Lok Sabha Elections 2024: ਲੋਕਸਭਾ ਚੋਣਾਂ 'ਚ ਵੀ ਪੰਜਾਬ 'ਚ 'ਆਪ' ਦਾ ਦਬਦਬਾ, ਸਰਵੇ 'ਚ ਸਾਹਮਣੇ ਆਏ ਹੈਰਾਨ ਕਰ ਦੇਣ ਵਾਲੇ ਅੰਕੜੇ
Lok Sabha Elections: ਲੋਕ ਸਭਾ ਚੋਣਾਂ ਵਿੱਚ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ਸਥਿਤੀ ਵਿੱਚ ਨਜ਼ਰ ਆ ਰਹੀ ਹੈ। ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਤੇ ਜਲੰਧਰ ਲੋਕ ਸਭਾ ਉਪ ਚੋਣ ਵਰਗੀ ਕਾਰਗੁਜ਼ਾਰੀ ਨੂੰ ਦੁਹਰਾ ਸਕਦੀ ਹੈ।
Lok Sabha Elections 2024: ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਸਣੇ ਹੋਰ ਪਾਰਟੀਆਂ ਜਨਤਾ ਨੂੰ ਲੁਭਾਉਣ ਵਿੱਚ ਲੱਗੀਆਂ ਹੋਈਆਂ ਹਨ। ਲੋਕ ਸਭਾ ਚੋਣਾਂ ਵਿੱਚ ਇੱਕ ਸਾਲ ਤੋਂ ਵੀ ਘੱਟ ਸਮਾਂ ਬਾਕੀ ਹੈ। ਪੰਜਾਬ ਵਿੱਚ ਵੀ ਸਿਆਸੀ ਮਾਹੌਲ ਤਿਆਰ ਹੋ ਗਿਆ ਹੈ। ਇਸ ਲਈ ਜੇ ਗੱਲ ਕਰੀਏ ਕਿ ਇਨ੍ਹਾਂ ਚੋਣਾਂ ਵਿੱਚ ਕਿਸ ਪਾਰਟੀ ਨੂੰ ਫਾਇਦਾ ਹੋਣ ਵਾਲਾ ਹੈ ਤਾਂ ‘ਟਾਈਮਜ਼ ਨਾਊ ਨਵਭਾਰਤ’ ਦੇ ਸਰਵੇਖਣ ਅਨੁਸਾਰ ਪੰਜਾਬ ਦਾ ਸਿਆਸੀ ਮਾਹੌਲ 'ਆਮ ਆਦਮੀ ਪਾਰਟੀ' ਦੇ ਹੱਕ ਵਿੱਚ ਹੁੰਦਾ ਨਜ਼ਰ ਆ ਰਿਹਾ ਹੈ।
ਇਸ ਸਰਵੇਖਣ ਅਨੁਸਾਰ ਜੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ 'AAP' ਦਾ ਵੋਟ ਪ੍ਰਤੀਸ਼ਤ ਜੋ ਸਾਹਮਣੇ ਆਇਆ ਹੈ ਉਹ ਹੈਰਾਨੀਜਨਕ ਹੈ।
ਇਹ ਹਨ ਸਰਵੇ ਦੇ ਹੈਰਾਨ ਕਰਨ ਵਾਲੇ ਅੰਕੜੇ
ਪਾਰਟੀ ਵੋਟ ਸ਼ੇਅਰ
ਆਪ 32.10%
ਬੀਜੇਪੀ 15.30%
ਸ਼੍ਰੋਮਣੀ ਅਕਾਲੀ ਦਲ 21.70%
ਕਾਂਗਰਸ 26.80%
ਹੋਰ 4.10%
ਇਸ ਸਰਵੇ ਦੇ ਆਧਾਰ 'ਤੇ ਕਿਹਾ ਜਾ ਸਕਦਾ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦਾ ਪ੍ਰਭਾਵ ਬਰਕਰਾਰ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਪੰਜਾਬ 'ਚ 'ਆਪ' ਦੀ ਵਧਦੀ ਲੋਕਪ੍ਰਿਅਤਾ ਦੀ ਝਲਕ ਜਲੰਧਰ ਲੋਕ ਸਭਾ ਸੀਟ ਲਈ ਹਾਲ ਹੀ 'ਚ ਹੋਈ ਜ਼ਿਮਨੀ ਚੋਣ 'ਚ ਵੇਖਣ ਨੂੰ ਮਿਲੀ। ਹੁਣ ਇੰਝ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਇਸ ਨੂੰ ਹੋਰ ਵੀ ਬਰਕਰਾਰ ਰੱਖਣ ਵਾਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਵਿੱਚ ਆਪਣੀ ਪਕੜ ਬਣਾਉਣ ਵਿੱਚ ਕਾਮਯਾਬ ਰਹੀ ਹੈ। ਸੀਐਮ ਭਗਵੰਤ ਮਾਨ ਨੇ ਇੱਕ ਤੋਂ ਬਾਅਦ ਇੱਕ ਕਈ ਵੱਡੇ ਐਲਾਨ ਕੀਤੇ ਹਨ। ਜਿਸ ਕਾਰਨ ਆਪ ਪਾਰਟੀ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ ਤੇ ਪਾਰਟੀ ਦੀ ਲੋਕਪ੍ਰਿਅਤਾ ਹੋਰ ਵਧ ਰਹੀ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕੌਮੀ ਪਾਰਟੀ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਮਜ਼ਬੂਤ ਸਥਿਤੀ ਵਿੱਚ ਆ ਗਈ ਹੈ। ਹੁਣ ਵੇਖਣਾ ਹੋਵੇਗਾ ਕਿ ਕੀ ਆਮ ਆਦਮੀ ਪਾਰਟੀ ਭਵਿੱਖ ਵਿੱਚ ਵੀ ਪੰਜਾਬ ਵਿੱਚ ਆਪਣੀ ਹੋਂਦ ਨੂੰ ਬਰਕਰਾਰ ਰੱਖ ਸਕੇਗੀ ਜਾਂ ਨਹੀਂ। ਹਾਲਾਂਕਿ 543 ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਇਸ ਵੇਲੇ ਸਿਰਫ਼ ਇੱਕ ਮੈਂਬਰ ਹੈ।