ਪੜਚੋਲ ਕਰੋ
Advertisement
200 ਸਾਲ ਪੁਰਾਣੀ ਡਿਉਢੀ ਢਾਹੁਣ 'ਤੇ ਲੌਂਗੋਵਾਲ ਦੇ ਅਸਤੀਫ਼ੇ ਦੀ ਉੱਠੀ ਮੰਗ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਰਨ ਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਪੌਣੇ 200 ਸਾਲ ਪੁਰਾਣੀ ਇਤਿਹਾਸਕ ਡਿਉਢੀ (ਪ੍ਰਵੇਸ਼ ਦਵਾਰ) ਢਾਹੇ ਜਾਣ 'ਤੇ ਅਫ਼ਸੋਸ ਜਤਾਇਆ ਹੈ। ਇਸ ਦੇ ਨਾਲ ਹੀ 'ਆਪ' ਵਿਧਾਇਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਕਠਪੁਤਲੀ ਬਣਨ ਵਿੱਚ ਲੌਂਗੋਵਾਲ ਨੇ ਪਿਛਲੇ ਪ੍ਰਧਾਨਾਂ ਨੂੰ ਵੀ ਮਾਤ ਪਾ ਦਿੱਤੀ ਹੈ।
'ਆਪ' ਲੀਡਰਾਂ ਨੇ ਕਿਹਾ ਕਿ SGPC ਪ੍ਰਧਾਨ ਆਪਣੀ ਅਣਗਹਿਲੀ ਦਾ ਠੀਕਰਾ ਹੁਣ ਹੇਠਲੇ ਅਧਿਕਾਰੀਆਂ ਉੱਤੇ ਭੰਨ੍ਹ ਰਹੇ ਹਨ ਪਰ ਸਵਾਲ ਇਹ ਹੈ ਕਿ ਮੈਨੇਜਰ ਪੱਧਰ ਦਾ ਅਧਿਕਾਰੀ ਇਤਿਹਾਸਕ ਡਿਉਢੀ ਨੂੰ ਢਾਹੁਣ ਦਾ ਫ਼ੈਸਲਾ ਕਿਵੇਂ ਲੈ ਸਕਦਾ ਹੈ। SGPC ਦੀ ਮਨਜ਼ੂਰੀ ਤੋਂ ਬਗੈਰ ਹਥਿਆਰਬੰਦ 'ਕਾਰ ਸੇਵਕ' ਡਿਉਢੀ ਢਾਹੁਣ ਦੀ ਹਿੰਮਤ ਕਿਵੇਂ ਕਰ ਸਕਦੇ ਹਨ?
ਉਨ੍ਹਾਂ ਕਿਹਾ ਕਿ ਦਰਸ਼ਨੀ ਡਿਉੜੀ ਢਾਹੁਣ ਲਈ ਜ਼ਿੰਮੇਵਾਰ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਮੈਨੇਜਰ ਤੇ 'ਆਪਹੁਦਰੇ' ਕਾਰ ਸੇਵਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਮੁੱਚੇ ਮਸਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਢਾਹੀ ਗਈ ਦਰਸ਼ਨੀ ਡਿਉੜੀ ਦੀ ਉਸੇ ਪੁਰਾਤਨ ਤਰੀਕੇ ਨਾਲ ਮੁਰੰਮਤ ਤੇ ਮੁੜ ਉਸਾਰੀ ਕਰਵਾਉਣ ਦੀ ਵੀ ਮੰਗ ਕੀਤੀ।
'ਆਪ' ਨੇ ਕਿਹਾ ਕਿ ਬਾਦਲ ਪਰਿਵਾਰ ਦੀ ਸਿਆਸੀ ਸਰਪ੍ਰਸਤੀ ਹੇਠ ਚੱਲ ਰਹੀ ਮੌਜੂਦਾ ਸ਼੍ਰੋਮਣੀ ਕਮੇਟੀ ਨੇ ਸਿੱਖ ਪੰਥ ਦੇ ਸਿਧਾਂਤਾਂ ਤੇ ਇਤਿਹਾਸਕ ਸਥਾਨਾਂ ਦਾ ਹੱਦੋਂ ਵੱਧ ਨੁਕਸਾਨ ਕੀਤਾ ਹੈ। 'ਆਪ' ਹੈੱਡਕੁਆਟਰ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ ਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ 1839 'ਚ ਮਹਾਰਾਜਾ ਰਣਜੀਤ ਸਿੰਘ ਦੇ ਪੋਤੇ ਕੰਵਰ ਨੌਨਿਹਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਡਿਉਢੀ ਬਣਵਾਈ ਸੀ, ਜਿਸ ਨੂੰ ਢਾਹ ਕੇ SGPC ਦੇ ਪ੍ਰਤੀਨਿਧਾਂ ਨੇ ਆਪਣੀ ਦੀਵਾਲੀਆ ਸੋਚ ਦਿਖਾ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
Advertisement