ਪੜਚੋਲ ਕਰੋ
Advertisement
ਪਾਣੀਆਂ ਦੇ ਮੁੱਦੇ 'ਤੇ 'ਆਪ' ਵੱਲੋਂ ਕੈਪਟਨ ਦਾ ਵਿਚਾਰ ਰੱਦ, ਕੀਤੀ ਇਹ ਮੰਗ
'ਆਪ' ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸਰਕਾਰ ਨੂੰ ਇਸ ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਦੇ ਮਸਲੇ 'ਤੇ ਸਰਬ ਪਾਰਟੀ ਬੈਠਕ ਬੁਲਾਉਣ 'ਤੇ ਸੰਧਵਾਂ ਨੇ ਕਿਹਾ ਕਿ ਇਹ ਸਿਰਫ ਦਿਖਾਵਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਪਣੀ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਣੀਆਂ ਦੇ ਮੁੱਦੇ 'ਤੇ ਚਰਚਾ ਕੀਤੀ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਸਬੰਧੀ ਇੱਕ ਰਿਪੋਰਟ ਤਿਆਰ ਕਰਨ ਦਾ ਜ਼ਿੰਮਾ ਦਿੱਤਾ ਗਿਆ ਹੈ।
ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ 'ਆਪ' ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸਰਕਾਰ ਨੂੰ ਇਸ ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਦੇ ਮਸਲੇ 'ਤੇ ਸਰਬ ਪਾਰਟੀ ਬੈਠਕ ਬੁਲਾਉਣ 'ਤੇ ਸੰਧਵਾਂ ਨੇ ਕਿਹਾ ਕਿ ਇਹ ਸਿਰਫ ਦਿਖਾਵਾ ਹੈ।
ਸੰਧਵਾਂ ਨੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਹੁਣ ਤਕ ਪਾਣੀਆਂ ਲਈ ਸਰਕਾਰ ਵੱਲੋਂ ਇੱਕ ਵੀ ਪਾਲਿਸੀ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਦਾ ਚੁੱਕਣ ਦੇ ਬਾਵਜੂਦ ਵੀ ਸਰਕਾਰ 'ਤੇ ਕੋਈ ਅਸਰ ਨਹੀਂ ਹੋਇਆ। ਸੰਧਵਾਂ ਨੇ ਕਿਹਾ ਕਿ ਜੇਕਰ ਸਰਕਾਰ ਪਾਣੀਆਂ ਦੇ ਮੁੱਦੇ ਦਾ ਕੋਈ ਹੱਲ ਨਹੀਂ ਕਰਦੀ ਤਾਂ ਆਮ ਆਦਮੀ ਪਾਰਟੀ ਅੰਦੋਲਨ ਕਰੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement