿਸ਼ਾਂ ਦੇ ਮੱਦੇਨਜ਼ਰ ਸਰਕਾਰ ਨੂੰ ਪਰੀਖਿਆ ਦੇ ਪ੍ਰਸ਼ਨ ਪੱਤਰਾਂ ਦੇ ਲੀਕ ਹੋਣ ਅਤੇ ਧੋਖਾਧੜੀ ਉੱਤੇ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :