ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਦਾ ਵਾਸਤਾ ਦਿੰਦਿਆਂ ਪੰਜਾਬ ਸਰਕਾਰ ਕੋਲੋਂ ਸ਼ਾਮ ਦਾ ਕਰਫਿਊ ਤੇ ਹਫਤਾਵਾਰੀ ਲੌਕਡਾਊਨ ਬੰਦ ਕਰਨ ਦੀ ਮੰਗ ਕੀਤੀ ਹੈ। ‘ਆਪ’ ਨੇ ਸ਼ਾਮ ਦੇ ਕਰਫਿਊ ਤੇ ਹਫਤਾਵਾਰੀ ਲੌਕਡਾਊਨ ਨੂੰ ਵਪਾਰੀਆਂ ਤੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਾ ਇਕ ਫਜੂਲ ਦਾ ਫੈਸਲਾ ਦੱਸਿਆ ਅਤੇ ਇਸ ਦਾ ਵਿਰੋਧ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ
ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਹਫਤਾਵਾਰੀ ਲੌਕਡਾਊਨ ਅਤੇ ਸੱਤ ਵਜੇ ਤੋਂ ਕਰਫਿਊ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ।ਪਰ ਆਪ ਇਸ ਫੈਸਲੇ ਨੂੰ ਵਾਪਿਸ ਲੈਣਾ ਦੀ ਮੰਗ ਕਰ ਰਹੀ ਹੈ।ਜਿਸ ਨਾਲ ਵਪਾਰੀ ਤੇ ਹੋਰ ਵਰਗ ਲਗਾਤਾਰ ਪ੍ਰੇਸ਼ਾਨ ਹੋ ਰਿਹਾ ਹੈ।ਅਮਨ ਅਰੋੜਾ ਨੇ ਕਿਹਾ ਹੈ ਕਿ ਵਪਾਰੀ ਵਰਗ ਕਦੇ ਵੀ ਕਿਸੇ ਤਰਾਂ ਦਾ ਵਿਦਰੋਹ ਨਹੀਂ ਕਰਦਾ, ਪਰੰਤੂ ਅੱਜ ਸਰਕਾਰ ਇਸ ਤਰਾਂ ਦੇ ਫੈਸਲੇ ਲੈ ਕੇ ਉਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਇਹ ਵੀ ਪੜ੍ਹੋ: ਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ
'ਆਪ' ਵਲੋਂ ਨਾਇਟ ਕਰਫਿਊ ਅਤੇ ਵੀਕਐਂਡ ਲੌਕਡਾਊਨ ਹਟਾਉਣ ਦੀ ਜ਼ੋਰਦਾਰ ਮੰਗ
ਏਬੀਪੀ ਸਾਂਝਾ
Updated at:
06 Sep 2020 06:55 PM (IST)
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਦਾ ਵਾਸਤਾ ਦਿੰਦਿਆਂ ਪੰਜਾਬ ਸਰਕਾਰ ਕੋਲੋਂ ਸ਼ਾਮ ਦਾ ਕਰਫਿਊ ਤੇ ਹਫਤਾਵਾਰੀ ਲੌਕਡਾਊਨ ਬੰਦ ਕਰਨ ਦੀ ਮੰਗ ਕੀਤੀ ਹੈ।
- - - - - - - - - Advertisement - - - - - - - - -